ਬਾਲ ਕਿਆਰੀ !    ਛੱਪੜ ਵਿੱਚ ਨਹਾਉਂਦੇ ਸਮੇਂ ਦੋ ਚਚੇਰੇ ਭਰਾ ਡੁੱਬੇ, ਇੱਕ ਦੀ ਮੌਤ !    ਕੈਨੇਡਾ ’ਚ ਪੰਜ ਸਾਲਾਂ ਦੌਰਾਨ 15 ਕੌਮਾਂਤਰੀ ਵਿਦਿਆਰਥੀਆਂ ਵੱਲੋਂ ਖ਼ੁਦਕੁਸ਼ੀ !    ਫਾਂਸੀ ਦੀ ਮੰਗ ਕਰਨ ’ਤੇ ਰਾਜੋਆਣਾ ਵੱਲੋਂ ਬਿੱਟੂ ਨੂੰ ਮੋੜਵਾਂ ਜਵਾਬ !    ਅਣਅਧਿਕਾਰਤ ਕਲੋਨੀਆਂ ਰੈਗੂਲਰ ਕਰਾਉਣ ਦੀ ਤਾਰੀਖ ਵਧਾਈ: ਸਰਕਾਰੀਆ !    ਪੰਜਾਬ ’ਚ ਪਰਮਾਣੂ ਬਿਜਲੀ ਪਲਾਂਟ ਲਗਾਏ ਜਾਣ ਦਾ ਮਾਮਲਾ ਮੁੜ ਭਖਿਆ !    ਚੌਟਾਲਾ ਨੂੰ ਸੱਤ ਦਿਨ ਦੀ ਪੈਰੋਲ !    ਹਾਈ ਕੋਰਟ ਵੱਲੋਂ ਨੰਨੂ ਦੀ ਗ੍ਰਿਫ਼ਤਾਰੀ ’ਤੇ ਰੋਕ !    ਅਨੁਸੂਈਆ ਛੱਤੀਸਗੜ੍ਹ ਤੇ ਹਰੀਚੰਦਨ ਆਂਧਰਾ ਦੇ ਰਾਜਪਾਲ ਨਿਯੁਕਤ !    ਤੇਂਦੁਲਕਰ ਨੇ ਵਿਸ਼ਵ ਕੱਪ ਟੀਮ ਵਿੱਚ ਪੰਜ ਭਾਰਤੀਆਂ ਨੂੰ ਰੱਖਿਆ !    

ਸੰਗਰੂਰ ਦੇ ਪਟਵਾਰੀਆਂ ਦਾ ਆਮ ਇਜਲਾਸ

Posted On July - 12 - 2019

ਨਿਜੀ ਪੱਤਰ ਪ੍ਰੇਰਕ
ਸੰਗਰੂਰ, 11 ਜੁਲਾਈ
ਰੈਵਨਿਊ ਪਟਵਾਰ ਯੂਨੀਅਨ ਦੀ ਅਗਵਾਈ ਹੇਠ ਜ਼ਿਲ੍ਹਾ ਸੰਗਰੂਰ ਦੇ ਪਟਵਾਰੀਆਂ ਦਾ ਆਮ ਇਜਲਾਸ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਛੋਕਰਾਂ ਦੀ ਅਗਵਾਈ ਹੇਠ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਆਡੀਟੋਰੀਅਮ ਹਾਲ ਵਿੱਚ ਹੋਇਆ ਜਿਸ ਵਿਚ ਯੂਨੀਅਨ ਦੇ ਸੂਬਾ ਪ੍ਰਧਾਨ ਮੋਹਨ ਸਿੰਘ ਭੇਡਪੁਰਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਜਲਾਸ ਦੌਰਾਨ ਪਟਵਾਰੀਆਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਬਾਰੇ ਵਿਚਾਰ ਵਿਟਾਂਦਰਾ ਕੀਤਾ ਗਿਆ।
ਇਜਲਾਸ ਵਿੱਚ ਜ਼ਿਲ੍ਹਾ ਜਨਰਲ ਸਕੱਤਰ ਦਵਿੰਦਰਪਾਲ ਸਿੰਘ ਨੇ ਪਟਵਾਰੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਤੋਂ ਸੂਬਾ ਪ੍ਰਧਾਨ ਨੂੰ ਜਾਣੂ ਕਰਵਾਇਆ। ਨਵੀਆਂ ਭਰਤੀ ਲੜਕੀਆਂ ਨੇ ਪਟਵਾਰ ਦਫ਼ਤਰਾਂ ਵਿਚ ਬਾਥਰੂਮਾਂ ਅਤੇ ਸਫ਼ਾਈ ਦਾ ਪ੍ਰਬੰਧ ਨਾ ਹੋਣ ਬਾਰੇ ਜਾਣੂ ਕਰਵਾਇਆ। ਸੂਬਾ ਪ੍ਰਧਾਨ ਮੋਹਨ ਸਿੰਘ ਭੇਡਪੁਰਾ ਨੇ ਕਿਹਾ ਕਿ ਜਲਦ ਹੀ ਉਚ ਪੱਧਰੀ ਮੀਟਿੰਗ ਡੀਐਲਆਰ ਪੰਜਾਬ ਨਾਲ ਹੋਣ ਜਾ ਰਹੀ ਹੈ ਜਿਸ ਵਿਚ ਮੰਗਾਂ ਨੂੰ ਉਠਾਇਆ ਜਾਵੇਗਾ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਟਵਾਰਖਾਨਿਆਂ ਵਿੱਚ ਪਟਵਾਰੀਆਂ ਲਈ ਏਸੀ ਲਗਾਏ ਜਾਣ, ਪਟਵਾਰੀਆਂ ਲਈ ਕਮਰੇ ਬਣਾਏ ਜਾਣ, ਪਹਿਲਾਂ ਕਾਨੂੰਗੋਈ ਪੱਧਰ ’ਤੇ ਬਣੇ ਕੇਂਦਰੀ ਪਟਵਾਰ ਭਵਨਾਂ ਦੀ ਮੁਰੰਮਤ ਕਰਵਾਈ ਜਾਵੇ, ਪਟਵਾਰਖਾਨਿਆਂ ਵਿਚ ਕੰਪਿਊਟਰ ਅਤੇ ਫਰਨੀਚਰ ਦਿੱਤਾ ਜਾਵੇ, ਬਾਥਰੂਮ, ਪੀਣ ਵਾਲੇ ਸ਼ੁੱਧ ਪਾਣੀ, ਚੌਂਕੀਦਾਰ, ਸਫ਼ਾਈ ਸੇਵਕ ਅਤੇ ਜਰਨੇਟਰ ਆਦਿ ਦਾ ਪ੍ਰਬੰਧ ਕੀਤਾ ਜਾਵੇ।


Comments Off on ਸੰਗਰੂਰ ਦੇ ਪਟਵਾਰੀਆਂ ਦਾ ਆਮ ਇਜਲਾਸ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.