ਅੰਡੇਮਾਨ ਨਿਕੋਬਾਰ ਤੋਂ ਸ਼ੁਰੂ ਹੋਇਆ ਸੰਘਰਸ਼ !    ਕੀ ਅਸੀਂ ਕਦੇ ਜਾਗਾਂਗੇ ? !    ਨਿਵਾਣਾਂ ਵੱਲ ਜਾਂਦੀ ਰਾਜਨੀਤੀ !    ਜਪਾਨ ਤੋਂ ਸਬਕ ਸਿੱਖੇ ਪੰਜਾਬ !    ਤੁਸ਼ਾਮ ਦੀ ਬਾਰਾਂਦਰੀ !    ਠੰਢਾ ਲੋਹਾ !    ਇੱਛਾਵਾਂ ਦੇ ਦਮਨ ਦਾ ਦੁਖਾਂਤ !    ਪੰਜਾਬੀ ਸਿਨੇਮਾ ਦਾ ਇਤਿਹਾਸ !    ਮੱਧਕਾਲੀ ਪੰਜਾਬ ਦੀਆਂ ਪੰਜ ਸਦੀਆਂ ਦਾ ਪ੍ਰਮਾਣਿਕ ਇਤਿਹਾਸ !    ਗ਼ਜ਼ਲ !    

ਆਜ਼ਾਦੀ ਦਿਹਾੜਾ ਮਨਾਉਣ ਸਬੰਧੀ ਦੂਜੀ ਰਿਹਰਸਲ

Posted On August - 13 - 2019

ਸੱਭਿਆਚਾਰਕ ਵੰਨਗੀਆਂ ਪੇਸ਼ ਕਰ ਰਹੇ ਵਿਦਿਆਰਥੀ l

ਹਰਦੀਪ ਸਿੰਘ ਜਟਾਣਾ
ਮਾਨਸਾ, 12 ਅਗਸਤ
ਇੱਥੇ ਖੇਡ ਸਟੇਡੀਅਮ ਵਿੱਚ ਆਜ਼ਾਦੀ ਦਿਹਾੜੇ ਮੌਕੇ ਕਰਵਾਏ ਜਾਣ ਵਾਲੇ ਸੱਭਿਆਚਾਰਕ ਸਮਾਰੋਹ ਸਬੰਧੀ ਅੱਜ ਦੂਜੀ ਰਿਹਰਸਲ ਸਥਾਨਕ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਕਰਵਾਈ ਗਈ। ਇਸ ਮੌਕੇ ਸੱਭਿਆਚਾਰ ਕਮੇਟੀ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ੍ਰੀਮਤੀ ਰਾਜਵੰਤ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਜਗਰੂਪ ਭਾਰਤੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਗੁਰਲਾਭ ਸਿੰਘ, ਸਹਾਇਕ ਲੋਕ ਸੰਪਰਕ ਅਫ਼ਸਰ ਸ੍ਰੀਮਤੀ ਮੇਘਾ ਮਾਨ ਅਤੇ ਪ੍ਰੋਫੈਸ਼ਰ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਸੁਪਨਦੀਪ ਕੌਰ ਨੇ ਅੱਜ ਦੀ ਰਿਹਰਸਲ ਦਾ ਜਾਇਜ਼ਾ ਲਿਆ। ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ, ਸਭਿਆਚਾਰ ਅਤੇ ਸਮਾਜਿਕ ਕੁਰੀਤੀਆਂ ਦੇ ਵਿਸ਼ਿਆਂ ਨਾਲ ਸਬੰਧਿਤ ਵਿਸ਼ਿਆ ’ਤੇ ਕੋਰਿਓਗ੍ਰਾਫ਼ੀ ਵਿਖਾਈ ਗਈ। ਰਿਹਰਸਲ ਉਪਰੰਤ ਸੱਭਿਆਚਾਰਕ ਕਮੇਟੀ ਨੇ ਸਾਹਮਣੇ ਆਈਆਂ ਕੁਝ ਕਮੀਆਂ ਨੂੰ ਦੂਰ ਕਰਨ ਲਈ ਸਬੰਧਤ ਅਧਿਆਪਕਾਂ ਨੂੰ ਹਦਾਇਤਾਂ ਕੀਤੀਆਂ। ਰਿਹਰਸਲ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਡੀਏਵੀ ਸੈਨੇਟਰੀ ਪਬਲਿਕ ਸਕੂਲ, ਸਰਕਾਰੀ ਪ੍ਰਾਇਮਰੀ ਸਕੂਲ ਉਭਾ ਬੁਰਜ ਢਿੱਲਵਾਂ, ਪੁਲੀਸ ਪਬਲਿਕ ਸਕੂਲ, ਸਰਕਾਰੀ ਸੀਨੀਅਰ ਸਕੂਲ ਜੋਗਾ, ਸਰਕਾਰੀ ਸੀਨੀਅਰ ਸਕੂਲ ਅਕਲੀਆ, ਸਰਕਾਰੀ ਸੈਕੰਡਰੀ ਸਕੂਲ ਰੱਲਾ, ਅਲਪਾਈਨ ਵੈਲੀ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।


Comments Off on ਆਜ਼ਾਦੀ ਦਿਹਾੜਾ ਮਨਾਉਣ ਸਬੰਧੀ ਦੂਜੀ ਰਿਹਰਸਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.