ਆਜ਼ਾਦੀ ਸੰਘਰਸ਼ ਵਿੱਚ ਗੁਰੂ ਹਰੀ ਸਿੰਘ ਦਾ ਯੋਗਦਾਨ !    ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਿੱਚ ਵਿੱਦਿਆ ਪ੍ਰਬੰਧ !    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸ਼ਤਾਬਦੀ ਵਰ੍ਹਾ !    ਗਾਜ਼ਾ ’ਚ ਇਜ਼ਰਾਇਲੀ ਹਵਾਈ ਹਮਲੇ ’ਚ ਇਸਲਾਮਿਕ ਕਮਾਂਡਰ ਦੀ ਮੌਤ !    ਬੀਕਾਨੇਰ: ਹਾਦਸੇ ’ਚ 7 ਮੌਤਾਂ !    ਕਸ਼ਮੀਰ ’ਚ ਪੱਤਰਕਾਰਾਂ ਵੱਲੋਂ ਪ੍ਰਦਰਸ਼ਨ !    ਉੱਤਰਾਖੰਡ ’ਚ ਭੁਚਾਲ ਦੇ ਝਟਕੇ !    ਵਿਆਹ ਕਰਾਉਣ ਤੋਂ ਨਾਂਹ ਕਰਨ ’ਤੇ ਤਾਇਕਵਾਂਡੋ ਖਿਡਾਰਨ ਨੂੰ ਗੋਲੀ ਮਾਰੀ !    ਮੁਕਾਬਲੇ ਵਿੱਚ ਦਹਿਸ਼ਤਗਰਦ ਹਲਾਕ !    ਲੋਕ ਜਨਸ਼ਕਤੀ ਪਾਰਟੀ ਝਾਰਖੰਡ ਵਿੱਚ 50 ਸੀਟਾਂ ’ਤੇ ਚੋਣ ਲੜੇਗੀ !    

ਹਨੀ ਸਿੰਘ ਮਾਮਲਾ: ਗੀਤਾਂ ਲਈ ਸੈਂਸਰ ਬੋਰਡ ਬਣਾਉਣ ਦੀ ਮੰਗ ਉੱਠੀ

Posted On July - 11 - 2019

ਦਵਿੰਦਰ ਪਾਲ
ਚੰਡੀਗੜ੍ਹ, 10 ਜੁਲਾਈ
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਮੰਗ ਕੀਤੀ ਹੈ ਕਿ ਪੰਜਾਬੀ ਗੀਤਾਂ ਵਿਚ ਦਿਨੋ-ਦਿਨ ਵੱਧ ਰਹੀ ਅਸ਼ਲੀਲਤਾ ਨੂੰ ਰੋਕਣ ਲਈ ਸੂਬੇ ਵਿਚ ਫ਼ਿਲਮਾਂ ਵਾਂਗ ਹੀ ਗੀਤਾਂ ਲਈ ਵੀ ਸੈਂਸਰ ਬੋਰਡ ਬਣਾਇਆ ਜਾਵੇ। ਸ੍ਰੀਮਤੀ ਗੁਲਾਟੀ ਨੇ ਕਿਹਾ ਕਿ ਸਾਡੇ ਸਮਾਜ ਵਿਚ ਗੀਤ ਸੰਗੀਤ ਦਾ ਅਹਿਮ ਰੋਲ ਹੈ ਇਹ ਸਾਡੇ ਰਸਮਾਂ ਤੇ ਰਿਵਾਜਾਂ ਦਾ ਹਿੱਸਾ ਹਨ। ਉਨ੍ਹਾਂ ਕਿਹਾ ਕਿ ਯੋ ਯੋ ਹਨੀ ਸਿੰਘ ਵੱਲੋਂ ਗਾਇਆ ਗੀਤ ‘ਮੱਖਣਾ’ ਸ਼ਰਮਨਾਕ ਹੈ ਕਿਉਂਕਿ ਅੱਜਕੱਲ੍ਹ ਨੌਜਵਾਨ ਪ੍ਰੋਗਰਾਮਾਂ ਵਿੱਚ ਵੱਜ ਰਹੇ ਸੰਗੀਤ ਉੱਤੇ ਜਦੋਂ ਨੱਚ ਰਹੇ ਹੁੰਦੇ ਹਨ ਤਾਂ ਉਹ ਗੀਤ ਦੇ ਬੋਲਾਂ ਵੱਲ ਧਿਆਨ ਨਹੀਂ ਦਿੰਦੇ ਅਤੇ ਇਸ ਗੀਤ ਦੇ ਬੋਲਾਂ ਨੇ ਬੇਸ਼ਰਮੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਔਰਤਾਂ ਦੇ ਸੰਦਰਭ ਵਿਚ ਇਸ ਗੀਤ ਦੀ ਸ਼ਬਦਾਵਲੀ ਬਹੁਤ ਮਾੜੀ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਬਾਕੀ ਗਾਇਕਾਂ, ਗੀਤਕਾਰਾਂ ਅਤੇ ਪ੍ਰੋਡਿਊਸਰਾਂ ਲਈ ਸਬਕ ਹੋਵੇਗਾ। ਗੁਲਾਟੀ ਨੇ ਕਿਹਾ ਕਿ ਗਾਇਕਾਂ ਵੱਲੋਂ ਜਲਦੀ ਪ੍ਰਸਿੱਧ ਹੋਣ ਦੇ ਚੱਕਰ ਵਿੱਚ ਪਰੋਸੇ ਜਾ ਰਹੇ ਘਟੀਆ ਗੀਤਾਂ ਸਬੰਧੀ ਸਮਾਜ ਅਤੇ ਸਰਕਾਰ ਨੂੰ ਗੰਭੀਰ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਪੁਲੀਸ ਵੱਲੋਂ ਹਨੀ ਸਿੰਘ ਵਿਰੁੱਧ ਕਾਨੂੰਨ ਅਨੁਸਾਰ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਕੋਸ਼ਿਸ਼ਾਂ ਆਰੰਭ ਕਰ ਦਿੱਤੀਆਂ ਗਈਆਂ ਹਨ। ਸ੍ਰੀਮਤੀ ਗੁਲਾਟੀ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਫ਼ਿਲਮਾਂ ਵਾਂਗ ਹੀ ਸਰਟੀਫ਼ਿਕੇਟ ਹਾਸਲ ਕਰਨ ਲਈ ਸੈਂਸਰ ਬੋਰਡ ਸਥਾਪਿਤ ਕਰਨਾ ਚਾਹੀਦਾ ਹੈ ਤੇ ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਮੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਕਮਿਸ਼ਨ ਹਰੇਕ ਗਾਣੇ ਤੇ ਨਜ਼ਰ ਰੱਖੇਗਾ ਤਾਂ ਜੋ ਔਰਤਾਂ ਦੇ ਮਾਣ-ਸਨਮਾਨ ਨੂੰ ਠੇਸ ਨਾ ਪਹੁੰਚਾਈ ਜਾ ਸਕੇ। ਉਨ੍ਹਾਂ ਪੰਜਾਬੀ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਵੀ ਅਪੀਲ ਕੀਤੀ ਕਿ ਉਹ ਕਮਿਸ਼ਨ ਵੱਲੋਂ ਗੰਦੇ ਗੀਤਾਂ ਵਿਰੁੱਧ ਆਰੰਭੀ ਇਸ ਮੁਹਿੰਮ ਵਿੱਚ ਆਪਣਾ ਸਹਿਯੋਗ ਪਾਉਣ।

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੂੰ ਧਮਕੀਆਂ
ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਇਸ ਮਾਮਲੇ ਦੇ ਉੱਭਰਨ ਤੋਂ ਬਾਅਦ ਹਨੀ ਸਿੰਘ ਦੇ ਕੁਝ ਪ੍ਰਸ਼ੰਸਕਾਂ ਵੱਲੋਂ ਸੋਸ਼ਲ ਮੀਡੀਆ ਅਤੇ ਫੋਨ ਉੱਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਗਾਲਾਂ ਕੱਢੀਆਂ ਜਾ ਰਹੀਆਂ ਜਿਸ ਬਾਰੇ ਪੰਜਾਬ ਪੁਲੀਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕੋਈ ਭੈਅ ਨਹੀਂ ਹੈ ਤੇ ਉਹ ਅਜਿਹੀਆਂ ਧਮਕੀਆਂ ਤੋ ਡਰਨ ਵਾਲੇ ਨਹੀਂ ਹਨ। ਜ਼ਿਕਰਯੋਗ ਹੈ ਕਿ ਗਾਇਕ ਯੋ ਯੋ ਹਨੀ ਸਿੰਘ ਖ਼ਿਲਾਫ਼ ਮੁਹਾਲੀ ਦੇ ਥਾਣੇ ਵਿਚ ਜੋ ਮਾਮਲਾ ਦਰਜ ਹੋਇਆ ਹੈ ਉਹ ਮਹਿਲਾ ਕਮਿਸ਼ਨ ਦੀ ਮੰਗ ’ਤੇ ਕੀਤਾ ਗਿਆ ਹੈ। ਸ੍ਰੀਮਤੀ ਗੁਲਾਟੀ ਨੇ ਇਹ ਮਾਮਲਾ ਦਰਜ ਹੋਣ ਤੋਂ ਬਾਅਦ ਅੱਜ ਖੁਲਾਸਾ ਕੀਤਾ ਕਿ ਹਨੀ ਸਿੰਘ ਦੇ ਗੀਤਾਂ ਵਿਚ ਲੱਚਰਤਾ ਦਾ ਮਾਮਲਾ ਚੁੱਕੇ ਜਾਣ ਤੋਂ ਬਾਅਦ ਕਈ ਪਾਸਿਓਂ ਤੋਂ ਧਮਕੀਆਂ ਮਿਲੀਆਂ ਹਨ।


Comments Off on ਹਨੀ ਸਿੰਘ ਮਾਮਲਾ: ਗੀਤਾਂ ਲਈ ਸੈਂਸਰ ਬੋਰਡ ਬਣਾਉਣ ਦੀ ਮੰਗ ਉੱਠੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.