ਹੜ੍ਹ ਪੀੜਤਾਂ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ: ਹਰਨਾਮ ਸਿੰਘ ਖ਼ਾਲਸਾ !    ਹੜ੍ਹਾਂ ਦੀ ਮਾਰ ਪੈਣ ਤੋਂ ਬਾਅਦ ਰੇਤਾ ਵੀ ਹੋਇਆ ਮਹਿੰਗਾ !    ਮਨਪ੍ਰੀਤ ਬਾਦਲ ਸਿਆਸਤ ਕਰਨ ਦੀ ਥਾਂ ਨੁਕਸਾਨ ਦੀ ਰਿਪੋਰਟ ਕੇਂਦਰ ਨੂੰ ਭੇਜੇ: ਚੀਮਾ !    ਦਰਦ ਕਹਾਣੀ ਦੱਸਣ ਤੇ ਲੜਣ ਦੀ ਹਿੰਮਤ !    ਅਰਥਚਾਰੇ ਨੂੰ ਮਿਲਣ ਹੁਲਾਰੇ, ਦਾਤੇ ਦਿੱਤੇ ਚਾਰ !    ਇਮਰਾਨ ਨੂੰ ਤਹੱਮਲ ਨਾ ਤਿਆਗਣ ਦਾ ਮਸ਼ਵਰਾ !    ਮੁਕਤਸਰ ਤੇ ਫਾਜ਼ਿਲਕਾ ’ਚ ਪੀਣ ਵਾਲੇ ਪਾਣੀ ਦਾ ਕਾਲ ਪਿਆ !    ਸਾਹਿਰ ਲੁਧਿਆਣਵੀ ਮੁਕੱਦਮਾ ਭੁਗਤਣ ਦਿੱਲੀ ਆਇਆ !    ਸਾਮਰਾਜ ਬਨਾਮ ਪੰਜਾਬੀ ਸ਼ਾਇਰ ਲਾਲੂ ਤੇ ਬੁਲਿੰਦਾ ਲੁਹਾਰ !    ਇਤਿਹਾਸ ਸੰਭਾਲ ਰਹੀ : ਡਿਜੀਟਲ ਲਾਇਬਰੇਰੀ !    

ਕਰਤਾਰਪੁਰ ਲਾਂਘੇ ਬਾਰੇ ਵਚਨ ’ਤੇ ਕਾਇਮ ਰਹੇ ਪਾਕਿ: ਕੈਪਟਨ

Posted On August - 12 - 2019

ਬਲਵਿੰਦਰ ਜੰਮੂ
ਚੰਡੀਗੜ੍ਹ, 11 ਅਗਸਤ
ਕਰਤਾਰਪੁਰ ਲਾਂਘੇ ਦੇ ਵਿਕਾਸ ਲਈ ਪਾਕਿਸਤਾਨ ਵਿੱਚ ਗਤੀਵਿਧੀਆਂ ਦੀ ਰਫ਼ਤਾਰ ਮੱਠੀ ਹੋਣ ’ਤੇ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਆਂਢੀ ਮੁਲਕ ਨੂੰ ਇਸ ਅਹਿਮ ਪ੍ਰਾਜੈਕਟ ’ਤੇ ਆਪਣੀ ਵਚਨਬੱਧਤਾ ਤੋਂ ਪਿੱਛੇ ਨਾ ਹਟਣ ਦੀ ਅਪੀਲ ਕੀਤੀ ਹੈ ਜਿਸ ਦੀ ਸਿੱਖਾਂ ਲਈ ਧਾਰਮਿਕ ਤੌਰ ’ਤੇ ਸਭ ਤੋਂ ਵੱਧ ਅਹਿਮੀਅਤ ਹੈ।
ਮੁੱਖ ਮੰਤਰੀ ਦਾ ਇਹ ਬਿਆਨ ਕਰਤਾਰਪੁਰ ਲਾਂਘੇ ਬਾਰੇ ਲਏ ਪ੍ਰਮੁੱਖ ਫ਼ੈਸਲਿਆਂ ਨੂੰ ਅੰਤਿਮ ਰੂਪ ਦੇਣ ਲਈ ਮੀਟਿੰਗਾਂ ਕਰਨ ਵਾਸਤੇ ਭਾਰਤ ਵੱਲੋਂ ਪਾਕਿਸਤਾਨ ਨੂੰ ਭੇਜੇ ਯਾਦ ਪੱਤਰ ਦੀਆਂ ਰਿਪੋਰਟਾਂ ਦੇ ਸੰਦਰਭ ਵਿੱਚ ਆਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਨੂੰ ਮਹਿਜ਼ ਤਿੰਨ ਮਹੀਨਿਆਂ ਦਾ ਸਮਾਂ ਬਾਕੀ ਹੈ ਅਤੇ ਅਜਿਹੇ ਸਮੇਂ ’ਤੇ ਪ੍ਰਾਜੈਕਟ ਦੇ ਵਿਕਾਸ ਦੀ ਰਫ਼ਤਾਰ ਹੌਲੀ ਹੋ ਜਾਣ ਨਾਲ ਇਤਿਹਾਸਕ ਮੌਕੇ ’ਤੇ ਇਹ ਅਧੂਰਾ ਰਹਿ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਕਿਸੇ ਵੀ ਕਦਮ ਨਾਲ ਸਿੱਖਾਂ ਦੀਆਂ ਭਾਵਨਾਵਾਂ ਅਤੇ ਖਾਹਿਸ਼ਾਂ ਨੂੰ ਠੇਸ ਪਹੁੰਚੇਗੀ। ਭਾਰਤ ਨਾਲ ਸਫ਼ਾਰਤੀ ਅਤੇ ਵਪਾਰਕ ਸਬੰਧਾਂ ਦਾ ਦਰਜਾ ਘਟਾਉਣ ਮਗਰੋਂ ਅਟਾਰੀ-ਵਾਹਗਾ ਸਰਹੱਦ ’ਤੇ ਵਪਾਰ ਰੁਕਣ ਬਾਰੇ ਉਨ੍ਹਾਂ ਕਿਹਾ ਕਿ ਸਿਆਸੀ ਚਿੰਤਾਵਾਂ ਨੂੰ ਕਿਸੇ ਵੀ ਫ਼ੈਸਲੇ ਨਾਲ ਘੇਰਿਆ ਨਹੀਂ ਜਾਣਾ ਚਾਹੀਦਾ ਹੈ ਜਿਸ ਨਾਲ ਦੋਵੇਂ ਪਾਸਿਆਂ ਦੇ ਲੋਕਾਂ ਨੂੰ ਨੁਕਸਾਨ ਹੋਵੇ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਫ਼ੈਸਲੇ ਨਾਲ ਗਰੀਬਾਂ ਨੂੰ ਵੱਡਾ ਆਰਥਿਕ ਨੁਕਸਾਨ ਹੋਵੇਗਾ ਕਿਉਂਕਿ ਮਾਲ ਹੁਣ ਇਰਾਨ ਜਾਂ ਦੁਬਈ ਰਾਹੀਂ ਲੰਮਾ ਸਮੁੰਦਰੀ ਰਸਤਾ ਤੈਅ ਕਰਕੇ ਪਹੁੰਚੇਗਾ। ਵਪਾਰ ਠੱਪ ਹੋਣ ਨਾਲ ਦੋਵਾਂ ਪਾਸਿਆਂ ਦੇ ਹਜ਼ਾਰਾਂ ਪੋਰਟਰਾਂ, ਟਰੱਕ, ਰੇਲ ਡਰਾਈਵਰਾਂ, ਸਟਾਫ ਆਦਿ ਦੀਆਂ ਨੌਕਰੀਆਂ ਅਤੇ ਰੋਜ਼ੀ-ਰੋਟੀ ਨੂੰ ਗੰਭੀਰ ਘਾਟਾ ਪਵੇਗਾ।
ਭਾਰਤ ਦੁਆਰਾ ਆਪਣੇ ਅੰਦਰੂਨੀ ਮਾਮਲੇ ’ਤੇ ਕੀਤੀ ਗਈ ਕੁਝ ਕਾਰਵਾਈ ਪਿੱਛੋਂ ਪਾਕਿਸਤਾਨ ਵੱਲੋਂ ਇਸ ਦਾ ਬਹਾਨਾ ਬਣਾ ਕੇ ਵਪਾਰ ਰੋਕਣ ਨੂੰ ‘ਸੌੜੀ ਸੋਚ’ ਵਾਲਾ ਕਦਮ ਕਰਾਰ ਦਿੰਦਿਆਂ ਉਨ੍ਹਾਂ ਗੁਆਂਢੀ ਮੁਲਕ ਨੂੰ ਸਰਹੱਦ ਦੇ ਦੋਵੇਂ ਪਾਸਿਆਂ ਦੇ ਲੋਕਾਂ ਦੇ ਹਿੱਤ ਵਿੱਚ ਕਾਰੋਬਾਰ ਦੀ ਮੁਅੱਤਲੀ ਰੱਦ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਸਰਹੱਦ ’ਤੇ ਅਮਨ-ਸ਼ਾਂਤੀ, ਫਿਰਕੂ ਸਦਭਾਵਨਾ ਅਤੇ ਵਿਕਾਸ ਚਾਹੁੰਦਾ ਹੈ ਜਿੱਥੇ ਦੋਵੇਂ ਪਾਸਿਆਂ ਦੇ ਲੋਕਾਂ ਨੂੰ ਲਗਾਤਾਰ ਹਿੰਸਾ ਅਤੇ ਦੁਸ਼ਮਣੀ ਕਾਰਨ ਬਹੁਤ ਨੁਕਸਾਨ ਸਹਿਣਾ ਪਿਆ ਹੈ।

‘ਕਸ਼ਮੀਰ ਮਸਲੇ ਨੂੰ ਕੂਟਨੀਤਕ ਅਤੇ ਵਪਾਰਕ ਰਿਸ਼ਤਿਆਂ ਨਾਲ ਨਾ ਜੋੜੋ’
ਕਸ਼ਮੀਰ ਨੂੰ ਭਾਰਤ ਦਾ ਅੰਦਰੂਨੀ ਮਾਮਲਾ ਦੱਸਦਿਆਂ ਕੈਪਟਨ ਨੇ ਕਿਹਾ ਕਿ ਪਾਕਿਸਤਾਨ ਨੂੰ ਇਸ ਮੁੱਦੇ ਨੂੰ ਕੂਟਨੀਤਕ ਅਤੇ ਵਪਾਰਕ ਰਿਸ਼ਤਿਆਂ ਨਾਲ ਨਹੀਂ ਜੋੜਨਾ ਚਾਹੀਦਾ ਹੈ। ਉਨ੍ਹਾਂ ਭਾਰਤ ਸਰਕਾਰ ਨੂੰ ਵਪਾਰਕ ਰਿਸ਼ਤਿਆਂ ਦੀ ਬਹਾਲੀ ਲਈ ਪਾਕਿਸਤਾਨ ’ਤੇ ਦਬਾਅ ਪਾਉਣ ਵਾਸਤੇ ਸਫ਼ਾਰਤੀ ਰਸਤਾ ਖੋਲ੍ਹਣ ਲਈ ਆਖਿਆ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਰਹੱਦੀ ਸੂਬਿਆਂ ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਵਿਕਾਸ ਲਈ ਵਿਸ਼ੇਸ਼ ਆਰਥਿਕ ਪੈਕੇਜ ਐਲਾਨਣ ਦੀ ਅਪੀਲ ਕੀਤੀ।


Comments Off on ਕਰਤਾਰਪੁਰ ਲਾਂਘੇ ਬਾਰੇ ਵਚਨ ’ਤੇ ਕਾਇਮ ਰਹੇ ਪਾਕਿ: ਕੈਪਟਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.