ਅਯੁੱਧਿਆ ਕੇਸ: ਸਾਰੇ ਸਵਾਲ ਸਾਡੇ ਤੋਂ ਹੀ ਕਿਉਂ? !    ਜਾਪਾਨ ’ਚ ਸਮੁੰਦਰੀ ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ 56 ਹੋਈ !    ਆਵਲਾ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ !    ਅਕਾਲੀ ਦਲ ਦਾ ਰਾਜਸੀ ਵਿੰਗ ਹੈ ਸ਼੍ਰੋਮਣੀ ਕਮੇਟੀ: ਰੰਧਾਵਾ !    ਗੁਰਬੱਤ ਵੀ ਨਹੀਂ ਰੋਕ ਸਕੀ ਬੂਟ ਪਾਲਿਸ਼ ਵਾਲੇ ਸਨੀ ਦਾ ਰਾਹ !    ਪੁਲੀਸ ਵੱਲੋਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ !    ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਤਾਰਪੀਡੋ ਕਰ ਰਿਹੈ ਬਾਦਲ ਦਲ: ਸਰਨਾ !    ਪਾਦਰੀ ਕੇਸ: ਮੁਹਾਲੀ ਅਦਾਲਤ ਨੇ ਨਿਰਮਲ ਤੇ ਸੁਰਿੰਦਰਪਾਲ ਭਗੌੜੇ ਐਲਾਨੇ !    ਦਿੱਲੀ ਦੇ ਚਾਰ ਸਟੇਡੀਅਮ ਸਾਰਿਆਂ ਲਈ ਖੋਲ੍ਹਣ ਦਾ ਫ਼ੈਸਲਾ !    ਪੰਜਾਬ ਨੇ ਕੌਮੀ ਸੀਨੀਅਰ ਤੇ ਜੂਨੀਅਰ ਗਤਕਾ ਚੈਂਪੀਅਨਸ਼ਿਪ ਜਿੱਤੀ !    

ਹੱਡਾਰੋੜੀ ਚੁਕਵਾਉਣ ਲਈ ਕਿਸਾਨਾਂ ਦਾ ਧਰਨਾ ਜਾਰੀ

Posted On July - 14 - 2019

ਹੱਡਾਰੋੜੀ ਚੁਕਵਾਉਣ ਲਈ ਦਿੱਤੇ ਧਰਨੇ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ। -ਫੋਟੋ: ਸੁਰੇਸ਼

ਜੋਗਿੰਦਰ ਸਿੰਘ ਮਾਨ
ਮਾਨਸਾ, 13 ਜੁਲਾਈ
ਮਾਨਸਾ ਸ਼ਹਿਰ ਦੀ ਹੱਡਾਰੋੜੀ ਨੂੰ ਪਿੰਡ ਮਲਕਪੁਰ ਖਿਆਲਾ ਤੋਂ ਚੁਕਵਾਉਣ ਲਈ ਲਗਾਤਾਰ ਦੂਸਰੇ ਦਿਨ ਜ਼ਿਲ੍ਹਾ ਪ੍ਰਸ਼ਾਸਨ ਵਿਰੁੱਧ ਅੱਕੇ ਹੋਏ ਕਿਸਾਨਾਂ ਦੀ ਮੁਰਦਾਬਾਦ ਕਾਇਮ ਰਹੀ। ਕਿਸਾਨਾਂ ਦਾ ਕਹਿਣਾ ਹੈ ਕਿ ਇਸ ਹੱਡਾਰੋੜੀ ਨੂੰ ਮੁੜ ਸ਼ਹਿਰ ਵਿੱਚ ਭੇਜ ਕੇ ਹੀ ਦਮ ਲੈਣਗੇ। ਕਿਸਾਨਾਂ ਦੇ ਇਸ ਅੰਦੋਲਨ ਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਕੀਤੀ ਜਾ ਰਹੀ ਹੈ, ਜਿਸ ਦੀ ਹਮਾਇਤ ’ਤੇ ਪੰਜਾਬ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਇਕਾਈ ਡਟੀ ਹੋਈ ਹੈ। ਜਥੇਬੰਦੀ ਦੇ ਬਲਾਕ ਪ੍ਰਧਾਨ ਬਲਵਿੰਦਰ ਸ਼ਰਮਾਂ ਖਿਆਲਾ, ਕਿਸਾਨ ਆਗੂ ਗੋਰਾ ਸਿੰਘ ਭੈਣੀਬਾਘਾ ਨੇ ਇੱਕ ਮਤਾ ਪਾਸ ਕਰਕੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸੋਮਵਾਰ ਤੱਕ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਮਸਲੇ ਦਾ ਕੋਈ ਹੱਲ ਨਾ ਕੀਤਾ ਤਾਂ ਉਹ ਡਿਪਟੀ ਕਮਿਸ਼ਨਰ ਵੱਲੋਂ ਇਸ ਮਸਲੇ ਸਬੰਧੀ ਕੀਤੇ ਇਨਸਾਫ਼ ਦਿਵਾਉਣ ਵਾਲੇ ਵਾਅਦੇ ਦੇ ਵਿਰੋਧ ਵਜੋਂ ਵੱਡਾ ਸੰਘਰਸ਼ ਦਾ ਐਲਾਨ ਕਰਨਗੇ। ਜਥੇਬੰਦੀ ਦੇ ਇੱਕ ਆਗੂ ਨੇ ਕਿਹਾ ਕਿ ਹੁਣ ਹੱਡਾਰੋੜੀ ਨੂੰ ਜਾਂਦਾ ਰਾਹ ਰੋਕਿਆ ਗਿਆ, ਫਿਰ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਅਤੇ ਦਫ਼ਤਰ ਚੰਡੀਗੜ੍ਹ ਜਾਂਦੇ ਮੁੱਖ ਮਾਰਗ ਦਾ ਅਣਮਿਥੇ ਸਮੇਂ ਲਈ ਘਿਰਾਓ ਕੀਤਾ ਜਾਵੇਗਾ।


Comments Off on ਹੱਡਾਰੋੜੀ ਚੁਕਵਾਉਣ ਲਈ ਕਿਸਾਨਾਂ ਦਾ ਧਰਨਾ ਜਾਰੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.