ਹੜ੍ਹ ਪੀੜਤਾਂ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ: ਹਰਨਾਮ ਸਿੰਘ ਖ਼ਾਲਸਾ !    ਹੜ੍ਹਾਂ ਦੀ ਮਾਰ ਪੈਣ ਤੋਂ ਬਾਅਦ ਰੇਤਾ ਵੀ ਹੋਇਆ ਮਹਿੰਗਾ !    ਮਨਪ੍ਰੀਤ ਬਾਦਲ ਸਿਆਸਤ ਕਰਨ ਦੀ ਥਾਂ ਨੁਕਸਾਨ ਦੀ ਰਿਪੋਰਟ ਕੇਂਦਰ ਨੂੰ ਭੇਜੇ: ਚੀਮਾ !    ਦਰਦ ਕਹਾਣੀ ਦੱਸਣ ਤੇ ਲੜਣ ਦੀ ਹਿੰਮਤ !    ਅਰਥਚਾਰੇ ਨੂੰ ਮਿਲਣ ਹੁਲਾਰੇ, ਦਾਤੇ ਦਿੱਤੇ ਚਾਰ !    ਇਮਰਾਨ ਨੂੰ ਤਹੱਮਲ ਨਾ ਤਿਆਗਣ ਦਾ ਮਸ਼ਵਰਾ !    ਮੁਕਤਸਰ ਤੇ ਫਾਜ਼ਿਲਕਾ ’ਚ ਪੀਣ ਵਾਲੇ ਪਾਣੀ ਦਾ ਕਾਲ ਪਿਆ !    ਸਾਹਿਰ ਲੁਧਿਆਣਵੀ ਮੁਕੱਦਮਾ ਭੁਗਤਣ ਦਿੱਲੀ ਆਇਆ !    ਸਾਮਰਾਜ ਬਨਾਮ ਪੰਜਾਬੀ ਸ਼ਾਇਰ ਲਾਲੂ ਤੇ ਬੁਲਿੰਦਾ ਲੁਹਾਰ !    ਇਤਿਹਾਸ ਸੰਭਾਲ ਰਹੀ : ਡਿਜੀਟਲ ਲਾਇਬਰੇਰੀ !    

ਐੱਸਸੀ ਤੇ ਐੱਸਟੀ ਵਿਦਿਆਰਥੀਆਂ ਦੀ ਪ੍ਰੀਖਿਆ ਫ਼ੀਸ ’ਚ 24 ਗੁਣਾ ਵਾਧਾ

Posted On August - 12 - 2019

ਨਵੀਂ ਦਿੱਲੀ, 11 ਅਗਸਤ
ਸੀਬੀਐੱਸਈ ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ ਵਿੱਚ ਵੱਡਾ ਵਾਧਾ ਕਰ ਦਿੱਤਾ ਹੈ। ਸੀਬੀਐੱਸਈ ਵੱਲੋਂ ਕੀਤੇ ਫ਼ੈਸਲੇ ਅਨੁਸਾਰ ਦਸਵੀਂ ਅਤੇ ਬਾਰ੍ਹਵੀਂ ਦੇ ਐੱਸਸੀ ਅਤੇ ਐੱਸਟੀ ਵਿਦਿਆਰਥੀਆਂ ਦੀ ਬੋਰਡ ਪ੍ਰੀਖਿਆ ਫ਼ੀਸ 24 ਗੁਣਾ ਵਧਾ ਕੇ 50 ਤੋਂ 1200 ਰੁਪਏ ਜਦਕਿ ਜਨਰਲ ਵਰਗ ਦੇ ਵਿਦਿਆਰਥੀਆਂ ਲਈ ਪ੍ਰੀਖਿਆ ਫ਼ੀਸ ਦੁੱਗਣੀ ਭਾਵ 750 ਤੋਂ 1500 ਰੁਪਏ ਕਰ ਦਿੱਤੀ ਗਈ ਹੈ। ਬੋਰਡ ਵੱਲੋਂ ਫ਼ੀਸਾਂ ’ਚ ਤਬਦੀਲੀ ਪਿਛਲੇ ਹਫ਼ਤੇ ਕੀਤੀ ਗਈ ਸੀ ਅਤੇ ਸਕੂਲਾਂ ਜਿੱਥੇ ਰਜਿਸਟ੍ਰੇਸ਼ਨ ਪ੍ਰਕਿਰਿਆ ਚੱਲ ਰਹੀ ਹੈ, ਨੂੰ ਪੁਰਾਣੀ ਫ਼ੀਸ ਪ੍ਰਣਾਲੀ ਅਨੁਸਾਰ ਫ਼ੀਸਾਂ ਲੈਣ ਲਈ ਕਿਹਾ ਸੀ ਪਰ ਹੁਣ ਵਧੀਆਂ ਹੋਈਆਂ ਫ਼ੀਸਾਂ ਲੈਣ ਲਈ ਕਿਹਾ ਗਿਆ ਹੈ।
ਨਵੇਂ ਨਿਯਮਾਂ ਅਨੁਸਾਰ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਕਬੀਲੇ ਦੇ ਵਿਦਿਆਰਥੀਆਂ ਨੂੰ 5 ਵਿਸ਼ਿਆਂ ਲਈ 12 ਸੌ ਰੁਪਏ ਫ਼ੀਸ ਅਦਾ ਕਰਨੀ ਪਵੇਗੀ । ਜਨਰਲ ਵਰਗ ਦੇ 750 ਰੁਪਏ ਦੇਣ ਵਾਲੇ ਵਿਦਿਆਰਥੀਆਂ ਨੂੰ ਹੁਣ ਪੰਜ ਵਿਸ਼ਿਆਂ ਦੀ ਪ੍ਰੀਖਿਆ ਲਈ 1500 ਰੁਪਏ ਭਰਨੇ ਪੈਣਗੇ। ਬੋਰਡ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਫ਼ੀਸਾਂ 10ਵੀਂ ਅਤੇ 12ਵੀਂ ਦੋਵੇਂ ਜਮਾਤਾਂ ’ਤੇ ਲਾਗੂ ਹੋਣਗੀਆਂ। ਬਾਰ੍ਹਵੀਂ ’ਚ ਵਾਧੂ ਵਿਸ਼ੇ ਦੀ ਪ੍ਰੀਖਿਆ ਦੇਣ ਲਈ ਹੁਣ ਐੱਸਸੀ/ਐੱਸਟੀ ਵਿਦਿਆਰਥੀਆਂ ਨੂੰ 300 ਰੁਪਏ ਪ੍ਰਤੀ ਵਿਸ਼ਾ ਫ਼ੀਸ ਦੇਣੀ ਪਵੇਗੀ ਜਦਕਿ ਪਹਿਲਾਂ ਉਨ੍ਹਾਂ ਤੋਂ ਇਸ ਲਈ ਕੋਈ ਫ਼ੀਸ ਨਹੀਂ ਵਸੂਲੀ ਜਾਂਦੀ ਸੀ। ਜਨਰਲ ਵਰਗ ਦੇ ਵਿਦਿਆਰਥੀਆਂ ਨੂੰ ਹੁਣ 150 ਦੀ ਜਗ੍ਹਾ 300 ਰੁਪਏ ਪ੍ਰਤੀ ਵਾਧੂ ਵਿਸ਼ਾ ਪ੍ਰੀਖਿਆ ਫ਼ੀਸ ਦੇਣੀ ਪਵੇਗੀ।

-ਪੀਟੀਆਈ

ਨੇਤਰਹੀਣ ਵਿਦਿਆਰਥੀਆਂ ਨੂੰ ਫ਼ੀਸ ਤੋਂ ਛੋਟ
ਅਧਿਕਾਰੀ ਨੇ ਦੱਸਿਆ ਕਿ ਨੇਤਰਹੀਣ ਵਿਦਿਆਰਥੀਆਂ ਨੂੰ ਫ਼ੀਸ ਤੋਂ ਛੋਟ ਦਿੱਤੀ ਗਈ ਹੈ। ਮਾਈਗ੍ਰੇਸ਼ਨ ਫ਼ੀਸ ਵੀ 150 ਰੁਪਏ ਤੋਂ ਵਧਾ ਕੇ 300 ਰੁਪਏ ਕੀਤੀ ਗਈ ਹੈ। ਵਿਦੇਸ਼ ਰਹਿੰਦੇ ਵਿਦਿਆਰਥੀਆਂ ਨੂੰ 5 ਹਜ਼ਾਰ ਦੀ ਥਾਂ 10 ਹਜ਼ਾਰ ਰੁਪਏ (ਪੰਜ ਵਿਸ਼ਿਆਂ ਲਈ) ਪ੍ਰੀਖਿਆ ਫ਼ੀਸ ਦੇਣੀ ਪਵੇਗੀ। ਜਦਕਿ 12ਵੀਂ ਲਈ ਵਾਧੂ ਵਿਸ਼ੇ ਦੀ ਪ੍ਰੀਖਿਆ ਫ਼ੀਸ ਇੱਕ ਹਜ਼ਾਰ ਦੀ ਥਾਂ 2 ਹਜ਼ਾਰ ਰੁਪਏ ਦੇਣੀ ਪਵੇਗੀ।


Comments Off on ਐੱਸਸੀ ਤੇ ਐੱਸਟੀ ਵਿਦਿਆਰਥੀਆਂ ਦੀ ਪ੍ਰੀਖਿਆ ਫ਼ੀਸ ’ਚ 24 ਗੁਣਾ ਵਾਧਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.