ਈਡੀ ਵੱਲੋਂ ਚਿਦੰਬਰਮ ਨੂੰ ਸੰਮਨ !    ਵਿੱਤੀ ਮਦਦ ’ਚ ਕਟੌਤੀ ਮਗਰੋਂ ਪਾਕਿ ਨਾਲ ਸਬੰਧ ਸੁਧਰੇ: ਟਰੰਪ !    ਵਿਸ਼ਵ ਪੁਲੀਸ ਖੇਡਾਂ: ਮਨੋਹਰ ਨੇ ਜਿੱਤਿਆ ਸੋਨਾ !    ਯਮੁਨਾ ਤੇ ਮਾਰਕੰਡਾ ਨਦੀ ’ਚ ਪਾਣੀ ਦਾ ਪੱਧਰ ਵਧਣ ’ਤੇ ਚਾਰ ਜ਼ਿਲ੍ਹਿਆਂ ਦੇ 84 ਪਿੰਡਾਂ ’ਚ ਅਲਰਟ !    ਪੌਂਗ ਡੈਮ ਵਿਚ ਪਾਣੀ ਦਾ ਪੱਧਰ 1375 ਫੁੱਟ ਹੋਇਆ !    ਮਿਸ਼ੇਲ ਦੀ ਜ਼ਮਾਨਤ ਅਰਜ਼ੀ: ਈਡੀ ਤੇ ਸੀਬੀਆਈ ਨੂੰ 28 ਤੱਕ ਸਮਾਂ ਮਿਲਿਆ !    ਕਿਰਤ ਦਾ ਸਵੈਮਾਣ !    ਆਰਥਿਕ ਮੰਦਵਾੜੇ ’ਚ ਕਬੂਤਰ ਬਿੱਲੀ ਦੀ ਖੇਡ !    ਭਾਰਤ ਤੇ ਪਾਕਿਸਤਾਨ ਦੇ ਸਬੰਧਾਂ ’ਚ ਤਲਖ਼ੀਆਂ !    ਜੀਕੇ ਦਾ ਕੇਸ ਮੁੱਖ ਮੈਟਰੋਪੋਲਿਟਨ ਮੈਜਿਸਟ੍ਰੇਟ ਦੀ ਅਦਾਲਤ ’ਚ ਤਬਦੀਲ !    

ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੁਲੀਸ ਚੌਕਸ

Posted On August - 13 - 2019

ਮਾਲ ਵਿਚ ਪੜਤਾਲ ਕਰਦੇ ਹੋਏ ਪੁਲੀਸ ਮੁਲਾਜ਼ਮ।

ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 12 ਅਗਸਤ
ਆਜ਼ਾਦੀ ਦਿਹਾੜੇ ਨੂੰ ਮੁੱਖ ਰਖਦਿਆਂ ਪੁਲੀਸ ਪੂਰੀ ਤਰ੍ਹਾਂ ਚੌਕਸ ਹੋ ਗਈ ਹੈ। ਪੁਲੀਸ ਵੱਲੋਂ ਸ਼ਹਿਰ ਦੀਆਂ ਸੜਕਾਂ ’ਤੇ ਥਾਂ-ਥਾਂ ਵਿਸ਼ੇਸ਼ ਨਾਕੇ ਲਾ ਕੇ ਸ਼ਹਿਰ ਵਿੱਚ ਆਉਣ ਵਾਲੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਪੁਲੀਸ ਵੱਲੋਂ ਅੱਜ ਸ਼ਹਿਰ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਪੁਲੀਸ ਵੱਲੋਂ ਸ਼ਹਿਰ ਵਿੱਚ ਸਥਿਤ ਸ਼ਾਪਿੰਗ ਮਾਲ, ਹੋਟਲ ਤੇ ਮਾਰਕੀਟ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਥਾਣਾ ਮੁਖੀ ਇੰਸਪੈਕਟਰ ਗੁਰਚਰਨ ਸਿੰਘ ਨੇ ਦੱਸਿਆ ਕਿ ਸ਼ਹਿਰ ਵਿਚ ਦਾਖ਼ਲ ਹੋਣ ਵਾਲੇ ਅਤੇ ਨਿਕਲਣ ਵਾਲੇ ਰਸਤਿਆਂ ਤੋਂ ਇਲਾਵਾ ਸ਼ਹਿਰ ਦੇ ਮੇਨ ਚੌਂਕਾਂ ਅਤੇ ਸੜਕਾਂ ’ਤੇ ਵਿਸ਼ੇਸ਼ ਨਾਕੇ ਲਾਏ ਗਏ ਹਨ ਜਿਥੇ ਪੁਲੀਸ ਕਰਮੀ ਗੱਡੀਆਂ ਦੀ ਤਲਾਸ਼ੀ ਲੈ ਰਹੇ ਹਨ। ਪੁਲੀਸ ਵੱਲੋਂ ਸ਼ਹਿਰ ਦੇ ਹੋਟਲਾਂ ਵਿੱਚ ਰਹਿ ਰਹੇ ਲੋਕਾਂ ਦੀ ਜਾਂਚ ਕੀਤੀ ਗਈ ਹੈ। ਸ਼ੱਕੀ ਵਿਅਕਤੀ ਬਾਰੇ ਪਤਾ ਲੱਗਣ ’ਤੇ ਸੂਚਿਤ ਕਰਨ ਲਈ ਕਿਹਾ ਗਿਆ ਹੈ।


Comments Off on ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੁਲੀਸ ਚੌਕਸ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.