ਬੂੰਦ ਬੂੰਦ ਤਰਸ ਗਏ, ਅਸੀਂ ਪੁੱਤ ਦਰਿਆਵਾਂ ਦੇ... !    ਜਮਹੂਰੀਅਤ ਵਿਚ ਵਿਰੋਧੀ ਸੁਰਾਂ ਦੀ ਅਹਿਮੀਅਤ !    ਅੰਕੜਿਆਂ ਦੀ ਖੇਡ, ਵਿਕਾਸ ਦੀ ਹਨੇਰੀ ਤੇ ਬਾਸ਼ਾ ਡਰਾਈਵਰ !    ਮੋਗਾ ਦੀਆਂ ਤਿੰਨ ਮੁਟਿਆਰਾਂ ’ਤੇ ਡਾਕੂਮੈਂਟਰੀ ਰਿਲੀਜ਼ !    ਘੱਗਰ ਕਰੇ ਤਬਾਹੀ: ਸੁੱਤੀਆਂ ਸਰਕਾਰਾਂ ਨਾ ਲੈਣ ਸਾਰਾਂ !    ਆੜ੍ਹਤੀਏ ਖ਼ਿਲਾਫ਼ 34 ਲੱਖ ਰੁਪਏ ਦੀ ਠੱਗੀ ਦਾ ਕੇਸ ਦਰਜ !    ਸੈਲਾਨੀਆਂ ਲਈ 24 ਤੋਂ 31 ਜੁਲਾਈ ਤਕ ਬੰਦ ਰਹੇਗਾ ਵਿਰਾਸਤ-ਏ-ਖਾਲਸਾ !    ਅਕਾਲੀ ਦਲ ਨੇ ਜੇਲ੍ਹਾਂ ਵਿਚ ਅਪਰਾਧੀਆਂ ਦੀਆਂ ਹੋਈਆਂ ਮੌਤਾਂ ਦੀ ਜਾਂਚ ਮੰਗੀ !    ਕੋਇਨਾ ਮਿੱਤਰਾ ਨੂੰ ਛੇ ਮਹੀਨੇ ਦੀ ਕੈਦ !    ਮਾਲੇਗਾਓਂ ਧਮਾਕਾ: ਹਾਈ ਕੋਰਟ ਵਲੋਂ ਸੁਣਵਾਈ ਮੁਕੰਮਲ ਹੋਣ ਤੱਕ ਦਾ ਸ਼ਡਿਊਲ ਦੇਣ ਦੇ ਆਦੇਸ਼ !    

ਸੀ-ਪਾਇਟ ਸੈਂਟਰ ਫ਼ਰੀਦਕੋਟ ’ਚੋਂ ਤਬਦੀਲ ਕਰਨ ’ਤੇ ਰੋਸ

Posted On July - 11 - 2019

ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 10 ਜੁਲਾਈ
ਕਰੀਬ 25 ਸਾਲ ਪਹਿਲਾਂ ਫਰੀਦਕੋਟ ’ਚ ਸਥਾਪਿਤ ਕੀਤੇ ਗਏ ਸੀ-ਪਾਇਟ ਸੈਂਟਰ ਨੂੰ ਪੰਜਾਬ ਸਰਕਾਰ ਨੇ ਚੁੱਪ-ਚੁਪੀਤੇ ਇੱਥੋਂ ਤਬਦੀਲ ਕਰ ਦਿੱਤਾ ਹੈ। ਸਾਬਕਾ ਸਿੱਖਿਆ ਮੰਤਰੀ ਅਵਤਾਰ ਸਿੰਘ ਬਰਾੜ ਦੇ ਯਤਨਾਂ ਸਦਕਾ 1995 ‘ਚ ਸ਼ੁਰੂ ਕੀਤੇ ਗਏ ਸੀ-ਪਾਇਟ ਸੈਂਟਰ ਵਿੱਚ ਫਰੀਦਕੋਟ, ਮੋਗਾ, ਮੁਕਤਸਰ, ਫਾਜ਼ਿਲਕਾ ਅਤੇ ਮਾਨਸਾ ਆਦਿ ਦੇ ਨੌਜਵਾਨਾਂ ਨੂੰ ਫੌਜ਼, ਪੁਲੀਸ ਅਤੇ ਅਰਧ-ਸੈਨਿਕ ਬਲਾਂ ਵਿੱਚ ਭਰਤੀ ਲਈ ਸਿਖਲਾਈ ਦਿੱਤੀ ਜਾਂਦੀ ਸੀ।
ਪੀਆਰਟੀਸੀ ਪੰਜਾਬ ਦੇ ਸਾਬਕਾ ਚੇਅਰਮੈਨ ਨਵਦੀਪ ਸਿੰਘ ਬੱਬੂ ਬਰਾੜ ਨੇ ਕਿਹਾ ਕਿ ਫਰੀਦਕੋਟ ਪੰਜਾਬ ਦੇ ਪੱਛੜੇ ਇਲਾਕਿਆਂ ਵਿੱਚ ਸ਼ਾਮਲ ਸੀ ਇਸੇ ਕਰਕੇ ਇੱਥੇ ਇਹ ਸੈਂਟਰ ਸਥਾਪਿਤ ਕੀਤਾ ਗਿਆ ਸੀ ਤਾਂ ਜੋ ਸ਼ਹਿਰ ਦੇ ਵਿਕਾਸ ਅਤੇ ਰੁਜ਼ਗਾਰ ਨੂੰ ਹੁਲਾਰਾ ਮਿਲ ਸਕੇ।
ਸ਼ਹਿਰ ਵਾਸੀ ਮੱਘਰ ਸਿੰਘ ਨੇ ਕਿਹਾ ਕਿ ਸੈਂਟਰ ਲਈ ਬਕਾਇਦਾ ਤੌਰ ’ਤੇ ਇੱਥੇ ਇਮਾਰਤ ਅਤੇ ਬਾਕੀ ਸਾਧਨ ਬੜੀ ਮੁਸ਼ਕਿਲ ਨਾਲ ਸਥਾਪਿਤ ਕੀਤੇ ਗਏ ਸਨ ਪਰ ਸਰਕਾਰ ਨੇ ਇਹ ਸੈਂਟਰ ਇੱਥੋਂ ਬਦਲ ਕੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਹਕੂਮਤ ਵਾਲਾ ਵਿੱਚ ਭੇਜ ਦਿੱਤਾ ਹੈ। ਸਾਬਕਾ ਮੰਤਰੀ ਅਵਤਾਰ ਸਿੰਘ ਬਰਾੜ ਦੇ ਪ੍ਰਸੰਸਕਾਂ ਨੇ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਦੀ ਨਿਖੇਧੀ ਕਰਦਿਆਂ ਇਸ ’ਤੇ ਮੁੜ ਵਿਚਾਰ ਦੀ ਮੰਗ ਕੀਤੀ ਹੈ।
ਇਸ ਸਬੰਧੀ ਡਿਪਟੀ ਕਮਿਸ਼ਨਰ ਕੁਮਾਰ ਸੌਰਵ ਰਾਜ ਨੇ ਕਿਹਾ ਕਿ ਲੋਕਾਂ ਦੀ ਇਸ ਮੰਗ ਸਬੰਧੀ ਸਬੰਧੀ ਪੰਜਾਬ ਸਰਕਾਰ ਨੂੰ ਜਾਣੂ ਕਰਵਾ ਦਿੱਤਾ ਜਾਵੇਗਾ।


Comments Off on ਸੀ-ਪਾਇਟ ਸੈਂਟਰ ਫ਼ਰੀਦਕੋਟ ’ਚੋਂ ਤਬਦੀਲ ਕਰਨ ’ਤੇ ਰੋਸ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.