ਸ੍ਰੀ ਸ੍ਰੀ ਰਵੀਸ਼ੰਕਰ ਦੀ ਫ਼ਰੀਦਕੋਟ ਫੇਰੀ ਵਿਵਾਦਾਂ ’ਚ ਘਿਰੀ !    ਸਿੱਖਿਆ ਮੰਤਰੀ ਅਤੇ ਅਧਿਆਪਕ ਯੂਨੀਅਨ ਵਿਚਾਲੇ ਮੀਟਿੰਗ ਬੇਸਿੱਟਾ ਰਹੀ !    ਕੈਨੇਡਾ ਵਿਚ ਅੱਜ ਬਣੇਗੀ ਜਸਟਿਨ ਟਰੂਡੋ ਦੀ ਸਰਕਾਰ !    ਗੁੰਡਾ ਟੈਕਸ: ਮੁਬਾਰਿਕਪੁਰ ਚੌਕੀ ਵਿੱਚ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ !    ਬਾਲਾ ਸਾਹਿਬ ਮਾਮਲਾ: ਡੀਸੀਪੀ ਕ੍ਰਾਈਮ ਬਰਾਂਚ ਨੂੰ ਸੌਂਪੀ ਜਾਂਚ !    ਮਹਾਰਾਸ਼ਟਰ ’ਚ ਅਗਲੇ ਹਫ਼ਤੇ ਸਰਕਾਰ ਬਣਨ ਦੇ ਅਸਾਰ !    ਕੋਲਾ ਖਾਣ ਧਮਾਕੇ ’ਚ 15 ਹਲਾਕ !    ਗ਼ਦਰੀ ਸੱਜਣ ਸਿੰਘ ਨਾਰੰਗਵਾਲ !    ਔਖੇ ਵੇਲਿਆਂ ਦਾ ਆਗੂ ਮਾਸਟਰ ਤਾਰਾ ਸਿੰਘ !    ਵਿਰਾਸਤ ਦੀ ਸੰਭਾਲ ਲਈ ਪ੍ਰੋ. ਪ੍ਰੀਤਮ ਸਿੰਘ ਦਾ ਯੋਗਦਾਨ !    

ਅਰਥਚਾਰੇ ’ਚ ਮੌਕਿਆਂ ਨੂੰ ਦੇਖੋ, ਨਿਰਾਸ਼ਾ ਦਾ ਆਲਮ ਛੱਡੋ: ਸ਼ਕਤੀਕਾਂਤ

Posted On August - 20 - 2019

ਮੁੰਬਈ, 19 ਅਗਸਤ
ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਸੋਮਵਾਰ ਨੂੰ ਕਬੂਲ ਕੀਤਾ ਕਿ ਇਸ ਮੌਕੇ ਘਰੇਲੂ ਅਰਥਚਾਰੇ ਦੀ ਰਫ਼ਤਾਰ ਹੌਲੀ ਹੈ ਅਤੇ ਇਸ ਨੂੰ ਅੰਦਰੂਨੀ ਅਤੇ ਬਾਹਰੀ ਪੱਧਰ ’ਤੇ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਨਿਰਾਸ਼ਾ ਦਾ ਰਾਗ ਅਲਾਪਣ ਦੀ ਬਜਾਏ ਅੱਗੇ ਦੇ ਮੌਕਿਆਂ ਨੂੰ ਦੇਖਣਾ ਚਾਹੀਦਾ ਹੈ। ਸ੍ਰੀ ਦਾਸ ਦਾ ਇਹ ਬਿਆਨ ਅਜਿਹੇ ਸਮੇਂ ’ਚ ਆਇਆ ਹੈ ਜਦੋਂ ਮੁਲਕ ਦੇ ਵੱਡੇ ਕਾਰੋਬਾਰੀ ਘਰਾਣੇ ਹੁਣੇ ਜਿਹੇ ਬਜਟ ’ਚ ਲਏ ਗਏ ਕੁਝ ਫ਼ੈਸਲਿਆਂ ਨੂੰ ਲੈ ਕੇ ਸਰਕਾਰ ਤੋਂ ਨਾਖੁਸ਼ ਹਨ। ਇਨ੍ਹਾਂ ’ਚ ਅਮੀਰਾਂ ਅਤੇ ਵਿਦੇਸ਼ੀ ਪੋਰਟਫੋਲੀਓ ਨਿਵੇਸ਼ਕਾਂ (ਐੱਫਪੀਆਈ) ’ਤੇ ਟੈਕਸ ਵਧਾਉਣਾ ਸ਼ਾਮਲ ਹੈ। ਰਿਜ਼ਰਵ ਬੈਂਕ ਦੇ ਗਵਰਨਰ ਦਾਸ ਨੇ ਇਥੇ ਫਿੱਕੀ ਵੱਲੋਂ ਕਰਵਾਏ ਗਏ ਕੌਮੀ ਬੈਂਕਿੰਗ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ,‘‘ ਅਖ਼ਬਾਰਾਂ ਪੜ੍ਹ ਕੇ ਜਾਂ ਬਿਜ਼ਨਸ ਟੀਵੀ ਚੈਨਲ ਨੂੰ ਦੇਖ ਕੇ ਮੈਨੂੰ ਜਾਪਦਾ ਹੈ ਕਿ ਲੋਕਾਂ ਦੇ ਮਨਾਂ ’ਚ ਵਾਧੂ ਉਤਸ਼ਾਹ ਨਹੀਂ ਹੈ।’’ ਉਨ੍ਹਾਂ ਕਿਹਾ ਕਿ ਉਹ ਲੋਕਾਂ ਨੂੰ ਇਹ ਨਹੀਂ ਆਖ ਰਹੇ ਹਨ ਕਿ ਉਹ ਹਰ ਹਾਲ ’ਚ ਖੁਸ਼ ਨਜ਼ਰ ਆਉਣ ਅਤੇ ਹਰ ਮੁਸ਼ਕਲ ਘੜੀ ਨੂੰ ਹਾਸੇ ’ਚ ਭੁਲਾ ਦੇਣ ਪਰ ਅਰਥਚਾਰੇ ’ਚ ਮੂਡ ਦੀ ਵੱਡੀ ਚੁਣੌਤੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਚੁਣੌਤੀਆਂ ਦੇ ਬਾਵਜੂਦ ਅਰਥਚਾਰੇ ’ਚ ਬਹੁਤ ਮੌਕੇ ਹਨ। ਜ਼ਿਕਰਯੋਗ ਹੈ ਕਿ ਆਰਬੀਆਈ ਨੇ ਆਪਣੀ ਪਿਛਲੀ ਨੀਤੀਗਤ ਸਮੀਖਿਆ ਬੈਠਕ ’ਚ ਮੌਜੂਦਾ ਵਿੱਤੀ ਵਰ੍ਹੇ ’ਚ ਆਰਥਿਕ ਵਿਕਾਸ ਦਰ ਦੇ ਆਪਣੇ ਅਨੁਮਾਨ ਨੂੰ ਸੱਤ ਫ਼ੀਸਦ ਤੋਂ ਘਟਾ ਕੇ 6.9 ਫ਼ੀਸਦ ਕਰ ਦਿੱਤਾ ਸੀ। ਉਨ੍ਹਾਂ ਗ਼ੈਰ ਬੈਂਕਿੰਗ ਵਿੱਤੀ ਸੰਸਥਾਨਾਂ ਦੇ ਕੰਮਕਾਜ ’ਤੇ ਨਜ਼ਰਸਾਨੀ ਕਰਨ ਤੋਂ ਇਨਕਾਰ ਕਰ ਦਿੱਤਾ।

-ਪੀਟੀਆਈ

ਪ੍ਰਿਯੰਕਾ ਵੱਲੋਂ ਆਰਥਿਕ ਮੰਦੀ ਲਈ ਸਰਕਾਰ ਦੀ ਆਲੋਚਨਾ

ਨਵੀਂ ਦਿੱਲੀ: ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਮੁਲਕ ’ਚ ਆਰਥਿਕ ਮੰਦੀ ਦੀ ਹਾਲਤ ’ਤੇ ਮੋਦੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਕੇਂਦਰ ਦੀ ਇਸ ਮਾਮਲੇ ’ਚ ਖਾਮੋਸ਼ੀ ਖ਼ਤਰਨਾਕ ਹੈ। ਉਨ੍ਹਾਂ ਆਰਥਿਕ ਮੰਦੀ ਅਤੇ ਨੌਕਰੀਆਂ ਖੁੱਸਣ ਬਾਰੇ ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ। ਹਿੰਦੀ ’ਚ ਕੀਤੇ ਟਵੀਟ ’ਚ ਪ੍ਰਿਯੰਕਾ ਨੇ ਕਿਹਾ ਕਿ ਕੰਪਨੀਆਂ ਦਾ ਕੰਮ ਠੱਪ ਹੋ ਗਿਆ ਹੈ ਅਤੇ ਲੋਕਾਂ ਨੂੰ ਨੌਕਰੀਆਂ ਤੋਂ ਹਟਾਇਆ ਜਾ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਆਰਥਿਕ ਮੰਦੀ ਲਈ ਕੌਣ ਜ਼ਿੰਮੇਵਾਰ ਹੈ ਕਿਉਂਕਿ ਭਾਜਪਾ ਸਰਕਾਰ ਬਿਲਕੁਲ ਚੁੱਪ ਬੈਠੀ ਹੈ। -ਪੀਟੀਆਈ


Comments Off on ਅਰਥਚਾਰੇ ’ਚ ਮੌਕਿਆਂ ਨੂੰ ਦੇਖੋ, ਨਿਰਾਸ਼ਾ ਦਾ ਆਲਮ ਛੱਡੋ: ਸ਼ਕਤੀਕਾਂਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.