ਹੜ੍ਹ ਪੀੜਤਾਂ ਦੀ ਮਦਦ ਲਈ ਪੰਜ ਮੰਤਰੀਆਂ ਦੀ ਡਿਊਟੀ ਲਾਈ !    ਆਨੰਦਪੁਰ ਸਾਹਿਬ ਦਾ ਪਿੰਡ ਹਰਸਾ ਬੇਲਾ ਪਾਣੀ ਵਿੱਚ ਘਿਰਿਆ !    ਪ੍ਰਕਾਸ਼ ਪੁਰਬ: ਭਾਰਤ-ਪਾਕਿ ਤਣਾਅ ਕਾਰਨ ਘਟ ਸਕਦੀ ਹੈ ਸੰਗਤ ਦੀ ਗਿਣਤੀ !    ਗੁਰੂ ਰਵਿਦਾਸ ਮੰਦਰ ਢਾਹੁਣ ’ਤੇ ਸਿਆਸਤ ਗਰਮਾਈ !    ਮਹਾਨ ਕਿਸਾਨ ਆਗੂ ਅਤੇ ਸੰਘਰਸ਼ੀ ਯੋਧਾ ਜਗੀਰ ਸਿੰਘ ਜੋਗਾ !    ਸਾਉਣੀ ਰੁੱਤ ਦੇ ਪਿਆਜ਼ ਦੀ ਕਾਸ਼ਤ ਦੇ ਨੁਕਤੇ !    ਝੋਨੇ ਦੀ ਸ਼ੀਥ ਬਲਾਈਟ ਤੇ ਝੂਠੀ ਕਾਂਗਿਆਰੀ !    ਗੋਲਚੀ ਗੁਰਪ੍ਰੀਤ ਸੰਧੂ ਤੇ ਥਰੋਅਰ ਤੇਜਿੰਦਰਪਾਲ ਤੂਰ ਦੀ ਅਰਜੁਨਾ ਐਵਾਰਡ ਲਈ ਚੋਣ !    ਸੁਰਾਂ ਦੀ ਮਿਠਾਸ ਦਾ ਨੱਕਾਸ਼ !    ਸ਼ਾਹਕਾਰ ਨਗ਼ਮਿਆਂ ਦੀ ਗਾਇਕਾ ਮੁਨੱਵਰ ਸੁਲਤਾਨਾ !    

ਐੱਮਸੀਪੀਆਈ (ਯੂ) ਵਲੋਂ 15 ਅਗਸਤ ਨੂੰ ‘ਕਾਲਾ ਦਿਵਸ’ ਮਨਾਉਣ ਦਾ ਐਲਾਨ

Posted On August - 13 - 2019

ਪੱਤਰ ਪ੍ਰੇਰਕ
ਦੋਰਾਹਾ, 12 ਅਗਸਤ
ਮਾਰਕਸਵਾਦੀ ਕਮਿਊਨਿਸਟ ਪਾਰਟੀ ਆਫ ਇੰਡੀਆ (ਯੂਨਾਈਟਡ) ਦੀ ਬਾਲਕ੍ਰਿਸ਼ਨ ਕਿਰਤੀ ਦੀ ਪ੍ਰਧਾਨਗੀ ਹੇਠਾਂ ਲੁਧਿਆਣਾ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਹੋਈ। ਇਸ ਵਿਚ ਦੇਸ਼ ਅਤੇ ਪੰਜਾਬ ਅੰਦਰ ਤੇਜ਼ੀ ਨਾਲ ਵਾਪਰ ਰਹੀਆਂ ਘਟਨਾਵਾਂ ਸਬੰਧੀ ਚਰਚਾ ਕੀਤੀ ਗਈ। ਮੀਟਿੰਗ ਵਿੱਚ ਐੱਮਸੀਪੀਆਈ (ਯੂ) ਦੇ ਕੌਮੀ ਜਨਰਲ ਸਕੱਤਰ ਕਾਮਰੇਡ ਕੁਲਦੀਪ ਸਿੰਘ ਨੇ ਲਗਾਤਾਰ ਵਿਗੜਦੇ ਜਾ ਰਹੇ ਕੌਮਾਂਤਰੀ ਅਤੇ ਕੌਮੀ ਹਾਲਾਤ ’ਤੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਦੇਸ਼ ਵਿਚ ਨੋਟਬੰਦੀ ਅਤੇ ਜੀਐੱਸਟੀ ਲਾਗੂ ਕਰਨ ਮਗਰੋਂ ਦੇਸ਼ ਆਰਥਿਕ ਮੰਦਵਾੜੇ ਤੋਂ ਬਾਹਰ ਨਹੀ ਨਿਕਲ ਸਕਿਆ। ਮੀਟਿੰਗ ਦੌਰਾਨ ਪੰਜਾਬ ਵਿਚ ਵੱਧਦੀ ਜਾ ਰਹੀ ਨਸ਼ਿਆਂ ਦੀ ਵਰਤੋਂ, ਵਿਗੜਦੀ ਅਮਨ ਕਾਨੂੰਨ ਦੀ ਹਾਲਤ, ਵੱਧ ਰਹੀ ਬੇਰੁਜ਼ਗਾਰੀ, ਮਜ਼ਦੂਰਾਂ, ਕਿਸਾਨਾਂ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਯੋਗ ਮੰਗਾਂ ਪ੍ਰਤੀ ਬੇਰੁਖੀ ਅਤੇ ਟਾਲਮਟੋਲ ਨੀਤੀ ਦੀ ਸਖਤ ਨਿਖੇਧੀ ਕੀਤੀ ਗਈ। ਅਜਿਹੀ ਹਾਲਤ ਨੂੰ ਦੇਖਦੇ ਹੋਏ 15 ਅਗਸਤ ਨੂੰ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਦਿਵਸ ਵਜੋਂ ਮਨਾਉਣ ਦਾ ਫੈਸਲਾ ਕੀਤਾ ਗਿਆ। ਮੀਟਿੰਗ ਵਿੱਚ ਪਵਨ ਕੁਮਾਰ ਕੌਸ਼ਲ, ਸੁਖਦੇਵ ਸਿੰਘ, ਸੁਰਿਦੰਰ ਸ਼ਹਿਜ਼ਾਦ, ਐਡਵੋਕੇਟ ਪ੍ਰਭਜੋਤ ਸਿੰਘ ਅਤੇ ਅਮਰਜੀਤ ਸਿੰਘ ਫੈਜ਼ਗੜ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।

 


Comments Off on ਐੱਮਸੀਪੀਆਈ (ਯੂ) ਵਲੋਂ 15 ਅਗਸਤ ਨੂੰ ‘ਕਾਲਾ ਦਿਵਸ’ ਮਨਾਉਣ ਦਾ ਐਲਾਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.