ਆਜ਼ਾਦੀ ਸੰਘਰਸ਼ ਵਿੱਚ ਗੁਰੂ ਹਰੀ ਸਿੰਘ ਦਾ ਯੋਗਦਾਨ !    ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਿੱਚ ਵਿੱਦਿਆ ਪ੍ਰਬੰਧ !    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸ਼ਤਾਬਦੀ ਵਰ੍ਹਾ !    ਗਾਜ਼ਾ ’ਚ ਇਜ਼ਰਾਇਲੀ ਹਵਾਈ ਹਮਲੇ ’ਚ ਇਸਲਾਮਿਕ ਕਮਾਂਡਰ ਦੀ ਮੌਤ !    ਬੀਕਾਨੇਰ: ਹਾਦਸੇ ’ਚ 7 ਮੌਤਾਂ !    ਕਸ਼ਮੀਰ ’ਚ ਪੱਤਰਕਾਰਾਂ ਵੱਲੋਂ ਪ੍ਰਦਰਸ਼ਨ !    ਉੱਤਰਾਖੰਡ ’ਚ ਭੁਚਾਲ ਦੇ ਝਟਕੇ !    ਵਿਆਹ ਕਰਾਉਣ ਤੋਂ ਨਾਂਹ ਕਰਨ ’ਤੇ ਤਾਇਕਵਾਂਡੋ ਖਿਡਾਰਨ ਨੂੰ ਗੋਲੀ ਮਾਰੀ !    ਮੁਕਾਬਲੇ ਵਿੱਚ ਦਹਿਸ਼ਤਗਰਦ ਹਲਾਕ !    ਲੋਕ ਜਨਸ਼ਕਤੀ ਪਾਰਟੀ ਝਾਰਖੰਡ ਵਿੱਚ 50 ਸੀਟਾਂ ’ਤੇ ਚੋਣ ਲੜੇਗੀ !    

ਹਨੀ ਸਿੰਘ ਤੇ ਭੂਸ਼ਨ ਕੁਮਾਰ ਖ਼ਿਲਾਫ਼ ਕੇਸ ਦਰਜ

Posted On July - 10 - 2019

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 9 ਜੁਲਾਈ
ਮੁਹਾਲੀ ਪੁਲੀਸ ਨੇ ਔਰਤਾਂ ਪ੍ਰਤੀ ਭੱਦੀ ਸ਼ਬਦਾਵਲੀ ਵਾਲਾ ਗੀਤ ‘ਮੱਖਣਾ’ ਗਾਉਣ ਦੇ ਦੋਸ਼ ਹੇਠ ਹਿਰਦੇਸ਼ ਸਿੰਘ ਉਰਫ਼ ਹਨੀ ਸਿੰਘ ਖ਼ਿਲਾਫ਼ ਇੱਥੋਂ ਦੇ ਥਾਣਾ ਮਟੌਰ ਵਿੱਚ ਕੇਸ ਦਰਜ ਕੀਤਾ ਹੈ। ਗਾਇਕ ਖ਼ਿਲਾਫ਼ ਇਹ ਕਾਰਵਾਈ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਮੁਖੀ ਮਨੀਸ਼ਾ ਗੁਲਾਟੀ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ। ਹਨੀ ਸਿੰਘ ਦੇ ਇਸ ਗੀਤ ਨੂੰ ਰਿਲੀਜ਼ ਕਰਨ ਵਾਲੀ ਕੰਪਨੀ ਟੀ-ਸੀਰੀਜ਼ ਦੇ ਮਾਲਕ ਭੂਸ਼ਨ ਕੁਮਾਰ ਨੂੰ ਵੀ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਹੈ। ਹਨੀ ਸਿੰਘ ਨੇ ਆਪਣੇ ਚਰਚਿਤ ਗੀਤ ‘ਮੱਖਣਾਂ’ ’ਚ ਔਰਤਾਂ ਪ੍ਰਤੀ ਸ਼ਬਦਾਵਲੀ ਕਾਫੀ ਇਤਰਾਜ਼ਯੋਗ ਹੈ। ਇਸ ਗੀਤ ’ਚ ਪ੍ਰਸਿੱਧ ਬੌਲੀਵੁੱਡ ਗਾਇਕਾ ਨੇਹਾ ਕੱਕੜ ਨੇ ਵੀ ਆਵਾਜ਼ ਦਿੱਤੀ ਹੈ ਪਰ ਫਿਲਹਾਲ ਉਸ ਨੂੰ ਇਸ ਕੇਸ ’ਚੋਂ ਬਾਹਰ ਰੱਖਿਆ ਗਿਆ ਹੈ। ਇਸ ਗੀਤ ਦਾ ਨੋਟਿਸ ਲੈਂਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੂੰ ਲਿਖਤੀ ਰੂਪ ਵਿੱਚ ਗਾਇਕ ਹਨੀ ਸਿੰਘ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਸੀ। ਡੀਜੀਪੀ ਨੇ ਕਮਿਸ਼ਨ ਦੇ ਇਸ ਪੱਤਰ ਨੂੰ ਜਾਂਚ ਲਈ ਮੁਹਾਲੀ ਦੇ ਐੱਸਐੱਸਪੀ ਹਰਚਰਨ ਸਿੰਘ ਭੁੱਲਰ ਕੋਲ ਭੇਜ ਦਿੱਤਾ ਜਿਨ੍ਹਾਂ ਅੱਗੇ ਥਾਣਾ ਮਟੌਰ ਦੇ ਐੱਸਐੱਚਓ ਜਗਦੇਵ ਸਿੰਘ ਨੂੰ ਜਾਂਚ ਦੇ ਆਦੇਸ਼ ਦਿੱਤੇ। ਥਾਣਾ ਮੁਖੀ ਨੇ ਦੱਸਿਆ ਕਿ ਮਹਿਲਾ ਕਮਿਸ਼ਨ ਦੇ ਪੱਤਰ ਨੂੰ ਆਧਾਰ ਬਣਾ ਕੇ ਗਾਇਕ ਹਨੀ ਸਿੰਘ ਅਤੇ ਟੀ-ਸੀਰੀਜ਼ ਦੇ ਮਾਲਕ ਭੂਸ਼ਨ ਕੁਮਾਰ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਉਧਰ ਪੰਜਾਬੀ ਮਾਂ ਬੋਲੀ ਅਤੇ ਪੰਜਾਬੀ ਸੱਭਿਆਚਾਰ ਲਈ ਆਵਾਜ਼ ਬੁਲੰਦ ਕਰਨ ਵਾਲੇ ਪ੍ਰੋ. ਪੰਡਿਤ ਰਾਓ ਧਰੇਨਵਰ ਨੇ ਐੱਸਐੱਸਪੀ ਨੂੰ ਪੱਤਰ ਲਿਖ ਕੇ ਗਾਇਕ ਹਨੀ ਸਿੰਘ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।


Comments Off on ਹਨੀ ਸਿੰਘ ਤੇ ਭੂਸ਼ਨ ਕੁਮਾਰ ਖ਼ਿਲਾਫ਼ ਕੇਸ ਦਰਜ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.