ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਆਲੂ ਦੀ ਖੇਤੀ: ਉੱਨਤ ਕਿਸਮਾਂ ਤੇ ਕਾਸ਼ਤ ਦੇ ਢੰਗ

Posted On August - 31 - 2019

ਡਾ. ਬਲਵਿੰਦਰ ਸਿੰਘ ਢਿੱਲੋਂ*
ਆਲੂ ਦੀ ਖੇਤੀ ਭਾਵੇਂ ਵੱਖ-ਵੱਖ ਤਰ੍ਹਾਂ ਦੀ ਜ਼ਮੀਨ ਵਿੱਚ ਕੀਤੀ ਜਾ ਸਕਦੀ ਹੈ ਪਰ ਚੰਗੇ ਜਲ ਨਿਕਾਸ ਵਾਲੀ ਪੋਲੀ, ਭੁਰਭੁਰੀ ਤੇ ਕੱਲਰ ਰਹਿਤ ਮੈਰਾ ਤੇ ਰੇਤਲੀ ਮੈਰਾ ਜ਼ਮੀਨ ਇਸ ਲਈ ਵਧੇਰੇ ਢੁੱਕਵੀਂ ਜ਼ਮੀਨ ਹੈ।
ਆਲੂ ਦੀਆਂ ਉੱਨਤ ਕਿਸਮਾਂ:
ਅਗੇਤੀਆਂ ਕਿਸਮਾਂ: ਕੁਫ਼ਰੀ ਸੂਰੀਯਾ, ਕੁਫ਼ਰੀ ਚੰਦਰਮੁਖੀ, ਕੁਫ਼ਰੀ ਅਸ਼ੋਕਾ ਅਤੇ ਕੁਫ਼ਰੀ ਪੁਖਰਾਜ।
ਦਰਮਿਆਨੇ ਸਮੇਂ ਦੀਆਂ ਕਿਸਮਾਂ: ਕੁਫ਼ਰੀ ਪੁਸ਼ਕਰ, ਕੁਫ਼ਰੀ ਜਯੋਤੀ ਅਤੇ ਕੁਫ਼ਰੀ ਬਹਾਰ।
ਪਛੇਤੀਆਂ ਕਿਸਮਾਂ: ਕੁਫ਼ਰੀ ਸੰਧੂਰੀ ਤੇ ਕੁਫ਼ਰੀ ਬਾਦਸ਼ਾਹ।
ਪ੍ਰਾਸੈਸਿੰਗ ਵਾਲੀਆਂ ਕਿਸਮਾਂ: ਕੁਫ਼ਰੀ ਚਿਪਸੋਨਾ-1, ਕੁਫ਼ਰੀ ਚਿਪਸੋਨਾ-3 ਅਤੇ ਕੁਫ਼ਰੀ ਫਰਾਈਸੋਨਾ।
ਆਲੂ ਦੀ ਕਾਸ਼ਤ ਦੇ ਢੰਗ:
ਜ਼ਮੀਨ ਦੀ ਤਿਆਰੀ: ਬਿਜਾਈ ਤੋਂ ਪਹਿਲਾਂ ਉਲਟਾਵੇਂ ਹਲ ਨਾਲ ਇੱਕ ਵਾਰੀ ਵਾਹੁਣ ਤੋਂ ਬਾਅਦ, ਤਵੀਆਂ ਨਾਲ ਜਾਂ ਸਾਧਾਰਨ ਹਲ ਨਾਲ ਜ਼ਮੀਨ ਨੂੰ ਵਾਹੋ। ਹਲਕੀਆਂ ਰੇਤਲੀਆਂ ਜ਼ਮੀਨਾਂ ਵਿੱਚ ਕੇਵਲ ਤਵੀਆਂ ਨਾਲ ਵਹਾਈ ਹੀ ਕਾਫ਼ੀ ਹੈ। ਜ਼ਮੀਨ ਤਿਆਰ ਹੋਣ ਉਪਰੰਤ ਬਿਜਾਈ ਤੋਂ ਪਹਿਲਾਂ ਰੂੜੀ ਦੀ ਖਾਦ ਪਾ ਦੇਣੀ ਚਾਹੀਦੀ ਹੈ।
ਬੀਜ ਦੀ ਮਾਤਰਾ: 40-50 ਗ੍ਰਾਮ ਭਾਰ ਦੇ ਆਲੂ 12-18 ਕੁਇੰਟਲ ਪ੍ਰਤੀ ਏਕੜ ਦੇ ਹਿਸਾਬ ਨਾਲ ਵਰਤਣੇ ਚਾਹੀਦੇ ਹਨ। ਵਧੀਆ ਕੁਆਲਟੀ ਦਾ ਰੋਗ ਰਹਿਤ ਬੀਜ ਹੀ ਵਰਤਣਾ ਚਾਹੀਦਾ ਹੈ।
ਬੀਜ ਨੂੰ ਰੋਗ ਰਹਿਤ ਕਰਨਾ: ਆਲੂਆਂ ਦੇ ਖਰੀਂਢ ਰੋਗ ਦੀ ਰੋਕਥਾਮ ਲਈ ਮੋਨਸਰਨ 2.5 ਮਿਲੀਲਿਟਰ ਪ੍ਰਤੀ ਲਿਟਰ ਪਾਣੀ ਦੇ ਘੋਲ ਵਿੱਚ ਗੁਦਾਮ ਤੋਂ ਕੱਢਣ ਉਪਰੰਤ 10 ਮਿੰਟਾਂ ਲਈ ਡੁਬੋ ਕੇ ਰੱਖੋ। ਬੀਜ ਨੂੰ ਸਟੋਰ ਵਿੱਚੋਂ ਕੱਢ ਕੇ ਸਿੱਧਾ ਹੀ ਨਹੀਂ ਬੀਜਿਆ ਜਾਣਾ ਚਾਹੀਦਾ ਹੈ।
ਬਿਜਾਈ ਦਾ ਸਮਾਂ: ਸਤੰਬਰ ਵਿੱਚ ਬਿਜਾਈ ਕਰਨ ਲਈ ਮੌਕੇ ਮੁਤਾਬਕ ਚਲ ਰਹੇ ਤਾਪਮਾਨ ਨੂੰ ਧਿਆਨ ਵਿੱਚ ਰੱਖਣ ਦੀ ਲੋੜ ਹੈ।
ਬਿਜਾਈ ਦਾ ਤਰੀਕਾ: ਜਦੋਂ ਜ਼ਮੀਨ ਪੂਰੀ ਤਰ੍ਹਾਂ ਤਿਆਰ ਹੋ ਜਾਵੇ ਤਾਂ ਵੱਟਾਂ ਦੇ ਨਿਸ਼ਾਨ ਲਗਾਉਣੇ ਚਾਹੀਦੇ ਹਨ। ਬਿਜਾਈ ਹੱਥੀਂ ਕਰਨੀ ਹੋਵੇ ਤਾਂ ਵੱਟਾਂ ਬਣਾਉਣ ਵਾਲੇ ਹਲ ਦੀ ਵਰਤੋਂ ਕਰਨੀ ਚਾਹੀਦੀ ਹੈ। ਟਰੈਕਟਰ ਨਾਲ ਬਿਜਾਈ ਕਰਨੀ ਹੋਵੇ ਤਾਂ ਅਰਧ ਸਵੈ-ਚਾਲਕ ਮਸ਼ੀਨਾਂ ਦੀ ਸਿਫ਼ਾਰਸ਼ ਕੀਤੀ ਜਾਂਦੀ ਹੈ।
ਜੈਵਿਕ ਖਾਦ: ਆਲੂ ਬੀਜਣ ਸਮੇਂ ਕਨਸ਼ੋਰਸ਼ੀਅਮ ਜੀਵਾਣੂ ਖਾਦ 4 ਕਿਲੋ ਪ੍ਰਤੀ ਏਕੜ ਨੂੰ ਮਿੱਟੀ ਵਿੱਚ ਰਲਾ ਕੇ ਪਾਉਣ ਨਾਲ ਆਲੂ ਦਾ ਝਾੜ ਵਧਦਾ ਹੈ ਅਤੇ ਨਾਲ ਹੀ ਜ਼ਮੀਨ ਦੀ ਸਿਹਤ ਵਿੱਚ ਵੀ ਸੁਧਾਰ ਹੁੰਦਾ ਹੈ।
ਖਾਦ ਪ੍ਰਬੰਧ: 20 ਟਨ ਰੂੜੀ ਦੀ ਖਾਦ ਜਾਂ ਹਰੀ ਖਾਦ ਦੇ ਨਾਲ 75 ਕਿਲੋ ਨਾਈਟ੍ਰੋਜਨ (165 ਕਿਲੋ ਯੂਰੀਆ), 25 ਕਿਲੋ ਫ਼ਾਸਫ਼ੋਰਸ (155 ਕਿਲੋ ਸੁਪਰਫ਼ਾਸਫ਼ੇਟ) ਅਤੇ 25 ਕਿਲੋ ਪੋਟਾਸ਼ ਤੱਤ (40 ਕਿਲੋ ਮਿਊਰੇਟ ਆਫ ਪੋਟਾਸ਼) ਪ੍ਰਤੀ ਏਕੜ ਦੇ ਹਿਸਾਬ ਨਾਲ ਜ਼ਮੀਨ ਨੂੰ ਦੇਣੇ ਚਾਹੀਦੇ ਹਨ। ਖੇਤ ਵਿੱਚ 25 ਕੁਇੰਟਲ ਪ੍ਰਤੀ ਏਕੜ ਦੇ ਹਿਸਾਬ ਨਾਲ ਪਰਾਲੀ ਵਿਛਾਉਣ ਤੇ 18 ਕਿਲੋ ਪ੍ਰਤੀ ਏਕੜ ਘੱਟ ਨਾਈਟ੍ਰੋਜਨ ਵਰਤਣੀ ਚਾਹੀਦੀ ਹੈ।
ਮਿੱਟੀ ਚਾੜ੍ਹਨਾ: ਦੁਵੱਲੇ ਫਾਲਿਆਂ ਵਾਲਾ ਮਿੱਟੀ ਪਲਟਾਊ ਹਲ ਜਾਂ ਵੱਟਾਂ ਬਣਾਉਣ ਵਾਲੇ ਹਲ ਦੀ ਸਹਾਇਤਾ ਨਾਲ ਬਿਜਾਈ ਤੋਂ 25-30 ਦਿਨਾਂ ਬਾਅਦ ਮਿੱਟੀ ਚਾੜ੍ਹ ਦੇਣੀ ਚਾਹੀਦੀ ਹੈ।
ਨਦੀਨਾਂ ਦੀ ਰੋਕਥਾਮ: ਬਿਜਾਈ ਤੋਂ ਤੁਰੰਤ ਬਾਅਦ ਖੇਤ ਵਿੱਚ 25 ਕੁਇੰਟਲ ਝੋਨੇ ਦੀ ਪਰਾਲੀ ਪ੍ਰਤੀ ਏਕੜ ਦੇ ਹਿਸਾਬ ਵਿਛਾਉਣ ਨਾਲ ਨਦੀਨਾਂ ਦੀ ਚੰਗੀ ਰੋਕਥਾਮ ਕੀਤੀ ਜਾ ਸਕਦੀ ਹੈ ਜਾਂ ਨਦੀਨਾਂ ਦੀ ਰੋਕਥਾਮ ਲਈ ਹੇਠ ਲਿਖਿਆਂ ਵਿੱਚੋਂ ਕਿਸੇ ਵੀ ਨਦੀਨਨਾਸ਼ਕ ਦੀ ਵਰਤੋਂ ਕੀਤੀ ਜਾ ਸਕਦੀ ਹੈ:
ਸਟੌਂਪ 30 ਤਾਕਤ (ਪੈਂਡੀਮੈਥਾਲਿਨ) ਇੱਕ ਲਿਟਰ ਜਾਂ ਐਰੀਲੋਨ 75 ਤਾਕਤ (ਆਈਸੋਪ੍ਰੋਟਯੂਰਾਨ) 500 ਗ੍ਰਾਮ ਜਾਂ ਸੈਨਕੋਰ 70 ਤਾਕਤ (ਮੈਟਰੀਬਿਊਜ਼ਿਨ) 200 ਗ੍ਰਾਮ ਜਾਂ ਲਾਸੋ 50 ਤਾਕਤ (ਐਲਕਲੋਰ) 2 ਲਿਟਰ ਜਾਂ ਐਟਰਾਟਾਫ਼* 50 ਤਾਕਤ (ਐਟਰਾਜ਼ੀਨ) 200 ਗ੍ਰਾਮ ਜਾਂ ਲਾਸੋ 50 ਤਾਕਤ (ਐਲਕਲੋਰ) 2 ਲਿਟਰ ਜਾਂ ਲਾਸੋ 50 ਤਾਕਤ (ਐਲਕਲੋਰ) 1 ਲਿਟਰ + ਐਟਰਾਟਾਫ਼ 50 ਤਾਕਤ (ਐਟਰਾਜ਼ੀਨ) 100 ਗ੍ਰਾਮ ਪ੍ਰਤੀ ਏਕੜ ਦੇ ਹਿਸਾਬ ਨਾਲ ਨਦੀਨਾਂ ਦੇ ਜੰਮ ਤੋਂ ਪਹਿਲਾਂ ਅਤੇ ਪਹਿਲੇ ਪਾਣੀ ਤੋਂ ਬਾਅਦ ਛਿੜਕਾਅ ਕਰੋ। ਜਦੋਂ ਆਲੂਆਂ ਦਾ ਜੰਮ 5-10 ਪ੍ਰਤੀਸ਼ਤ ਹੋ ਜਾਵੇ ਤਾਂ ਗਰੈਮੈਕਸੋਨ 24 ਤਾਕਤ (ਪੈਰਾਕੂਐਟ) 500-750 ਮਿਲੀਲਿਟਰ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰੋ।
ਸਾਵਧਾਨੀਆਂ: ਐਟਰਾਟਾਫ਼ ਉਨ੍ਹਾਂ ਖੇਤਾਂ ਵਿੱਚ ਨਾ ਵਰਤੋ ਜਿੱਥੇ ਆਲੂਆਂ ਤੋਂ ਬਾਅਦ ਕੱਦੂ ਜਾਤੀ ਦੀਆਂ ਸਬਜ਼ੀਆਂ ਦੀ ਬਿਜਾਈ ਕਰਨੀ ਹੋਵੇ।
ਸਿੰਜਾਈ ਪ੍ਰਬੰਧ: ਪਹਿਲਾਂ ਪਾਣੀ ਬਿਜਾਈ ਤੋਂ ਤੁਰੰਤ ਬਾਅਦ ਲਾਓ ਜਿਸ ਨਾਲ ਫ਼ਸਲ ਠੀਕ ਉੱਗਦੀ ਹੈ। ਜੇ ਹਲਕੀ ਸਿੰਜਾਈ ਵਾਰ-ਵਾਰ ਕੀਤੀ ਜਾਵੇ ਤਾਂ ਆਲੂਆਂ ਦੀ ਫ਼ਸਲ ਵਧੀਆ ਹੁੰਦੀ ਹੈ। ਸਿੰਜਾਈ ਸਮੇਂ ਖ਼ਿਆਲ ਰੱਖੋ ਕਿ ਪਾਣੀ ਵੱਟਾਂ ਦੇ ਉੱਪਰ ਦੀ ਨਾ ਵਗੇ ਕਿਉਂਕਿ ਇਸ ਤਰ੍ਹਾਂ ਵੱਟਾਂ ਦੀ ਮਿੱਟੀ ਸੁੱਕ ਹੋ ਕੇ ਸਖ਼ਤ ਹੋ ਜਾਂਦੀ ਹੈ। ਆਲੂ ਦੀ ਫ਼ਸਲ ਲਈ ਕੁੱਲ 7 ਤੋਂ 8 ਸਿੰਜਾਈਆਂ ਕਾਫ਼ੀ ਹੁੰਦੀਆਂ ਹਨ।
ਪੁਟਾਈ: ਆਲੂਆਂ ਦੀ ਪੁਟਾਈ ਟਰੈਕਟਰ ਨਾਲ ਚੱਲਣ ਵਾਲੀ ਮਸ਼ੀਨ ਨਾਲ ਕਰੋ। ਪੁਟਾਈ ਸਮੇਂ ਜ਼ਮੀਨ ਵਿਚ ਠੀਕ ਵੱਤਰ ਹੋਣਾ ਚਾਹੀਦਾ ਹੈ। ਢੀਮਾਂ ਮਸ਼ੀਨਾਂ ਚੱਲਣ ਵਿੱਚ ਵਿਘਨ ਪਾਉਂਦੀਆਂ ਹਨ। ਆਲੂਆਂ ਨੂੰ ਪੁੱਟਣ ਤੋਂ ਬਾਅਦ 10-15 ਦਿਨ ਖੇਤ ਵਿੱਚ ਪਏ ਰਹਿਣ ਦਿਓ।
ਆਲੂਆਂ ਨੂੰ ਸਟੋਰ ਕਰਨਾ: ਬੀਜ ਰੱਖਣ ਲਈ, ਆਲੂਆਂ ਨੂੰ ਉਸ ਕੋਲਡ ਸਟੋਰ ਵਿੱਚ ਰੱਖੋ।
*ਗੁਰੂ ਕਾਂਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ, ਬਠਿੰਡਾ।
ਸੰਪਰਕ: 94654-20097


Comments Off on ਆਲੂ ਦੀ ਖੇਤੀ: ਉੱਨਤ ਕਿਸਮਾਂ ਤੇ ਕਾਸ਼ਤ ਦੇ ਢੰਗ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.