ਹੜ੍ਹ ਪੀੜਤਾਂ ਦੀ ਮਦਦ ਲਈ ਪੰਜ ਮੰਤਰੀਆਂ ਦੀ ਡਿਊਟੀ ਲਾਈ !    ਆਨੰਦਪੁਰ ਸਾਹਿਬ ਦਾ ਪਿੰਡ ਹਰਸਾ ਬੇਲਾ ਪਾਣੀ ਵਿੱਚ ਘਿਰਿਆ !    ਪ੍ਰਕਾਸ਼ ਪੁਰਬ: ਭਾਰਤ-ਪਾਕਿ ਤਣਾਅ ਕਾਰਨ ਘਟ ਸਕਦੀ ਹੈ ਸੰਗਤ ਦੀ ਗਿਣਤੀ !    ਗੁਰੂ ਰਵਿਦਾਸ ਮੰਦਰ ਢਾਹੁਣ ’ਤੇ ਸਿਆਸਤ ਗਰਮਾਈ !    ਮਹਾਨ ਕਿਸਾਨ ਆਗੂ ਅਤੇ ਸੰਘਰਸ਼ੀ ਯੋਧਾ ਜਗੀਰ ਸਿੰਘ ਜੋਗਾ !    ਸਾਉਣੀ ਰੁੱਤ ਦੇ ਪਿਆਜ਼ ਦੀ ਕਾਸ਼ਤ ਦੇ ਨੁਕਤੇ !    ਝੋਨੇ ਦੀ ਸ਼ੀਥ ਬਲਾਈਟ ਤੇ ਝੂਠੀ ਕਾਂਗਿਆਰੀ !    ਗੋਲਚੀ ਗੁਰਪ੍ਰੀਤ ਸੰਧੂ ਤੇ ਥਰੋਅਰ ਤੇਜਿੰਦਰਪਾਲ ਤੂਰ ਦੀ ਅਰਜੁਨਾ ਐਵਾਰਡ ਲਈ ਚੋਣ !    ਸੁਰਾਂ ਦੀ ਮਿਠਾਸ ਦਾ ਨੱਕਾਸ਼ !    ਸ਼ਾਹਕਾਰ ਨਗ਼ਮਿਆਂ ਦੀ ਗਾਇਕਾ ਮੁਨੱਵਰ ਸੁਲਤਾਨਾ !    

ਕਸ਼ਮੀਰ ’ਚ ਹਾਲਾਤ ਵਿਗੜਨ ਨਾਲ ਪੰਜਾਬ ਵੀ ਪ੍ਰਭਾਵਿਤ ਹੋਵੇਗਾ: ਦਲ ਖਾਲਸਾ

Posted On August - 12 - 2019

ਨਿੱਜੀ ਪੱਤਰ ਪ੍ਰੇਰਕ
ਜਲੰਧਰ, 11 ਅਗਸਤ
ਦਲ ਖਾਲਸਾ ਨੇ ਕਿਹਾ ਕਿ ਮੋਦੀ ਹਕੂਮਤ ਨੇ ਕਸ਼ਮੀਰੀਆਂ ਦੇ ਹੱਕਾਂ ਉੱਤੇ ਡਾਕਾ ਮਾਰਿਆ ਹੈ ਅਤੇ ਬੰਦੂਕਾਂ ਦੀ ਨੋਕ ’ਤੇ ਕਸ਼ਮੀਰੀਆਂ ਨੂੰ ਮੁਲਕ ਅੰਦਰ ਹੀ ਕੈਦੀ ਬਣਾ ਕੇ ਰੱਖ ਦਿੱਤਾ ਹੈ। ਦਲ ਖਾਲਸਾ ਆਗੂ ਕੰਵਰਪਾਲ ਸਿੰਘ ਨੇ ਕਿਹਾ ਕਿ ਹਾਲਾਤ ਹੋਰ ਵਿਗੜਣ ਨਾਲ ਜਿੱਥੇ ਕਸ਼ਮੀਰ ਪ੍ਰਭਾਵਿਤ ਹੋਵੇਗਾ, ਉੱਥੇ ਹੀ ਪੰਜਾਬ ਵੀ ਇਸ ਦੀ ਮਾਰ ਤੋਂ ਨਹੀਂ ਬਚ ਸਕਦਾ ਕਿਉਂਕਿ ਪੰਜਾਬ ਸੂਬਾ ਕਸ਼ਮੀਰ ਅਤੇ ਪਾਕਿਸਤਾਨ ਦੇ ਵਿਚਾਲੇ ਵਸਦਾ ਹੈ।
ਕੰਵਰਪਾਲ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬਿਆਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਅਨੁਸਾਰ ਧਾਰਾ 370 ਵੱਖਵਾਦ ਵੱਲ ਤੋਰਦੀ ਸੀ। ਉਨ੍ਹਾਂ ਕਿਹਾ ਕਿ ਆਨੰਦਪੁਰ ਸਾਹਿਬ ਦੇ ਮਤੇ ਬਾਰੇ ਭਾਜਪਾ ਦੇ ਉਸ ਵੇਲੇ ਦੇ ਆਗੂ ਐੱਲ.ਕੇ. ਅਡਵਾਨੀ ਨੇ ਵੀ ਇਸੇ ਤਰ੍ਹਾਂ ਦੇ ਵਿਚਾਰ ਦਿੱਤੇ ਸਨ। ਉਨ੍ਹਾਂ ਕਿਹਾ ਕਿ ਮੋਦੀ ਅਤੇ ਅਡਵਾਨੀ ਦੇ ਵਿਚਾਰ ਆਰਐੱਸਐੱਸ ਦੀ ਸੋਚ ਦੀ ਤਰਜ਼ਮਾਨੀ ਕਰਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਵਾਜਪਾਈ ਇਨਸਾਨੀਅਤ ਨਾਲ ਮਸਲਾ ਹੱਲ ਕਰਨ ਦੇ ਹਾਮੀ ਸਨ ਤੇ ਮੋਦੀ ਬੰਦੂਕ ਦੀ ਨੋਕ ਨਾਲ ਮਾਮਲਾ ਹੱਲ ਕਰਨਾ ਚਾਹੁੰਦੇ ਹਨ।
ਕੰਵਰਪਾਲ ਸਿੰਘ ਨੇ ਐਲਾਨ ਕੀਤਾ ਕਿ ਭਾਰਤ ਦੇ ਆਜ਼ਾਦੀ ਦਿਹਾੜੇ ਨੂੰ ਕਾਲੇ ਦਿਨ ਵਜੋਂ ਮਨਾਉਂਦਿਆਂ, ਦਲ ਖ਼ਾਲਸਾ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਯੂਨਾਈਟਿਡ ਅਕਾਲੀ ਦਲ ਵੱਲੋਂ 14 ਅਗਸਤ ਦੀ ਸ਼ਾਮ ਨੂੰ ਚੰਡੀਗੜ੍ਹ ਵਿਚ ਅਤੇ 15 ਅਗਸਤ ਨੂੰ ਸੂਬੇ ਦੇ 15 ਜ਼ਿਲ੍ਹਿਆਂ ਅੰਦਰ ਰੋਸ ਪ੍ਰਦਰਸ਼ਨ ਕੀਤੇ ਜਾਣਗੇ।
ਕੰਵਰਪਾਲ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ’ਤੇ ਵਰ੍ਹਦਿਆਂ ਕਿਹਾ ਕਿ ਧਾਰਾ 370 ਤੋੜਨ ਬਾਰੇ ਬਾਦਲਾਂ ਦੀ ਚੁੱਪ ਨੇ ਕੌਮ ਨੂੰ ਸ਼ਰਮਸਾਰ ਕੀਤਾ ਹੈ। ਉਨ੍ਹਾਂ ਨੇ ਸੁਖਪਾਲ ਸਿੰਘ ਖਹਿਰਾ ਨੂੰ ਵੀ ਇਸ ਸਬੰਧੀ ਚੁੱਪ ਤੋੜਨ ਲਈ ਕਿਹਾ, ਜਿਨ੍ਹਾਂ ਦੇ ਫਰੰਟ ਦਾ ਏਜੰਡਾ ਸੂਬਿਆਂ ਲਈ ਵੱਧ ਅਧਿਕਾਰਾਂ ਦੀ ਮੰਗ ਹੈ।


Comments Off on ਕਸ਼ਮੀਰ ’ਚ ਹਾਲਾਤ ਵਿਗੜਨ ਨਾਲ ਪੰਜਾਬ ਵੀ ਪ੍ਰਭਾਵਿਤ ਹੋਵੇਗਾ: ਦਲ ਖਾਲਸਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.