ਈਡੀ ਵੱਲੋਂ ਚਿਦੰਬਰਮ ਨੂੰ ਸੰਮਨ !    ਵਿੱਤੀ ਮਦਦ ’ਚ ਕਟੌਤੀ ਮਗਰੋਂ ਪਾਕਿ ਨਾਲ ਸਬੰਧ ਸੁਧਰੇ: ਟਰੰਪ !    ਵਿਸ਼ਵ ਪੁਲੀਸ ਖੇਡਾਂ: ਮਨੋਹਰ ਨੇ ਜਿੱਤਿਆ ਸੋਨਾ !    ਯਮੁਨਾ ਤੇ ਮਾਰਕੰਡਾ ਨਦੀ ’ਚ ਪਾਣੀ ਦਾ ਪੱਧਰ ਵਧਣ ’ਤੇ ਚਾਰ ਜ਼ਿਲ੍ਹਿਆਂ ਦੇ 84 ਪਿੰਡਾਂ ’ਚ ਅਲਰਟ !    ਪੌਂਗ ਡੈਮ ਵਿਚ ਪਾਣੀ ਦਾ ਪੱਧਰ 1375 ਫੁੱਟ ਹੋਇਆ !    ਮਿਸ਼ੇਲ ਦੀ ਜ਼ਮਾਨਤ ਅਰਜ਼ੀ: ਈਡੀ ਤੇ ਸੀਬੀਆਈ ਨੂੰ 28 ਤੱਕ ਸਮਾਂ ਮਿਲਿਆ !    ਕਿਰਤ ਦਾ ਸਵੈਮਾਣ !    ਆਰਥਿਕ ਮੰਦਵਾੜੇ ’ਚ ਕਬੂਤਰ ਬਿੱਲੀ ਦੀ ਖੇਡ !    ਭਾਰਤ ਤੇ ਪਾਕਿਸਤਾਨ ਦੇ ਸਬੰਧਾਂ ’ਚ ਤਲਖ਼ੀਆਂ !    ਜੀਕੇ ਦਾ ਕੇਸ ਮੁੱਖ ਮੈਟਰੋਪੋਲਿਟਨ ਮੈਜਿਸਟ੍ਰੇਟ ਦੀ ਅਦਾਲਤ ’ਚ ਤਬਦੀਲ !    

ਈਦ ਮੌਕੇ ਕੈਪਟਨ ਵਲੋਂ ਕਸ਼ਮੀਰੀ ਵਿਦਿਆਰਥੀਆਂ ਨੂੰ ਦਾਅਵਤ

Posted On August - 13 - 2019

ਕੈਪਟਨ ਅਮਰਿੰਦਰ ਸਿੰਘ ਵੱਲੋਂ ਈਦ ਦੇ ਮੌਕੇ ’ਤੇ ਕਸ਼ਮੀਰੀ ਨੌਜਵਾਨਾਂ ਨੂੰ ਦਿੱਤੇ ਗਏ ਦੁਪਹਿਰ ਦੇ ਖਾਣੇ ਦੌਰਾਨ ਕਸ਼ਮੀਰੀ ਨੌਜਵਾਨ ਹੱਥ ਨਾਲ ਬਣਾਈ ਉਨ੍ਹਾਂ ਦੀ ਤਸਵੀਰ ਮੁੱਖ ਮੰਤਰੀ ਨੂੰ ਭੇਟ ਕਰਦੇ ਹੋਏ। -ਫੋਟੋ: ਮਨੋਜ ਮਹਾਜਨ

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਅਗਸਤ
ਜੰਮੂ ਕਸ਼ਮੀਰ ਦੇ ਹਾਲਾਤ ਦੇ ਮੱਦੇਨਜ਼ਰ ਈਦ-ਉਲ-ਜ਼ੁਹਾ ਮੌਕੇ ਆਪਣੇ ਮਾਪਿਆਂ ਕੋਲ ਨਾ ਜਾ ਸਕੇ ਕਸ਼ਮੀਰੀ ਵਿਦਿਆਰਥੀਆਂ ਨੂੰ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਵਨ ਵਿੱਚ ਦੁਪਹਿਰ ਦੇ ਖਾਣੇ ’ਤੇ ਸੱਦਿਆ।
ਪੰਜਾਬ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਤੋਂ ਲਗਭਗ 125 ਵਿਦਿਆਰਥੀਆਂ ਨੇ ਅੱਜ ਮੁੱਖ ਮੰਤਰੀ ਦੀ ਮੁਹੱਬਤ ਦਾ ਨਿੱਘ ਮਾਣਿਆ। ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਕੈਬਨਿਟ ਸਾਥੀਆਂ ਨਾਲ ਇਸ ਤਿਉਹਾਰ ਦੇ ਸਤਿਕਾਰ ਵਜੋਂ ਇਨ੍ਹਾਂ ਵਿਦਿਆਰਥੀਆਂ ਦੀ ਮੇਜ਼ਬਾਨੀ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਕਸ਼ਮੀਰ ਵਿੱਚ ਹਾਲਾਤ ਛੇਤੀ ਸੁਧਰ ਜਾਣ ਦਾ ਵਿਸ਼ਵਾਸ ਹੈ। ਉਨ੍ਹਾਂ ਨੇ ਵਾਦੀ ਵਿੱਚ ਸਥਿਤੀ ਆਮ ਵਾਂਗ ਹੋਣ ਦੀ ਕਾਮਨਾ ਕਰਦਿਆਂ ਵਿਦਿਆਰਥੀਆਂ ਨੂੰ ਈਦ ਦੀ ਮੁਬਾਰਕਬਾਦ ਦਿੱਤੀ। ਪੰਜਾਬ ਵਿੱਚ ਕਸ਼ਮੀਰੀ ਵਿਦਿਆਰਥੀਆਂ ਦੀ ਹਿਫ਼ਾਜ਼ਤ ਦਾ ਭਰੋਸਾ ਦਿੰਦਿਆਂ ਕੈਪਟਨ ਨੇ ਕਿਹਾ, ‘‘ਬੇਸ਼ਕ ਅਸੀਂ ਤੁਹਾਡੇ ਪਰਿਵਾਰਾਂ ਦੀ ਥਾਂ ਤਾਂ ਨਹੀਂ ਲੈ ਸਕਦੇ ਪਰ ਮੈਨੂੰ ਉਮੀਦ ਹੈ ਕਿ ਤੁਸੀਂ ਸਾਨੂੰ ਆਪਣੇ ਪਰਿਵਾਰ ਹੀ ਸਮਝੋਗੇ।’’ ਕਵਿਦਿਆਰਥੀਆਂ ਨੇ ਕਿਹਾ ਕਿ ਉਹ ਪੰਜਾਬ ਨੂੰ ਆਪਣਾ ਦੂਜਾ ਘਰ ਮੰਨਦੇ ਹਨ, ਜਿੱਥੇ ਉਨ੍ਹਾਂ ਨੇ ਪੁਲਵਾਮਾ ਹਮਲੇ ਤੋਂ ਬਾਅਦ ਵੀ ਆਪਣੇ-ਆਪ ਨੂੰ ਹਮੇਸ਼ਾ ਮਹਿਫੂਜ਼ ਸਮਝਿਆ। ਵਿਦਿਆਰਥੀ ਫੈਕ ਸਲੇਮ ਅਤੇ ਫਰਜ਼ਾਨਾ ਹਫ਼ੀਜ਼ ਨੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਚੰਡੀਗੜ੍ਹ ਯੂਨੀਵਰਸਿਟੀ ਤੋਂ ਫਾਈਨ ਆਰਟਸ ਦੇ ਵਿਦਿਆਰਥੀ ਅਬਦੁਲ ਆਜ਼ਾਦ ਵੱਲੋਂ ਬਣਾਇਆ ਚਿੱਤਰ ਮੁੱਖ ਮੰਤਰੀ ਨੂੰ ਭੇਟ ਕੀਤਾ ਗਿਆ।


Comments Off on ਈਦ ਮੌਕੇ ਕੈਪਟਨ ਵਲੋਂ ਕਸ਼ਮੀਰੀ ਵਿਦਿਆਰਥੀਆਂ ਨੂੰ ਦਾਅਵਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.