ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ !    ਗੁਜਰਾਤ ’ਚ ਚਾਰ ਸੀਟਾਂ ’ਤੇ ਚੋਣਾਂ ਲਈ ਕਾਂਗਰਸ ਨੇ ਸਵਾਲ ਉਠਾਇਆ !    ਵਿਸ਼ਵ ਜੇਤੂ ਗਾਮਾ ਭਲਵਾਨ !    ਤਬਾਹੀ ਵੱਲ ਵਧ ਰਿਹਾ ਐਮੇਜ਼ੌਨ !    ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਰੰਧਾਵਾ !    ਸ਼ਾਂਤ ਤੇ ਖ਼ੂਬਸੂਰਤ ਤੀਰਥਨ ਘਾਟੀ !    ਮਿੰਨੀ ਕਹਾਣੀਆਂ !    ਕਾਲਾ ਪੰਡਤ !    ਦਲਿਤ ਸਾਹਿਤ ਦੀ ਸਮੀਖਿਆ !    ਦਲਿਤ ਜੀਵਨ ਦੀ ਪੇਸ਼ਕਾਰੀ !    

ਉਨਾਓ ਕੇਸ: ਸੀਬੀਆਈ ਵੱਲੋਂ ਸੇਂਗਰ ਦੇ ਟਿਕਾਣਿਆਂ ਉੱਤੇ ਛਾਪੇ

Posted On August - 5 - 2019

ਨਵੀਂ ਦਿੱਲੀ, 4 ਅਗਸਤ
ਉਨਾਓ ਬਲਾਤਕਾਰ ਪੀੜਤ ਦੇ ਸੜਕ ਹਾਦਸੇ ਸਬੰਧੀ ਅੱਜ ਸੀਬੀਆਈ ਨੇ ਭਾਜਪਾ ਵਿੱਚੋਂ ਕੱਢੇ ਵਿਧਾਇਕ ਕੁਲਦੀਪ ਸਿੰਘ ਸੇਂਗਰ ਦੇ ਟਿਕਾਣਿਆਂ ਉੱਤੇ ਛਾਪੇ ਮਾਰੇ ਹਨ। ਇਹ ਜਾਣਕਾਰੀ ਸਰਕਾਰੀ ਅਧਿਕਾਰੀਆਂ ਨੇ ਦਿੱਤੀ ਹੈ। ਇਹ ਛਾਪੇ ਸੇਂਗਰ ਦੇ ਉੱਤਰ ਪ੍ਰਦੇਸ਼ ਵਿੱਚ ਲਖਨਊ, ਬਾਂਦਾ, ਉਨਾਓ ਅਤੇ ਫਤਿਹਪੁਰ ਜ਼ਿਲ੍ਹਿਆਂ ਵਿੱਚ ਫੈਲੇ 17 ਟਿਕਾਣਿਆਂ ਉੱਤੇ ਮਾਰੇ ਗਏ ਹਨ। ਸੀਬੀਆਈ ਨੇ ਸੇਂਗਰ ਸਣੇ 9 ਵਿਅਕਤੀਆਂ ਅਤੇ 15-20 ਅਣਪਛਾਤਿਆਂ ਵਿਰੁੱਧ ਉਨਾਓ ਬਲਾਤਕਾਰ ਪੀੜਤ ਪਰਿਵਾਰ ਦੇ ਮੈਂਬਰਾਂ ਨੂੰ ਸੜਕ ਹਾਦਸੇ ਵਿੱਚ ਮਾਰਨ ਦੇ ਦੋਸ਼ ਵਿੱਚ ਕਤਲ ਕੇਸ ਦਰਜ ਕੀਤਾ ਹੈ। ਜ਼ਿਕਰਯੋਗ ਹੈ ਕਿ ਰਾਏ ਬਰੇਲੀ ਵਿੱਚ 30 ਜੁਲਾਈ ਨੂੰ ਬਲਾਤਕਾਰ ਪੀੜਤ ਲੜਕੀ ਜਿਸ ਕਾਰ ਵਿੱਚ ਆਪਣੇ ਪਰਿਵਾਰਕ ਮੈਂਬਰਾਂ ਅਤੇ ਵਕੀਲ ਨਾਲ ਜਾ ਰਹੀ ਸੀ, ਨੂੰ ਇੱਕ ਤੇਜ਼ ਰਫ਼ਤਾਰ ਟਰੱਕ ਨੇ ਟੱਕਰ ਮਾਰ ਦਿੱਤੀ ਸੀ। ਇਸ ਵਿੱਚ ਬਲਾਤਕਾਰ ਪੀੜਤ ਦੀ ਚਾਚੀ ਅਤੇ ਮਾਸੀ ਦੀ ਮੌਤ ਹੋ ਗਈ ਸੀ ਅਤੇ ਉਹ ਅਤੇ ਉਸ ਦਾ ਵਕੀਲ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਸਨ।

-ਪੀਟੀਆਈ


Comments Off on ਉਨਾਓ ਕੇਸ: ਸੀਬੀਆਈ ਵੱਲੋਂ ਸੇਂਗਰ ਦੇ ਟਿਕਾਣਿਆਂ ਉੱਤੇ ਛਾਪੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.