ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ !    ਗੁਜਰਾਤ ’ਚ ਚਾਰ ਸੀਟਾਂ ’ਤੇ ਚੋਣਾਂ ਲਈ ਕਾਂਗਰਸ ਨੇ ਸਵਾਲ ਉਠਾਇਆ !    ਵਿਸ਼ਵ ਜੇਤੂ ਗਾਮਾ ਭਲਵਾਨ !    ਤਬਾਹੀ ਵੱਲ ਵਧ ਰਿਹਾ ਐਮੇਜ਼ੌਨ !    ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਰੰਧਾਵਾ !    ਸ਼ਾਂਤ ਤੇ ਖ਼ੂਬਸੂਰਤ ਤੀਰਥਨ ਘਾਟੀ !    ਮਿੰਨੀ ਕਹਾਣੀਆਂ !    ਕਾਲਾ ਪੰਡਤ !    ਦਲਿਤ ਸਾਹਿਤ ਦੀ ਸਮੀਖਿਆ !    ਦਲਿਤ ਜੀਵਨ ਦੀ ਪੇਸ਼ਕਾਰੀ !    

ਆਨੰਦਪੁਰ ਸਾਹਿਬ ਦਾ ਪਿੰਡ ਹਰਸਾ ਬੇਲਾ ਪਾਣੀ ਵਿੱਚ ਘਿਰਿਆ

Posted On August - 24 - 2019

ਪਾਣੀ ਦੀ ਮਾਰ ਹੇਠ ਆਏ ਰੂਪਨਗਰ ਜ਼ਿਲ੍ਹੇ ਦੇ ਪਿੰਡ ਹਰਸਾ ਬੇਲਾ ਦਾ ਦ੍ਰਿਸ਼।

ਬੀ.ਐਸ.ਚਾਨਾ
ਸ੍ਰੀ ਆਨੰਦਪੁਰ ਸਾਹਿਬ, 23 ਅਗਸਤ
ਸ੍ਰੀ ਆਨੰਦਪੁਰ ਸਾਹਿਬ ਦੇ ਕਈ ਪਿੰਡਾਂ ਦਾ ਅੱਜ ਵੀ ਹੋਰਨਾਂ ਇਲਾਕਿਆਂ ਨਾਲੋਂ ਸੰਪਰਕ ਟੁੱਟਿਆ ਰਿਹਾ। ਪਿੰਡ ਹਰਸਾ ਬੇਲਾ ਸਤਲੁਜ ਦਰਿਆ ’ਚ ਘਿਰ ਜਾਣ ਕਰਕੇ ਟਾਪੂ ਬਣ ਗਿਆ ਹੈ। ਇਹ ਪਿੰਡ ਚਾਰੇ ਪਾਸੇ ਪਾਣੀ ਆ ਜਾਣ ਕਾਰਨ ਦੋ ਹਿੱਸਿਆਂ ’ਚ ਵੰਡਿਆ ਗਿਆ ਹੈ।
ਸਤਲੁਜ ਦਰਿਆ ਦੇ ਕਿਨਾਰੇ ਵਸੇ ਹੋਏ ਪਿੰਡ ਨੂੰ ਪਹਿਲੇ ਦਿਨ ਤੋਂ ਹੀ ਹੜ੍ਹਾਂ ਦੀ ਮਾਰ ਪੈ ਰਹੀ ਹੈ। ਇਹੀ ਕਾਰਨ ਹੈ ਕਿ ਪਿੰਡ ਤੱਕ ਪਹੁੰਚ ਮਾਰਗ ਵੀ ਨੁਕਸਾਨਿਆ ਗਿਆ ਹੈ। ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਹੈ ਕਿ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਗੁਰੂ ਗ੍ਰੰਥ ਸਾਹਿਬ ਦੇ ਪੰਜ ਪਾਵਨ ਸਰੂਪ ਪਏ ਹਨ, ਜਿਨ੍ਹਾਂ ਦੀ ਸੇਵਾ ਸੰਭਾਲ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ ਜਿਸ ਕਰਕੇ ਉਹ ਲਗਾਤਾਰ ਪਿੰਡ ਵਾਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸੰਪਰਕ ਵਿੱਚ ਹਨ। ਉਧਰ ਦੂਜੇ ਪਾਸੇ ਪਿੰਡ ਦੇ ਲੋਕਾਂ ਵੱਲੋਂ ਸਰਕਾਰ ਤੇ ਪ੍ਰਸ਼ਾਸਨ ਨੂੰ ਮਦਦ ਦੀ ਅਪੀਲ ਕੀਤੀ ਜਾ ਰਹੀ ਹੈ।
ਡੀਸੀ ਨੇ ਦੱਸਿਆ ਕਿ ਪਾਣੀ ਕਾਰਨ ਪਿੰਡ ਦੋ ਹਿੱਸਿਆਂ ’ਚ ਵੰਡਿਆ ਜਾ ਚੁੱਕਿਆ ਹੈ। ਪਿੰਡ ਵਾਸੀਆਂ ਅਨੁਸਾਰ ਪਾਣੀ ’ਚ ਘਿਰੇ ਹਿੱਸੇ ਅੰਦਰ ਹਾਲਾਤ ਠੀਕ ਹਨ ਪਰ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਨੂੰ ਸਹੀ ਸਲਾਮਤ ਬਾਹਰ ਕੱਢਣਾ ਪਹਿਲੀ ਕੋਸ਼ਿਸ਼ ਹੋਵੇਗੀ। ਜੇਕਰ ਭਲਕੇ ਤੱਕ ਪਾਣੀ ਨਹੀਂ ਘਟਿਆ ਤਾਂ ਹੈਲੀਕਾਪਟਰ ਰਾਹੀਂ ਪਾਵਨ ਸਰੂਪਾਂ ਨੂੰ ਬਾਹਰ ਕੱਢਿਆ ਜਾਵੇਗਾ। ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਪਾਵਨ ਸਰੂਪਾਂ ਨੂੰ ਮਰਿਆਦਾ ਅਨੁਸਾਰ ਲਿਆਂਦਾ ਜਾਵੇ।


Comments Off on ਆਨੰਦਪੁਰ ਸਾਹਿਬ ਦਾ ਪਿੰਡ ਹਰਸਾ ਬੇਲਾ ਪਾਣੀ ਵਿੱਚ ਘਿਰਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.