ਬੂੰਦ ਬੂੰਦ ਤਰਸ ਗਏ, ਅਸੀਂ ਪੁੱਤ ਦਰਿਆਵਾਂ ਦੇ... !    ਜਮਹੂਰੀਅਤ ਵਿਚ ਵਿਰੋਧੀ ਸੁਰਾਂ ਦੀ ਅਹਿਮੀਅਤ !    ਅੰਕੜਿਆਂ ਦੀ ਖੇਡ, ਵਿਕਾਸ ਦੀ ਹਨੇਰੀ ਤੇ ਬਾਸ਼ਾ ਡਰਾਈਵਰ !    ਮੋਗਾ ਦੀਆਂ ਤਿੰਨ ਮੁਟਿਆਰਾਂ ’ਤੇ ਡਾਕੂਮੈਂਟਰੀ ਰਿਲੀਜ਼ !    ਘੱਗਰ ਕਰੇ ਤਬਾਹੀ: ਸੁੱਤੀਆਂ ਸਰਕਾਰਾਂ ਨਾ ਲੈਣ ਸਾਰਾਂ !    ਆੜ੍ਹਤੀਏ ਖ਼ਿਲਾਫ਼ 34 ਲੱਖ ਰੁਪਏ ਦੀ ਠੱਗੀ ਦਾ ਕੇਸ ਦਰਜ !    ਸੈਲਾਨੀਆਂ ਲਈ 24 ਤੋਂ 31 ਜੁਲਾਈ ਤਕ ਬੰਦ ਰਹੇਗਾ ਵਿਰਾਸਤ-ਏ-ਖਾਲਸਾ !    ਅਕਾਲੀ ਦਲ ਨੇ ਜੇਲ੍ਹਾਂ ਵਿਚ ਅਪਰਾਧੀਆਂ ਦੀਆਂ ਹੋਈਆਂ ਮੌਤਾਂ ਦੀ ਜਾਂਚ ਮੰਗੀ !    ਕੋਇਨਾ ਮਿੱਤਰਾ ਨੂੰ ਛੇ ਮਹੀਨੇ ਦੀ ਕੈਦ !    ਮਾਲੇਗਾਓਂ ਧਮਾਕਾ: ਹਾਈ ਕੋਰਟ ਵਲੋਂ ਸੁਣਵਾਈ ਮੁਕੰਮਲ ਹੋਣ ਤੱਕ ਦਾ ਸ਼ਡਿਊਲ ਦੇਣ ਦੇ ਆਦੇਸ਼ !    

550 ਸਾਲਾ ਪ੍ਰਕਾਸ਼ ਪੁਰਬ ਰਲ ਮਿਲ ਕੇ ਮਨਾਉਣ ਦਾ ਅਹਿਦ

Posted On July - 11 - 2019

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 10 ਜੁਲਾਈ

ਸੁਲਤਾਨਪੁਰ ਲੋਧੀ ਨਗਰ ਕੌਂਸਲ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਬੁੱਧਵਾਰ ਸੂਚਨਾ ਕੇਂਦਰ ਵਿਚ ਸਨਮਾਨਿਤ ਕਰਦੇ ਹੋਏ ਮਹਿੰਦਰ ਸਿੰਘ ਆਹਲੀ ਸਕੱਤਰ ਸ਼੍ਰੋਮਣੀ ਕਮੇਟੀ। -ਫੋਟੋ: ਪੰਜਾਬੀ ਟ੍ਰਿਬਿਊਨ

ਸੁਲਤਾਨਪੁਰ ਲੋਧੀ ਜਿਥੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਕੀਤੇ ਜਾ ਰਹੇ ਹਨ, ਦੀ ਨਗਰ ਕੌਂਸਲ ਨੇ ਅੱਜ ਸ਼੍ਰੋਮਣੀ ਕਮੇਟੀ ਨੂੰ ਸਮਾਗਮਾਂ ਲਈ ਪੂਰਾ ਸਹਿਯੋਗ ਦੇਣ ਦੀ ਵਚਨਬੱਧਤਾ ਪ੍ਰਗਟਾਈ ਹੈ। ਨਗਰ ਕੌਂਸਲ ਦੇ ਪ੍ਰਧਾਨ ਅਸ਼ੋਕ ਮੋਗਲਾ ਅਤੇ ਹੋਰ ਅਹੁਦੇਦਾਰਾਂ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ।
ਇਸ ਮੌਕੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਸ੍ਰੀ ਮੋਗਲਾ ਅਤੇ ਹੋਰ ਅਹੁਦੇਦਾਰਾਂ ਤੇ ਮੈਂਬਰਾਂ ਨੇ ਸਮੂਹਿਕ ਰੂਪ ਵਿਚ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਇਕ ਸੁਭਾਗਾ ਮੌਕਾ ਹੈ ਜਿਸ ਨੂੰ ਸਮੂਹ ਨਗਰ ਕੌਂਸਲ ਵੱਲੋਂ ਰਾਜਨੀਤੀ ਤੋਂ ਉੱਪਰ ਉੱਠ ਕੇ ਰਲ ਮਿਲ ਕੇ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕੀਤੀ ਹੈ ਕਿ ਉਹ ਸਾਰਿਆਂ ਨੂੰ ਏਕਤਾ ਨਾਲ ਗੁਰੂ ਸਾਹਿਬ ਦੇ ਪੁਰਬ ਸਮੇਂ ਸਹਿਯੋਗੀ ਬਣਨ ਦੀ ਪ੍ਰੇਰਣਾ ਦੇਣ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਤੇ ਮੈਂਬਰਾਂ ਨੂੰ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਮੈਂਬਰ ਸ੍ਰੀ ਜੁਗਲ ਕੋਹਲੀ, ਸੰਦੀਪ ਕੌਰ, ਸ੍ਰੀਮਤੀ ਸੁਮਨ ਬਾਲਾ, ਦਵਿੰਦਰ ਕੌਰ, ਸੁਨੀਤਾ ਤੀਰ, ਚਰਨ ਕਮਲ, ਜਤਿੰਦਰ ਰਾਜੂ, ਸ੍ਰੀਮਤੀ ਵੀਨਾ ਮੰਗਲਾ, ਦਿਲਬਾਗ ਸਿੰਘ, ਰਵਿੰਦਰ ਸਿੰਘ, ਗੁਰਨਾਮ ਸਿੰਘ ਅਤੇ ਹੋਰ ਮੌਜੂਦ ਸਨ।

 


Comments Off on 550 ਸਾਲਾ ਪ੍ਰਕਾਸ਼ ਪੁਰਬ ਰਲ ਮਿਲ ਕੇ ਮਨਾਉਣ ਦਾ ਅਹਿਦ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.