ਹੜ੍ਹ ਪੀੜਤਾਂ ਦੀ ਮਦਦ ਲਈ ਪੰਜ ਮੰਤਰੀਆਂ ਦੀ ਡਿਊਟੀ ਲਾਈ !    ਆਨੰਦਪੁਰ ਸਾਹਿਬ ਦਾ ਪਿੰਡ ਹਰਸਾ ਬੇਲਾ ਪਾਣੀ ਵਿੱਚ ਘਿਰਿਆ !    ਪ੍ਰਕਾਸ਼ ਪੁਰਬ: ਭਾਰਤ-ਪਾਕਿ ਤਣਾਅ ਕਾਰਨ ਘਟ ਸਕਦੀ ਹੈ ਸੰਗਤ ਦੀ ਗਿਣਤੀ !    ਗੁਰੂ ਰਵਿਦਾਸ ਮੰਦਰ ਢਾਹੁਣ ’ਤੇ ਸਿਆਸਤ ਗਰਮਾਈ !    ਮਹਾਨ ਕਿਸਾਨ ਆਗੂ ਅਤੇ ਸੰਘਰਸ਼ੀ ਯੋਧਾ ਜਗੀਰ ਸਿੰਘ ਜੋਗਾ !    ਸਾਉਣੀ ਰੁੱਤ ਦੇ ਪਿਆਜ਼ ਦੀ ਕਾਸ਼ਤ ਦੇ ਨੁਕਤੇ !    ਝੋਨੇ ਦੀ ਸ਼ੀਥ ਬਲਾਈਟ ਤੇ ਝੂਠੀ ਕਾਂਗਿਆਰੀ !    ਗੋਲਚੀ ਗੁਰਪ੍ਰੀਤ ਸੰਧੂ ਤੇ ਥਰੋਅਰ ਤੇਜਿੰਦਰਪਾਲ ਤੂਰ ਦੀ ਅਰਜੁਨਾ ਐਵਾਰਡ ਲਈ ਚੋਣ !    ਸੁਰਾਂ ਦੀ ਮਿਠਾਸ ਦਾ ਨੱਕਾਸ਼ !    ਸ਼ਾਹਕਾਰ ਨਗ਼ਮਿਆਂ ਦੀ ਗਾਇਕਾ ਮੁਨੱਵਰ ਸੁਲਤਾਨਾ !    

ਏਟੀਐਮ ਵਿਚੋਂ 9.44 ਲੱਖ ਰੁਪਏ ਲੁੱਟੇ

Posted On August - 13 - 2019

ਏਟੀਐਮ ’ਚ ਲੁੱਟ ਬਾਰੇ ਜਾਂਚ ਕਰ ਰਹੇ ਪੁਲੀਸ ਅਧਿਕਾਰੀ।

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ 12 ਅਗਸਤ
ਇਥੇ ਜੀਟੀ ਰੋਡ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਨੇੜੇ ਇਕ ਏਟੀਐਮ ਵਿਚੋਂ 9.44 ਲੱਖ ਰੁਪਏ ਲੁੱਟ ਲਏ ਗਏ ਹਨ। ਬੀਤੇ ਕੱਲ ਰਾਤ ਨੂੰ ਵਾਪਰੀ ਘਟਨਾ ਬਾਰੇ ਬੈਂਕ ਅਧਿਕਾਰੀਆਂ ਨੂੰ ਅੱਜ ਸਵੇਰੇ ਉਸ ਵੇਲੇ ਪਤਾ ਲੱਗਾ ਜਦੋਂ ਬੈਂਕ ਖੋਲਿਆ ਗਿਆ।ਤੁਰੰਤ ਪੁਲੀਸ ਨੂੰ ਸੂਚਿਤ ਕੀਤਾ ਅਤੇ ਪੁਲੀਸ ਨੇ ਮੌਕੇ ’ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਬੈਂਕ ਅਧਿਕਾਰੀਆਂ ਨੇ ਫਿਲਹਾਲ ਚੁਪ ਧਾਰੀ ਹੋਈ ਹੈ।ਅਣਪਛਾਤੇ ਵਿਅਕਤੀਆਂ ਨੇ ਇਹ ਕਾਰਵਾਈ ਤੋਂ ਪਹਿਲਾਂ ਸੀਸੀਟੀਵੀ ਕੈਮਰਿਆਂ ’ਤੇ ਕੋਈ ਤਰਲ ਪਦਾਰਥ ਦਾ ਛਿੜਕਿਅ, ਜਿਸ ਕਾਰਨ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੰਗੀ ਨਹੀਂ ਆਈ। ਏਟੀਐਮ ਮਸ਼ੀਨ ਨੂੰ ਨੁਕਸਾਨ ਨਹੀਂ ਪੁੱਜਾ ਹੈ ਸਗੋਂ ਲੁਟੇਰਿਆਂ ਨੇ ਪਾਸਵਰਡ ਦੀ ਵਰਤੋਂ ਕਰਕੇ ਏਟੀਐਮ ਖੋਲਿਆ ਹੈ। ਪੁਲੀਸ ਨੂੰ ਸ਼ੱਕ ਹੈ ਕਿ ਇਸ ਲੁੱਟ ਦੀ ਕਾਰਵਾਈ ਵਿਚ ਬੈਂਕ ਦੇ ਕਿਸੇ ਅੰਦਰੂਨੀ ਵਿਅਕਤੀ ਦੀ ਮਿਲੀ ਭੁਗਤ ਹੋਵੇਗੀ, ਜਿਸ ਨੂੰ ਏਟੀਐਮ ਦਾ ਪਾਸਵਰਡ ਪਤਾ ਸੀ।


Comments Off on ਏਟੀਐਮ ਵਿਚੋਂ 9.44 ਲੱਖ ਰੁਪਏ ਲੁੱਟੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.