ਪੀਜੀਆਈ ਪਹੁੰਚਿਆ ਕੋਰੋਨਾ ਦਾ ਮਰੀਜ਼ !    ਟੀਮ ਨੂੰ ਧੋਨੀ ਦੀ ਘਾਟ ਰੜਕਦੀ ਹੈ: ਚਾਹਲ !    ਚੰਦਰ ਸ਼ੇਖਰ ਆਜ਼ਾਦ ਦੇ ਪੋਤਰੇ ਵੱਲੋਂ ਨਾਗਰਿਕਤਾ ਕਾਨੂੰਨ ਦੀ ਹਮਾਇਤ !    ਇਤਿਹਾਸਕ ਜੱਲ੍ਹਿਆਂਵਾਲਾ ਬਾਗ਼ ਵਿੱਚ ਨਹੀਂ ਲੱਗੇਗੀ ਦਾਖ਼ਲਾ ਟਿਕਟ !    ਪਤੰਗਾਂ ਚੜ੍ਹੀਆਂ ਅਸਮਾਨ; ਪੁਲੀਸ ਪ੍ਰੇਸ਼ਾਨ !    ਨਾਸਿਕ ਵਿੱਚ ਬੱਸ-ਆਟੋਰਿਕਸ਼ਾ ਦੀ ਟੱਕਰ, 20 ਹਲਾਕ !    ਮਾਤਾ ਖੀਵੀ ਜੀ !    ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਹੋਵੇ ਰੇਲਵੇ ਸਟੇਸ਼ਨ ਦਾ ਡਿਜ਼ਾਈਨ: ਔਜਲਾ !    ਸਿੱਖ ਲਹਿਰ ਦਾ ਅਣਗੌਲਿਆ ਪੰਨਾ ਨਿਹੰਗ ਖਾਂ !    ਸਲਮਾਨ ਖਾਨ ਦੀ ਹਰਕਤ ਤੋਂ ਗੋਆ ਵਾਸੀ ਗੁੱਸੇ ’ਚ !    

ਅਰਧ ਸੁਰੱਖਿਆ ਬਲਾਂ ਦੇ ਅਧਿਕਾਰੀਆਂ ਨੇ ਵਿਤਕਰਾ ਖਤਮ ਕਰਨ ਲਈ ਸ਼ਾਹ ਤੋਂ ਦਖ਼ਲ ਮੰਗਿਆ

Posted On August - 12 - 2019

ਨਵੀਂ ਦਿੱਲੀ, 11 ਅਗਸਤ
ਸੈਂਟਰਲ ਆਰਮਡ ਪੁਲੀਸ ਫੋਰਸਜ਼ ਦੇ ਅਧਿਕਾਰੀਆਂ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਕਥਿਤ ਤੌਰ ਉੱਤੇ ਆਈਪੀਐੱਸ ਅਧਿਕਾਰੀਆਂ ਵੱਲੋਂ ਸਰਵਿਸ ਲਾਭ ਦੇਣ ਵਿੱਚ ਕੀਤਾ ਜਾ ਰਿਹਾ ਵਿਤਕਰਾ ਰੋਕਣ ਲਈ ਉਨ੍ਹਾਂ ਦਾ ਦਖ਼ਲ ਮੰਗਿਆ ਹੈ।
ਪੰਜ ਕੇਂਦਰੀ ਪੁਲੀਸ ਬਲਾਂ ਜਿਨ੍ਹਾਂ ਨੂੰ ਅਰਧ ਸੁਰੱਖਿਆ ਬਲ ਵੀ ਕਿਹਾ ਜਾਂਦਾ ਹੈ, ਦੇ ਅਧਿਕਾਰੀਆਂ ਨੇ ਸੋਸ਼ਲ ਮੀਡੀਆ ਉੱਤੇ ਵੀ ਮੁਹਿੰਮ ਆਰੰਭ ਦਿੱਤੀ ਹੈ। ਅਧਿਕਾਰੀਆਂ ਨੇ ਦੋਸ਼ ਲਾਇਆ ਹੈ ਕਿ ਸੁਪਰੀਮ ਕੋਰਟ ਦੇ ਤਾਜ਼ਾ ਹੁਕਮਾਂ ਅਤੇ ਵਿਸ਼ੇਸ਼ ਤੌਰ ਉੱਤੇ ਕੇਂਦਰੀ ਮੰਤਰੀ ਮੰਡਲ ਦੀ ਪ੍ਰਵਾਨਗੀ ਤੋਂ ਬਾਅਦ ਵੀ ਉਨ੍ਹਾਂ ਦੇ ਹੈੱਡਕੁਆਰਟਰਾਂ ਵਿੱਚ ਤਾਇਨਾਤ ਆਈਪੀਐੱਸ ਅਧਿਕਾਰੀ ਉਨ੍ਹਾਂ ਦੇ ਸੋਧੇ ਹੋਏ ਸਰਵਿਸ ਲਾਭ ਦੇਣ ਵਿੱਚ ਅਤੇ ਇਸ ਤੋਂ ਇਲਾਵਾ ਸੁਪਰਵਾਈਜ਼ਰੀ ਰੈਂਕ ਦੀਆਂ ਪੋਸਟਾਂ ਲਈ ਆਸਾਮੀਆਂ ਪ੍ਰਵਾਨ ਕਰਨ ਵਿੱਚ ਅੜਿੱਕੇ ਪਾ ਰਹੇ ਹਨ।
ਅਜਿਹੇ ਬਹੁਤ ਸਾਰੇ ਅਧਿਕਾਰੀਆਂ ਦੇ ਬਾਰੇ ਪਤਾ ਲੱਗਾ ਹੈ, ਜਿਨ੍ਹਾਂ ਨੇ ਆਪਣੇ ਨਾਲ ਹੋ ਰਹੇ ਵਿਤਕਰੇ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖਿਆ ਹੈ। ਉਹ ਕੇਂਦਰੀ ਗ੍ਰਹਿ ਮੰਤਰੀ ਤੋਂ ਆਪਣੇ ਸੋਧੇ ਭਰਤੀ ਨਿਯਮਾਂ ਨੂੰ ਅਤੇ ਤਾਜ਼ਾ ਕੀਤੇ ਕੇਡਰ ਰੀਵੀਊ ਨੂੰ ਲਾਗੂ ਕਰਨ ਦੀ ਮੰਗ ਕਰ ਰਹੇ ਹਨ। ਇਨ੍ਹਾਂ ਨਿਯਮਾਂ ਤਹਿਤ ਕੇਂਦਰੀ ਅਰਧ ਸੁਰੱਖਿਆ ਬਲਾਂ ਦੇ ਅਧਿਕਾਰੀਆਂ ਨੂੰ ਵਧੇਰੇ ਸੁਪਰਵਾਈਜ਼ਰੀ ਆਸਾਮੀਆਂ ਮਿਲਣੀਆਂ ਤੈਅ ਹਨ। ਇਸ ਸਮੇਂ ਇਨ੍ਹਾਂ ਅਹੁਦਿਆਂ ਉੱਤੇ ਵਧੇਰੇ ਕਰਕੇ ਆਈਪੀਐੱਸ ਰੈਂਕ ਦੇ ਅਧਿਕਾਰੀ ਤਾਇਨਾਤ ਹਨ। ਇਨ੍ਹਾਂ ਅਧਿਕਾਰੀਆਂ ਨੇ ਮੰਗ ਕੀਤੀ ਹੈ ਕਿ ਜਿਸ ਤਰ੍ਹਾਂ ਉਨ੍ਹਾਂ ਨੇ ਜੰਮੂ ਕਸ਼ਮੀਰ ਵਿੱਚੋਂ ਧਾਰਾ 370 ਨੂੰ ਖਤਮ ਕਰਨ ਵਿੱਚ ਦਲੇਰੀ ਦਿਖਾਈ ਹੈ, ਉਸ ਤਰ੍ਹਾਂ ਹੀ ਉਨ੍ਹਾਂ ਨੂੰ ਅਰਧ ਸੁਰੱਖਿਆ ਬਲਾਂ ਦੇ ਮੁਲਾਜ਼ਮਾਂ ਨੂੰ ਮਿਲਣ ਵਾਲੇ ਲਾਭਾਂ ਬਾਰੇ ਫੈਸਲਾ ਲੈ ਕੇ ਦਲੇਰੀ ਦਿਖਾਉਣੀ ਚਾਹੀਦੀ ਹੈ। -ਪੀਟੀਆਈ

ਸੁਰੱਖਿਆ ਅਧਿਕਾਰੀ ਵੱਲੋਂ ਖ਼ੁਦਕੁਸ਼ੀ

ਰਾਏਪੁਰ(ਛੱਤੀਸਗੜ੍ਹ): ਛੱਤੀਸਗੜ੍ਹ ਆਰਮਡ ਫੋਰਸ ਦੀ 9ਵੀਂ ਬਟਾਲੀਅਨ ਦੇ ਸਹਾਇਕ ਪਲਾਟੂਨ ਕਮਾਂਡਰ ਰਾਜੂ ਗੁਰੰਗ ਨੇ ਦਾਂਤੇਵਾੜਾ ਜ਼ਿਲ੍ਹੇ ਵਿੱਚ ਆਪਣੇ ਆਪ ਨੂੰ ਆਪਣੇ ਸਰਵਿਸ ਰਿਵਾਲਵਰ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਇਹ ਜਾਣਕਾਰੀ ਇਥੋਂ 400 ਕਿਲੋਮੀਟਰ ਦੂਰ ਦਾਂਤੇਵਾੜਾ ਦੇ ਐੱਸਪੀ ਅਭਿਸ਼ੇਕ ਪੱਲਵਾ ਨੇ ਦਿੱਤੀ ਹੈ। ਗੁਰੰਗ ਬਿਲਾਸਪੁਰ ਜ਼ਿਲ੍ਹੇ ਦੇ ਅਮੇਰੀ ਪਿੰਡ ਦਾ ਵਸਨੀਕ ਸੀ। ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। -ਪੀਟੀਆਈ


Comments Off on ਅਰਧ ਸੁਰੱਖਿਆ ਬਲਾਂ ਦੇ ਅਧਿਕਾਰੀਆਂ ਨੇ ਵਿਤਕਰਾ ਖਤਮ ਕਰਨ ਲਈ ਸ਼ਾਹ ਤੋਂ ਦਖ਼ਲ ਮੰਗਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.