ਨਵੀਂ ਸਿੱਖਿਆ ਨੀਤੀ ਅਤੇ ਅਧਿਆਪਨ ਸਿੱਖਿਆ !    ਮੈਂ ਲਾਚਾਰ ਸਰਕਾਰੀ ਸਕੂਲ ਬੋਲਦਾਂ…… !    ਵੱਡੀ ਉਮਰ ਦਾ ਗੱਠੀਆ (ਓਸਟੀਓ ਆਰਥਰਾਈਟਿਸ) !    ਮੰਦੀ ਤੋਂ ਧਿਆਨ ਭਟਕਾਉਣ ਲਈ ਐੱਨਆਰਸੀ ਦਾ ਰੌਲਾ ਪਾਇਆ: ਸੀਪੀਆਈਐੱਮ !    ਦੂਜਿਆਂ ਦੀ ਸੋਚ ਦਾ ਵਿਰੋਧ ਕਰਨ ਵਾਲੇ ਜਮਹੂਰੀਅਤ ਦੇ ਦੁਸ਼ਮਣ: ਦੇਬਰੀਤੋ !    ਜ਼ਿਮਨੀ ਚੋਣਾਂ ’ਚ ਖਿੱਲਰਿਆ ਪੀਡੀਏ !    ਬਟਾਲਾ ਧਮਾਕਾ: ਪੁਲੀਸ ਨੂੰ ਫੋਰੈਂਸਿਕ ਜਾਂਚ ਰਿਪੋਰਟ ਮਿਲੀ !    ਸਿੱਖਾਂ ਦੇ ਕਾਤਲਾਂ ਨੂੰ ਬਚਾਉਣ ਵਾਲਿਆਂ ਨੂੰ ਸਮਾਗਮਾਂ ਤੋਂ ਦੂਰ ਰੱਖਣ ਦੀ ਮੰਗ !    ਪੀਵੀ ਸਿੰਧੂ ਡੈਨਮਾਰਕ ਓਪਨ ’ਚੋਂ ਬਾਹਰ !    ਮੁੱਕੇਬਾਜ਼ ਪੈੱਟ੍ਰਿਕ ਡੇਅ ਦਾ ਦੇਹਾਂਤ !    

ਸੂਬੇ ਦੀਆਂ ਸੱਤ ਹਾਈ ਸਕਿਓਰਿਟੀ ਜੇਲ੍ਹਾਂ ’ਚ ਲੱਗੇਗੀ ਅਦਾਲਤ

Posted On July - 11 - 2019

ਜਸਮਿੰਦਰ ਸਿੰਘ ਸੰਧੂ
ਫਿਰੋਜ਼ਪੁਰ, 10 ਜੁਲਾਈ
‘ਪੰਜਾਬ ਦੀਆਂ ਸੱਤ ਹਾਈ ਸਕਿਓਰਿਟੀ ਜੇਲ੍ਹਾਂ ’ਚ ਕੋਰਟ ਰੂਮ ਸਥਾਪਿਤ ਕਰਕੇ ਅਦਾਲਤ ਲਗਾਉਣ ਦੀ ਕਾਰਵਾਈ ਸ਼ੁਰੂ ਹੋਵੇਗੀ ਤਾਂ ਜੋ ਖਤਰਨਾਕ ਅਪਰਾਧੀ ਜੇਲ੍ਹ ਤੋਂ ਬਾਹਰ ਨਾ ਜਾਣ ਤੇ ਇਨ੍ਹਾਂ ਕੈਦੀਆਂ ਦੀ ਪੇਸ਼ੀ ਜੇਲ੍ਹ ਅੰਦਰ ਸਥਾਪਤ ਕੋਰਟ ਵਿਚ ਹੀ ਹੋਵੇਗੀ’। ਇਹ ਵਿਚਾਰ ਪੰਜਾਬ ਦੇ ਜੇਲ੍ਹ ਅਤੇ ਸਹਿਕਾਰਤਾ ਮੰਤਰੀ ਸੁਖਵਿੰਦਰ ਸਿੰਘ ਰੰਧਾਵਾ ਨੇ ਅੱਜ ਫਿਰੋਜ਼ਪੁਰ ਡੀਸੀ ਕੰਪਲੈਕਸ ਵਿਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਹੇ। ਜੇਲ੍ਹ ਮੰਤਰੀ ਸ੍ਰੀ ਰੰਧਾਵਾ ਨੇ ਕਿਹਾ ਕਿ ਪਟਿਆਲਾ, ਕਪੂਰਥਲਾ, ਅੰਮ੍ਰਿਤਸਰ, ਬਠਿੰਡਾ, ਫਰੀਦਕੋਟ, ਸੰਗਰੂਰ ਅਤੇ ਨਾਭਾ ਦੀ ਹਾਈ ਸਕਿਓਰਿਟੀ ਜੇਲ੍ਹ ਵਿਚ ਕੋਰਟ ਰੂਮ ਸਥਾਪਤ ਕਰਨ ਦਾ ਨੋਟੀਫਿਕੇਸ਼ਨ ਵੀ ਜਾਰੀ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿਚ 1500 ਮੁਲਾਜ਼ਮਾਂ ਦੀ ਕਮੀ ਸੀ, ਜਿਨ੍ਹਾਂ ’ਚੋਂ ਹੁਣ ਤੱਕ 750 ਭਰਤੀ ਕਰ ਲਏ ਗਏ ਹਨ ਅਤੇ ਬਾਕੀ ਦੇ 750 ’ਚੋਂ 450 ਮੁਲਾਜ਼ਮਾਂ ਨੂੰ ਭਰਤੀ ਕਰਨ ਦੀ ਮਨਜ਼ੂਰੀ ਸਰਕਾਰ ਵੱਲੋਂ ਮਿਲ ਗਈ ਹੈ ਅਤੇ ਛੇਤੀ ਹੀ ਇਹ ਭਰਤੀਆਂ ਵੀ ਕਰ ਦਿੱਤੀਆਂ ਜਾਣਗੀਆਂ। ਇਸ ਦੇ ਇਲਾਵਾ ਅਰਧਸੈਨਿਕ ਬਲਾਂ ਦੀਆਂ ਤਿੰਨ ਟੁਕੜੀਆਂ ਦੀ ਤੈਨਾਤੀ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਜੇਲ੍ਹਾਂ ’ਚ ਸਖ਼ਤ ਨਿਗਰਾਨੀ ਲਈ ਸੀਸੀਟੀਵੀ ਕੈਮਰੇ ਅਤੇ ਡਰੋਨ ਕੈਮਰੇ ਦਾ ਇਸਤੇਮਾਲ ਕੀਤਾ ਜਾਵੇਗਾ, ਜਿਸ ਦੇ ਤਹਿਤ ਦਿਨ ਰਾਤ ਨਿਗਰਾਨੀ ਹੋਵੇਗੀ। ਇਸੇ ਤਰ੍ਹਾਂ ਜੇਲ੍ਹਾਂ ’ਚ ਪੋਰਟੇਬਲ ਜੈਮਰ ਸਿਸਟਮ ਲਗਾਇਆ ਜਾਵੇਗਾ, ਜਿਸ ਨਾਲ ਜੇਲ੍ਹ ਅੰਦਰ ਮੋਬਾਈਲ ਸਿਸਟਮ ਪੂਰੀ ਤਰ੍ਹਾਂ ਪ੍ਰਤੀਬੰਧਿਤ ਹੋਵੇਗਾ।


Comments Off on ਸੂਬੇ ਦੀਆਂ ਸੱਤ ਹਾਈ ਸਕਿਓਰਿਟੀ ਜੇਲ੍ਹਾਂ ’ਚ ਲੱਗੇਗੀ ਅਦਾਲਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.