ਸ੍ਰੀ ਸ੍ਰੀ ਰਵੀਸ਼ੰਕਰ ਦੀ ਫ਼ਰੀਦਕੋਟ ਫੇਰੀ ਵਿਵਾਦਾਂ ’ਚ ਘਿਰੀ !    ਸਿੱਖਿਆ ਮੰਤਰੀ ਅਤੇ ਅਧਿਆਪਕ ਯੂਨੀਅਨ ਵਿਚਾਲੇ ਮੀਟਿੰਗ ਬੇਸਿੱਟਾ ਰਹੀ !    ਕੈਨੇਡਾ ਵਿਚ ਅੱਜ ਬਣੇਗੀ ਜਸਟਿਨ ਟਰੂਡੋ ਦੀ ਸਰਕਾਰ !    ਗੁੰਡਾ ਟੈਕਸ: ਮੁਬਾਰਿਕਪੁਰ ਚੌਕੀ ਵਿੱਚ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ !    ਬਾਲਾ ਸਾਹਿਬ ਮਾਮਲਾ: ਡੀਸੀਪੀ ਕ੍ਰਾਈਮ ਬਰਾਂਚ ਨੂੰ ਸੌਂਪੀ ਜਾਂਚ !    ਮਹਾਰਾਸ਼ਟਰ ’ਚ ਅਗਲੇ ਹਫ਼ਤੇ ਸਰਕਾਰ ਬਣਨ ਦੇ ਅਸਾਰ !    ਕੋਲਾ ਖਾਣ ਧਮਾਕੇ ’ਚ 15 ਹਲਾਕ !    ਗ਼ਦਰੀ ਸੱਜਣ ਸਿੰਘ ਨਾਰੰਗਵਾਲ !    ਔਖੇ ਵੇਲਿਆਂ ਦਾ ਆਗੂ ਮਾਸਟਰ ਤਾਰਾ ਸਿੰਘ !    ਵਿਰਾਸਤ ਦੀ ਸੰਭਾਲ ਲਈ ਪ੍ਰੋ. ਪ੍ਰੀਤਮ ਸਿੰਘ ਦਾ ਯੋਗਦਾਨ !    

ਆਰਥਿਕ ਮੰਦੀ ਚਿੰਤਾ ਦਾ ਵਿਸ਼ਾ: ਰਾਜਨ

Posted On August - 20 - 2019

ਨਵੀਂ ਦਿੱਲੀ, 19 ਅਗਸਤ
ਭਾਰਤੀ ਰਿਜ਼ਰਵ ਬੈਂਕ ਦੇ ਸਾਬਕਾ ਗਵਰਨਰ ਰਘੂਰਾਮ ਰਾਜਨ ਨੇ ਅਰਥਚਾਰੇ ’ਚ ਮੰਦੀ ਨੂੰ ‘ਵੱਡੀ ਚਿੰਤਾ’ ਦਾ ਵਿਸ਼ਾ ਕਰਾਰ ਦਿੱਤਾ ਅਤੇ ਕਿਹਾ ਕਿ ਸਰਕਾਰ ਨੂੰ ਪਾਵਰ ਅਤੇ ਗ਼ੈਰ-ਬੈਂਕਿੰਗ ਵਿੱਤੀ ਸੈਕਟਰਾਂ ਦੀਆਂ ਮੁਸ਼ਕਲਾਂ ਦਾ ਤੁਰੰਤ ਨਿਬੇੜਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸੈਕਟਰ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨ ਵਾਸਤੇ ਸਰਕਾਰ ਨੂੰ ਨਵੇਂ ਸੁਧਾਰਾਂ ਦਾ ਐਲਾਨ ਕਰਨਾ ਚਾਹੀਦਾ ਹੈ।
ਸ੍ਰੀ ਰਾਜਨ 2013 ਤੋਂ 2016 ਤਕ ਰਿਜ਼ਰਵ ਬੈਂਕ ਦੇ ਗਵਰਨਰ ਰਹੇ ਸਨ ਪਰ ਮੋਦੀ ਸਰਕਾਰ ਨੇ ਉਨ੍ਹਾਂ ਦੇ ਦੂਜੇ ਕਾਰਜਕਾਲ ’ਚ ਵਾਧਾ ਨਹੀਂ ਕੀਤਾ ਸੀ। ਉਨ੍ਹਾਂ ਕਿਹਾ ਕਿ ਜਿਸ ਢੰਗ ਨਾਲ ਭਾਰਤ ’ਚ ਜੀਡੀਪੀ ਦਾ ਹਿਸਾਬ ਲਾਇਆ ਜਾਂਦਾ ਹੈ, ਉਸ ਦੀ ਨਜ਼ਰਸਾਨੀ ਕਰਨ ਦੀ ਲੋੜ ਹੈ। ਇਕ ਟੀਵੀ ਚੈਨਲ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸੈਕਟਰ ਦੇ ਵਿਸ਼ਲੇਸ਼ਕਾਂ ਵੱਲੋਂ ਵਿਕਾਸ ਦੇ ਵੱਖ ਵੱਖ ਅਨੁਮਾਨ ਲਾਏ ਜਾਂਦੇ ਹਨ ਜਿਨ੍ਹਾਂ ’ਚੋਂ ਕਈ ਸਰਕਾਰ ਦੇ ਅੰਦਾਜ਼ਿਆਂ ਨਾਲੋਂ ਬਹੁਤ ਘੱਟ ਹੁੰਦੇ ਹਨ। ਉਨ੍ਹਾਂ ਕਿਹਾ ਕਿ ਚਾਰੇ ਪਾਸੇ ਕਾਰੋਬਾਰੀਆਂ ਦੇ ਫਿਕਰ ਸੁਣਾਈ ਪੈਂਦੇ ਹਨ ਅਤੇ ਉਹ ਸ਼ਿਕਾਇਤਾਂ ਕਰ ਰਹੇ ਹਨ ਕਿ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਰਾਹਤ ਲੋੜੀਂਦੀ ਹੈ। ਉਨ੍ਹਾਂ ਕਿਹਾ ਕਿ ਇਕ ਅੱਧੇ ਫ਼ੈਸਲੇ ਨਾਲ ਕੋਈ ਹੱਲ ਨਹੀਂ ਨਿਕਲਣਾ ਹੈ ਸਗੋਂ ਅਰਥਚਾਰੇ ਲਈ ਵੱਡੇ ਪੱਧਰ ’ਤੇ ਸੁਧਾਰ ਕਰਨੇ ਪੈਣਗੇ।

-ਪੀਟੀਆਈ


Comments Off on ਆਰਥਿਕ ਮੰਦੀ ਚਿੰਤਾ ਦਾ ਵਿਸ਼ਾ: ਰਾਜਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.