ਹੜ੍ਹ ਪੀੜਤਾਂ ਦੀ ਮਦਦ ਲਈ ਪੰਜ ਮੰਤਰੀਆਂ ਦੀ ਡਿਊਟੀ ਲਾਈ !    ਆਨੰਦਪੁਰ ਸਾਹਿਬ ਦਾ ਪਿੰਡ ਹਰਸਾ ਬੇਲਾ ਪਾਣੀ ਵਿੱਚ ਘਿਰਿਆ !    ਪ੍ਰਕਾਸ਼ ਪੁਰਬ: ਭਾਰਤ-ਪਾਕਿ ਤਣਾਅ ਕਾਰਨ ਘਟ ਸਕਦੀ ਹੈ ਸੰਗਤ ਦੀ ਗਿਣਤੀ !    ਗੁਰੂ ਰਵਿਦਾਸ ਮੰਦਰ ਢਾਹੁਣ ’ਤੇ ਸਿਆਸਤ ਗਰਮਾਈ !    ਮਹਾਨ ਕਿਸਾਨ ਆਗੂ ਅਤੇ ਸੰਘਰਸ਼ੀ ਯੋਧਾ ਜਗੀਰ ਸਿੰਘ ਜੋਗਾ !    ਸਾਉਣੀ ਰੁੱਤ ਦੇ ਪਿਆਜ਼ ਦੀ ਕਾਸ਼ਤ ਦੇ ਨੁਕਤੇ !    ਝੋਨੇ ਦੀ ਸ਼ੀਥ ਬਲਾਈਟ ਤੇ ਝੂਠੀ ਕਾਂਗਿਆਰੀ !    ਗੋਲਚੀ ਗੁਰਪ੍ਰੀਤ ਸੰਧੂ ਤੇ ਥਰੋਅਰ ਤੇਜਿੰਦਰਪਾਲ ਤੂਰ ਦੀ ਅਰਜੁਨਾ ਐਵਾਰਡ ਲਈ ਚੋਣ !    ਸੁਰਾਂ ਦੀ ਮਿਠਾਸ ਦਾ ਨੱਕਾਸ਼ !    ਸ਼ਾਹਕਾਰ ਨਗ਼ਮਿਆਂ ਦੀ ਗਾਇਕਾ ਮੁਨੱਵਰ ਸੁਲਤਾਨਾ !    

ਅਧਿਆਪਕ ਫਰੰਟ ਦੀ ਕਾਰਜਕਾਰੀ ਕਮੇਟੀ ਦੀ ਚੋਣ

Posted On August - 12 - 2019

ਖੇਤਰੀ ਪ੍ਰਤੀਨਿਧ
ਲੁਧਿਆਣਾ, 11 ਅਗਸਤ

ਡੈਮੋਕਰੈਟਿਕ ਅਧਿਆਪਕ ਫਰੰਟ ਦੇ ਨਵ-ਨਿੁਯਕਤ ਅਹੁਦੇਦਾਰ ਬਾਕੀ ਜਥੇਬੰਦੀ ਨਾਲ।

ਡੈਮੋਕਰੈਟਿਕ ਟੀਚਰ ਫ਼ਰੰਟ ਬਲਾਕ ਲੁਧਿਆਣਾ-2 ਦਾ ਡੈਲੀਗੇਟ ਇਜਲਾਸ ਜ਼ਿਲ੍ਹਾ ਪ੍ਰਧਾਨ ਧਰਮ ਸਿੰਘ ਸੂਜਾਪੁਰ ਦੀ ਦੇਖ ਰੇਖ ਹੇਠ ਸਮਾਪਤ ਹੋਇਆ। ਇਸ ਵਿਚ ਬਲਾਕ ਭਰ ਤੋਂ ਆਏ ਜਥੇਬੰਦੀ ਨਾਲ ਸਬੰਧਤ ਦਰਜਨਾਂ ਡੈਲੀਗੇਟਾਂ ਨੇ ਹਿੱਸਾ ਲਿਆ। ਡੈਲੀਗੇਟ ਇਜਲਾਸ ਨੂੰ ਸੰਬੋਧਨ ਕਰਦਿਆਂ ਸੂਜਾਪੁਰ ਨੇ ਮੌਜੂਦਾ ਸਮੇਂ ਅਧਿਆਪਕ ਏਕਤਾ ਉਸਾਰੇ ਜਾਣ ਦੀ ਲੋੜ ’ਤੇ ਜ਼ੋਰ ਦਿੱਤਾ। ਸਟੇਟ ਕਮੇਟੀ ਮੈਂਬਰ ਰੁਪਿੰਦਰਪਾਲ ਸਿੰਘ ਗਿੱਲ ਨੇ ਮੁਲਾਜ਼ਮ ਏਕਤਾ ਲਈ ਕੀਤੇ ਜਾ ਰਹੇ ਯਤਨਾਂ ’ਤੇ ਚਾਨਣਾ ਪਾਇਆ। ਇਜਲਾਸ ਦੇ ਅਖੀਰ ਵਿਚ ਅਗਲੇ 2 ਸਾਲਾਂ ਲਈ ਡੈਮੋਕਰੈਟਿਕ ਟੀਚਰ ਫ਼ਰੰਟ ਬਲਾਕ ਲੁਧਿਆਣਾ-2 ਦੀ ਕਾਰਜਕਾਰੀ ਕਮੇਟੀ ਦੀ ਚੋਣ ਕੀਤੀ ਗਈ। ਇਸ ਵਿਚ ਰਮਨਜੀਤ ਸੰਧੂ ਨੂੰ ਪ੍ਰਧਾਨ, ਕੇਵਲ ਮਾਂਗਟ ਨੂੰ ਸਕੱਤਰ, ਬਰਜਿੰਦਰ ਸਿੰਘ ਮੀਤ ਪ੍ਰਧਾਨ ਅਤੇ ਜਸਵਿੰਦਰ ਕੌਰ ਨੂੰ ਸਹਾਇਕ ਸਕੱਤਰ ਚੁਣਿਆ ਗਿਆ। ਇਸ ਮੌਕੇ ਪ੍ਰਿੰਸੀਪਲ ਪ੍ਰਦੀਪ ਕੁਮਾਰ, ਸੈਂਟਰ ਹੈਡ ਟੀਚਰ ਪਰਮਜੀਤ ਸਿੰਘ, ਬਲਬੀਰ ਸਿੰਘ, ਅਵਨਿੰਦਰਪਾਲ, ਸੁਖਦੀਪ ਸਿੰਘ ਰਕਬਾ, ਜ਼ਿਲ੍ਹਾ ਕਮੇਟੀ ਮੈਂਬਰ ਗੁਰਮੀਤ ਸਿੰਘ ਧਨੋਆ, ਬਲਵੀਰ ਸਿੰਘ ਹਾਜ਼ਰ ਸਨ।


Comments Off on ਅਧਿਆਪਕ ਫਰੰਟ ਦੀ ਕਾਰਜਕਾਰੀ ਕਮੇਟੀ ਦੀ ਚੋਣ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.