ਸਰਕਾਰੀ ਸਕੂਲਾਂ ਵਿੱਚ ਤਕਨਾਲੋਜੀ ਦੀ ਵਰਤੋਂ !    ਡਾਕਟਰਾਂ ਤੇ ਮਰੀਜ਼ਾਂ ਵਿੱਚ ਮਜ਼ਬੂਤ ਰਿਸ਼ਤਿਆਂ ਦੀ ਜ਼ਰੂਰਤ !    ਅਜੋਕੀ ਸਿੱਖਿਆ ਤੇ ਬੌਧਿਕ ਵਿਕਾਸ !    ਖ਼ਰਾਬ ਮੌਸਮ ਕਾਰਨ 26 ਉਡਾਣਾਂ ’ਚ ਤਬਦੀਲੀ !    370: ਸੁਪਰੀਮ ਕੋਰਟ ਵੱਲੋਂ ਪਟੀਸ਼ਨਾਂ ਸੱਤ ਮੈਂਬਰੀ ਬੈਂਚ ਕੋਲ ਭੇਜਣ ਦਾ ਸੰਕੇਤ !    ਕਤਲ ਮਾਮਲਾ: ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਆਵਾਜਾਈ ਰੋਕੀ !    ਭਾਰਤ-ਅਮਰੀਕਾ ਵਿਚਾਲੇ 2+2 ਗੱਲਬਾਤ 18 ਨੂੰ !    ਸੀਬੀਆਈ ਵੱਲੋਂ 13 ਟਿਕਾਣਿਆਂ ’ਤੇ ਛਾਪੇ !    ਅਤਿਵਾਦੀ ਹਮਲੇ ’ਚ ਨਾਈਜਰ ਦੇ 71 ਫੌਜੀ ਹਲਾਕ !    ਛੱਤੀਸਗੜ੍ਹ ’ਚ ਦੋ ਨਕਸਲੀ ਹਲਾਕ !    

ਆਜ਼ਾਦੀ ਦਿਵਸ ਮੌਕੇ ਮੁੱਖ ਮੰਤਰੀ ਜਲੰਧਰ ’ਚ ਲਹਿਰਾਉਣਗੇ ਤਿਰੰਗਾ

Posted On August - 14 - 2019

ਨਿੱਜੀ ਪੱਤਰ ਪ੍ਰੇਰਕ
ਜਲੰਧਰ, 13 ਅਗਸਤ
ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿਚ ਕਰਵਾਏ ਜਾ ਰਹੇ ਆਜ਼ਾਦੀ ਦਿਵਸ ਦੇ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਨੂੰ ਅੰਤਿਮ ਛੂਹਾਂ ਦਿੱਤੀਆਂ। ਸ੍ਰੀ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਦੱਸਿਆ ਕਿ ਰਾਜ ਪੱਧਰੀ ਸਮਾਗਮ ਮੌਕੇ ਵੱਖ-ਵੱਖ ਸਕੂਲਾਂ ਤੇ ਵਿੱਦਿਅਕ ਸੰਸਥਾਵਾਂ ਦੇ 2500 ਦੇ ਕਰੀਬ ਵਿਦਿਆਰਥੀਆਂ ਵੱਲੋਂ ਪੀਟੀ ਸ਼ੋਅ, ਮਾਰਚ ਪਾਸਟ ਅਤੇ ਦੇਸ਼ ਤੇ ਸੂਬੇ ਦੇ ਸੱਭਿਆਚਾਰ ਦੀਆਂ ਵੰਨਗੀਆਂ ਪੇਸ਼ ਕੀਤੀਆਂ ਜਾਣਗੀਆਂ।
ਜ਼ਿਕਰਯੋਗ ਹੈ ਕਿ ਫੁੱਲ ਡਰੈੱਸ ਰਿਹਰਸਲ ਅੱਜ ਰੱਖੀ ਗਈ ਸੀ ਪਰ ਬੰਦ ਦੇ ਚੱਲਦਿਆਂ ਇਸ ਨੂੰ ਇਕ ਦਿਨ ਅੱਗੇ ਪਾ ਦਿੱਤਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫੁੱਲ ਡਰੈੱਸ ਵਿਚ ਹਿੱਸਾ ਲੈਣ ਲਈ ਆਉਣ ਵਾਲੇ ਬੱਚਿਆਂ ਨੂੰ ਲੰਘੀ ਰਾਤ ਹੀ ਵ੍ਹਟਸਐਪ ਗਰੁੱਪਾਂ ਵਿਚ ਸੁਨੇਹੇ ਭੇਜ ਕੇ ਦੱਸ ਦਿੱਤਾ ਗਿਆ ਸੀ।
ਸ੍ਰੀ ਸ਼ਰਮਾ ਨੇ ਦੱਸਿਆ ਕਿ ਸਮਾਗਮ ਨੂੰ ਸੁਚਾਰੂ ਢੰਗ ਨਾਲ ਨਿਰਵਿਘਨ ਨੇਪਰੇ ਚਾੜ੍ਹਨ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਸਿਵਲ ਅਤੇ ਪੁਲੀਸ ਪ੍ਰਸ਼ਾਸਨ ਦੇ 2000 ਦੇ ਕਰੀਬ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜਾ ਸਾਡੇ ਦੇਸ਼ ਦੇ ਤਿਉਹਾਰਾਂ ਵਿਚੋਂ ਬਹੁਤ ਹੀ ਮਹੱਤਵਪੂਰਨ ਕੌਮੀ ਤਿਉਹਾਰ ਹੈ ਅਤੇ ਸਾਨੂੰ ਸਭ ਨੂੰ ਇਸ ਤਿਉਹਾਰ ਨੂੰ ਪੂਰੇ ਉਤਸ਼ਾਹ ਨਾਲ ਤੇ ਮਿਲ-ਜੁਲ ਕੇ ਮਨਾਉਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਜ਼ਾਦੀ ਦਿਵਸ ਦੇ ਜਸ਼ਨਾਂ ਦੌਰਾਨ ਜ਼ਿਲ੍ਹੇ ਵਲੋਂ ਇਸ ਵਾਰ ਵੀ ਸੱਭਿਆਚਾਰਕ ਅਤੇ ਦੇਸ਼ ਭਗਤੀ ਦੀਆਂ ਵੱਖ-ਵੱਖ ਵੰਨਗੀਆਂ ਪੇਸ਼ ਕਰ ਕੇ ਪੁਰਾਣੀ ਰਵਾਇਤ ਨੂੰ ਕਾਇਮ ਰੱਖਿਆ ਜਾਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਮਰਜੀਤ ਸਿੰਘ ਭੁੱਲਰ, ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰਪਾਲ ਸਿੰਘ, ਲੈਫਟੀਨੈਂਟ ਕਰਨਲ (ਰਿਟਾਇਰਡ) ਮਨਮੋਹਨ ਸਿੰਘ ਹਾਜ਼ਰ ਸਨ।


Comments Off on ਆਜ਼ਾਦੀ ਦਿਵਸ ਮੌਕੇ ਮੁੱਖ ਮੰਤਰੀ ਜਲੰਧਰ ’ਚ ਲਹਿਰਾਉਣਗੇ ਤਿਰੰਗਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.