ਅੰਡੇਮਾਨ ਨਿਕੋਬਾਰ ਤੋਂ ਸ਼ੁਰੂ ਹੋਇਆ ਸੰਘਰਸ਼ !    ਕੀ ਅਸੀਂ ਕਦੇ ਜਾਗਾਂਗੇ ? !    ਨਿਵਾਣਾਂ ਵੱਲ ਜਾਂਦੀ ਰਾਜਨੀਤੀ !    ਜਪਾਨ ਤੋਂ ਸਬਕ ਸਿੱਖੇ ਪੰਜਾਬ !    ਤੁਸ਼ਾਮ ਦੀ ਬਾਰਾਂਦਰੀ !    ਠੰਢਾ ਲੋਹਾ !    ਇੱਛਾਵਾਂ ਦੇ ਦਮਨ ਦਾ ਦੁਖਾਂਤ !    ਪੰਜਾਬੀ ਸਿਨੇਮਾ ਦਾ ਇਤਿਹਾਸ !    ਮੱਧਕਾਲੀ ਪੰਜਾਬ ਦੀਆਂ ਪੰਜ ਸਦੀਆਂ ਦਾ ਪ੍ਰਮਾਣਿਕ ਇਤਿਹਾਸ !    ਗ਼ਜ਼ਲ !    

ਆਜ਼ਾਦੀ ਦਿਵਸ ਸਬੰਧੀ ਸੁਰੱਖਿਆ ਪ੍ਰਬੰਧ ਪੁਖ਼ਤਾ: ਐੱਸਐੱਸਪੀ

Posted On August - 13 - 2019

ਪਰੇਡ ਦੀ ਰਿਹਰਸਲ ਕਰਦੇ ਹੋਏ ਪੰਜਾਬ ਪੁਲੀਸ ਦੇ ਜਵਾਨ। -ਫੋਟੋ: ਮਿੱਠਾ

ਪੱਤਰ ਪ੍ਰੇਰਕ
ਫਤਹਿਗੜ੍ਹ ਸਾਹਿਬ, 12 ਅਗਸਤ
ਆਜ਼ਾਦੀ ਦਿਵਸ ਸਬੰਧੀ ਜ਼ਿਲ੍ਹੇ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਕਿਸੇ ਨੂੰ ਵੀ ਅਮਨ ਕਾਨੂੰਨ ਦੀ ਸਥਿਤੀ ਭੰਗ ਨਹੀਂ ਕਰਨ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪੁਲੀਸ ਮੁਖੀ ਅਮਨੀਤ ਕੌਂਡਲ ਨੇ ਖੇਡ ਸਟੇਡੀਅਮ, ਮਾਧੋਪੁਰ ਵਿਚ ਆਜ਼ਾਦੀ ਦਿਵਸ ਸਬੰਧੀ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਪੰਜਾਬ ਪੁਲੀਸ ਤੇ ਪੰਜਾਬ ਹੋਮਗਾਰਡਜ਼ ਦੀਆਂ ਟੁਕੜੀਆਂ ਦੀ ਪਰੇਡ ਦੀ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਕੀਤਾ।
ਅਮਨੀਤ ਕੌਂਡਲ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪੰਜਾਬ ਪੁਲੀਸ ਦੀਆਂ ਤਿੰਨ ਟੁਕੜੀਆਂ ਤੇ ਪੰਜਾਬ ਹੋਮਗਾਰਡਜ਼ ਦੀ ਇੱਕ ਟੁਕੜੀ ਹਿੱਸਾ ਲਵੇਗੀ। ਇਸ ਦੇ ਨਾਲ ਨਾਲ ਛੇ ਸਕੂਲਾਂ ਦੀਆਂ ਐਨ.ਸੀ.ਸੀ. ਦੀਆਂ ਟੁਕੜੀਆਂ ਤੇ ਇਕ ਸਕੂਲ ਦਾ ਬੈਂਡ ਹਿੱਸਾ ਲਵੇਗਾ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਪਰਿਵਾਰਾਂ ਸਮੇਤ ਇਸ ਸਮਾਗਮ ਵਿੱਚ ਸ਼ਾਮਲ ਹੋਣ।


Comments Off on ਆਜ਼ਾਦੀ ਦਿਵਸ ਸਬੰਧੀ ਸੁਰੱਖਿਆ ਪ੍ਰਬੰਧ ਪੁਖ਼ਤਾ: ਐੱਸਐੱਸਪੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.