ਸਰ੍ਹੋਂ ਜਾਤੀ ਦੀਆਂ ਫ਼ਸਲਾਂ ਦੀਆਂ ਬਿਮਾਰੀਆਂ !    ਕੌਮਾਂਤਰੀ ਮੈਚ ਇਕੱਠੇ ਖੇਡਣ ਵਾਲੇ ਭਰਾ ਮਨਜ਼ੂਰ ਹੁਸੈਨ, ਮਹਿਮੂਦ ਹੁਸੈਨ ਤੇ ਮਕਸੂਦ ਹੁਸੈਨ !    ਪੰਜਾਬ ਦੇ ਇਤਿਹਾਸ ਨਾਲ ਨੇੜਿਓਂ ਜੁੜਿਆ ਪਿੰਡ ‘ਲੰਗ’ !    ਕਰਜ਼ਾ ਤੇ ਪੇਂਡੂ ਔਰਤ ਮਜ਼ਦੂਰ ਪਰਿਵਾਰ !    ਪੰਜਾਬੀ ਫ਼ਿਲਮਾਂ ਦਾ ਸਰਪੰਚ ਯਸ਼ ਸ਼ਰਮਾ !    ਸਿਨਮਾ ਸਕਰੀਨ ’ਤੇ ਸਮਾਜ ਦੇ ਰੰਗ !    ਕੁਦਰਤ ਦੇ ਖੇੜੇ ਦੀ ਪ੍ਰਤੀਕ ਬਸੰਤ ਪੰਚਮੀ !    ਗੀਤਕਾਰੀ ਵਿਚ ਉੱਭਰਦਾ ਨਾਂ ਸੁਰਜੀਤ ਸੰਧੂ !    ਮੋਇਆਂ ਨੂੰ ਆਵਾਜ਼ਾਂ! !    ਲੋਕ ਢਾਡੀ ਪਰੰਪਰਾ ਦਾ ਵਾਰਿਸ ਈਦੂ ਸ਼ਰੀਫ !    

ਅਧਿਕਾਰੀਆਂ ਦੀ ਲਾਪ੍ਰਵਾਹੀ ਦੀ ਭੇਟ ਚੜ੍ਹੇ ਮੋਬਾਈਲ ਪਖਾਨੇ

Posted On August - 13 - 2019

ਸਵੱਛ ਭਾਰਤ ਸਕੀਮ ਤਹਿਤ ਆਏ ਮੋਬਾਈਲ ਪਖਾਨੇ ਚਾਲੂ ਨਾ ਹੋਣ ਕਾਰਨ ਰੁਲਦੇ ਹੋਏ।

ਪੱਤਰ ਪ੍ਰੇਰਕ
ਮੋਰਿੰਡਾ, 12 ਅਗਸਤ
ਕੇਂਦਰ ਸਰਕਾਰ ਵੱਲੋਂ ਸਵੱਛ ਭਾਰਤ ਸਕੀਮ ਅਧੀਨ ਮੋਰਿੰਡਾ ਨਗਰ ਕੌਂਸਲ ਨੂੰ ਛੇ ਮੋਬਾਈਲ ਪਖਾਨੇ ਭੇਜੇ ਗਏ ਸਨ, ਜੋ ਡੇਢ ਸਾਲ ਤੋਂ ਵੀ ਜ਼ਿਆਦਾ ਸਮਾਂ ਬੀਤਣ ਦੇ ਬਾਵਜੂਦ ਚਾਲੂ ਨਹੀਂ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੌਂਸਲਰ ਜਗਪਾਲ ਸਿੰਘ ਜੌਲੀ ਤੇ ਕੌਂਸਲਰ ਰਜਿੰਦਰ ਕੌਰ ਨੇ ਕਿਹਾ ਕਿ ਲਗਭਗ 18 ਲੱਖ ਦੀ ਕੀਮਤ ਦੇ ਬਣੇ-ਬਣਾਏ ਪਖਾਨੇ ਸਵੱਛ ਭਾਰਤ ਦੀ ਗ੍ਰਾਂਟ ਵਿਚੋਂ ਠੇਕੇਦਾਰ ਰਾਹੀਂ ਨਗਰ ਕੌਂਸਲ ਵੱਲੋਂ ਖ਼ਰੀਦੇ ਗਏ ਸਨ। ਇਨ੍ਹਾਂ ਨੂੰ ਸਰਕਾਰੀ ਹਸਪਤਾਲ ਮੋਰਿੰਡਾ, ਪਸ਼ੂ ਹਸਪਤਾਲ ਨੇੜੇ, ਨਗਰ ਕੌਂਸਲ ਮੋਰਿੰਡਾ ਦੇ ਦਫ਼ਤਰ ਵਿੱਚ, ਬੱਸ ਸਟੈਂਡ ਮੋਰਿੰਡਾ ਵਿੱਚ ਰਖਵਾ ਦਿੱਤਾ ਪਰ ਅਜੇ ਤੱਕ ਚਾਲੂ ਨਹੀਂ ਕੀਤਾ ਗਿਆ। ਇਨ੍ਹਾਂ ਪਖਾਨਿਆਂ ਵਿੱਚ ਨਾ ਤਾਂ ਪਾਣੀ ਦਾ ਪ੍ਰਬੰਧ ਕੀਤਾ ਗਿਆ ਹੈ ਤੇ ਨਾ ਹੀ ਸੀਵਰੇਜ ਨਾਲ ਜੋੜਿਆ ਗਿਆ ਹੈ।
ਸ੍ਰੀ ਜੌਲੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਨਗਰ ਕੌਂਸਲ ਨੂੰ ਬੇਨਤੀ ਕੀਤੀ ਜਾ ਚੁੱਕੀ ਹੈ ਕਿ ਪਖਾਨਿਆਂ ਨੂੰ ਚਾਲੂ ਕਰਵਾ ਦਿੱਤਾ ਜਾਵੇ, ਪਰ ਨਗਰ ਕੌਂਸਲ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਸਰਕਾਰਾਂ ਲੋਕਾਂ ਦੀ ਸਹੂਲਤ ਲਈ ਸਾਮਾਨ ਭੇਜਦੀਆਂ ਹਨ ਪਰ ਇਹ ਅਧਿਕਾਰੀਆਂ ਦੀ ਲਾਪਰਵਾਹੀ ਦੀ ਭੇਟ ਚੜ੍ਹ ਜਾਂਦਾ ਹੈ। ਇਸ ਸਬੰਧ ਜਦੋਂ ਸੈਨਟਰੀ ਇੰਸਪੈਕਟਰ ਰਣਜੀਤ ਕੁਮਾਰ ਨਾਲ ਗੱਲਬਾਤ ਕਰਨੀ ਚਾਹੀ ਤਾਂ ਉਨ੍ਹਾਂ ਨੇ ਫੋਨ ਨਹੀਂ ਚੁੱਕਿਆ।


Comments Off on ਅਧਿਕਾਰੀਆਂ ਦੀ ਲਾਪ੍ਰਵਾਹੀ ਦੀ ਭੇਟ ਚੜ੍ਹੇ ਮੋਬਾਈਲ ਪਖਾਨੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.