ਸਾਹਿਰ ਲੁਧਿਆਣਵੀ ਮੁਕੱਦਮਾ ਭੁਗਤਣ ਦਿੱਲੀ ਆਇਆ !    ਸਾਮਰਾਜ ਬਨਾਮ ਪੰਜਾਬੀ ਸ਼ਾਇਰ ਲਾਲੂ ਤੇ ਬੁਲਿੰਦਾ ਲੁਹਾਰ !    ਇਤਿਹਾਸ ਸੰਭਾਲ ਰਹੀ : ਡਿਜੀਟਲ ਲਾਇਬਰੇਰੀ !    ਯਾਦ ਆਏ ਦੋ ਭੈਣ ਭਰਾ... !    ਕੁਦਰਤੀ ਸੁਹੱਪਣ ਨਾਲ ਲਬਰੇਜ਼ ਸੋਜਾ ਵਾਦੀ !    ਆਖ ਦਮੋਦਰ ਅੱਖੀਂ ਡਿੱਠਾ !    ਸਮੇਂ ਦੇ ਨਾਲ-ਨਾਲ ਤੁਰਦੀਆਂ ਕਹਾਣੀਆਂ !    ਕੇਵਲ ਧਾਲੀਵਾਲ ਦਾ ਰੰਗਮੰਚ !    ਸ਼ਹਿਰ ਬਾਰੇ ਬੇਸ਼ਕੀਮਤੀ ਜਾਣਕਾਰੀ !    ਕਾਵਿ ਕਿਆਰੀ !    

ਆਸ਼ਾ ਵਰਕਰਾਂ ਤੇ ਫੈਸਿਲੀਟੇਟਰਜ਼ ਵੱਲੋਂ ਸਿਵਲ ਸਰਜਨ ਦਫ਼ਤਰ ਅੱਗੇ ਧਰਨਾ

Posted On August - 14 - 2019

ਖੇਤਰੀ ਪ੍ਰਤੀਨਿਧ
ਪਟਿਆਲਾ, 13 ਅਗਸਤ

ਆਸ਼ਾ ਵਰਕਰ ਅਤੇ ਫੈਸਿਲੀਟੇਟਰਾਂ ਵੱਲੋਂ ਸਿਵਲ ਸਰਜਨ ਦਫ਼ਤਰ ਵਿੱਚ ਦਿੱਤੇ ਧਰਨੇ ਦਾ ਦ੍ਰਿਸ਼।-ਫੋਟੋ:ਭੰਗੂ

ਆਸ਼ਾ ਵਰਕਰ ਅਤੇ ਫੈਸਿਲੀਟੇਟਰ ਯੂਨੀਅਨ ਜ਼ਿਲ੍ਹਾ ਪਟਿਆਲਾ ਵੱਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਜ਼ਿਲ੍ਹਾ ਪ੍ਰਧਾਨ ਹਰਿੰਦਰ ਕੌਰ ਦੀ ਅਗਵਾਈ ਹੇਠ ਇਥੇ ਸਿਵਲ ਸਰਜਨ ਦਫ਼ਤਰ ਵਿਖੇ ਧਰਨਾ ਦਿੱਤਾ ਗਿਆ, ਜਿਸ ਦੌਰਾਨ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਮਾੜਾ ਰਵੱਈਆ ਅਪਣਾਉਣ ਦੇ ਮਾਮਲੇ ਨੂੰ ਲੈ ਕੇ ਸੂਬਾ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਇਹ ਵਰਕਰ ਬੱਝਵੇਂ ਅਤੇ ਚੋਖੇ ਭੱਤੇ ਦੀ ਮੰਗ ਕਰ ਰਹੀਆਂ ਸਨ। ਉਨ੍ਹਾਂ ਦਾ ਤਰਕ ਹੈ ਕਿ ਹਰਿਆਣਾ, ਕੇਰਲਾ ਅਤੇ ਮੱਧ ਪ੍ਰਦੇਸ਼ ਦੀ ਤਰਜ਼ ’ਤੇ ਹੀ ਪੰਜਾਬ ਸਰਕਾਰ ਵੀ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਜ਼ ਨੂੰ ਦਸ-ਦਸ ਹਜ਼ਾਰ ਰੁਪਏ ਮਹੀਨਾ ਭੱਤਾ ਯਕੀਨੀ ਬਣਾਵੇ। ਕਿਉਂਕਿ ਉਹ ਸਿਹਤ ਵਿਭਾਗ ਦੇ ਪ੍ਰੋਗਰਾਮ ਨੂੰ ਨੇਪਰੇ ਚਾੜ੍ਹਨ ਵਿਚ ਅਹਿਮ ਰੋਲ ਅਦਾ ਕਰਦੀਆਂ ਹਨ।
ਇਸ ਦੌਰਾਨ ਸਿਵਲ ਸਰਜਨ ਰਾਹੀਂ ਸਰਕਾਰ ਦੇ ਨਾਮ ਮੰਗ ਪੱਤਰ ਵੀ ਸੌਂਪਿਆ ਗਿਆ।
ਇਸ ਮੌਕੇ ’ਤੇ ਜ਼ਿਲ੍ਹੇ ਦੇ ਵੱਖ ਵੱਖ ਬਲਾਕਾਂ ਤੋਂ ਆਈਆਂ ਇਨ੍ਹਾਂ ਆਸ਼ਾ ਅਤੇ ਫੈਸਿਲੀਟੇਟਰ ਵਰਕਰਾਂ ਨੇ ਪੰਜਾਬ ਸਰਕਾਰ ਦੇ ਖ਼ਿਲਾਫ਼ ਪਿੱਟ ਸਿਆਪਾ ਕੀਤਾ। ਉਨ੍ਹਾਂ ਦਾ ਤਰਕ ਸੀ ਕਿ ਸੂਬਾ ਸਰਕਾਰ ਉਨ੍ਹਾਂ ਨੂੰ ਨਿਗੂਣੇ ਭੱਤੇ ਤਹਿਤ ਉਨ੍ਹਾਂ ਦਾ ਵਰ੍ਹਿਆਂ ਤੋਂ ਆਰਥਿਕ ਸ਼ੋਸ਼ਣ ਕਰਦੀ ਆ ਰਹੀ ਹੈ।
ਇਸ ਮੌਕੇ ਜਨਰਲ ਸਕੱਤਰ ਰਣਜੀਤ ਕੌਰ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਹੁਣ ਵੀ ਉਨ੍ਹਾਂ ਦੀਆਂ ਮੰਗਾਂ ਸੰਜੀਦਗੀ ਨਾਲ ਨਾ ਵਿਚਾਰੀਆਂ ਤਾਂ ਅਗਲੇ ਦਿਨਾਂ ਵਿਚ ਹੋਰ ਵੀ ਤਿੱਖਾ ਸੰਘਰਸ਼ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਅੱਜ ਦਾ ਇਹ ਧਰਨਾ ਪ੍ਰਦਰਸ਼ਨ ਸੂਬਾਈ ਜਥੇਬੰਦੀ ਵੱਲੋਂ ਦਿੱਤੇ ਗਏ ਸੱਦੇ ਤਹਿਤ ਕੀਤਾ ਗਿਆ ਸੀ, ਕਿਉਂਕਿ ਬਾਕੀ ਜਿਲ੍ਹਿਆਂ ਵਿਚ ਵੀ ਅਜਿਹੇ ਧਰਨਾ ਪ੍ਰਦਰਸ਼ਨ ਕੀਤੇ ਗਏ ਹਨ।
ਇਸ ਮੌਕੇ ਬਬਲੀ ਦੇਵੀ, ਦਲਜੀਤ ਕੌਰ, ਤ੍ਰਿਪਤ ਦੇਵੀ, ਬਲਜੀਤ ਕੌਰ, ਗੁਰਵਿੰਦਰ ਕੌਰ ਅਤੇ ਸੁੱਖੋ ਦੇਵੀ ਮੌਜੂਦ ਸਨ।

 


Comments Off on ਆਸ਼ਾ ਵਰਕਰਾਂ ਤੇ ਫੈਸਿਲੀਟੇਟਰਜ਼ ਵੱਲੋਂ ਸਿਵਲ ਸਰਜਨ ਦਫ਼ਤਰ ਅੱਗੇ ਧਰਨਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.