ਪੰਜ ਬੇਰੁਜ਼ਗਾਰ ਅਧਿਆਪਕ 79 ਦਿਨਾਂ ਮਗਰੋਂ ਟੈਂਕੀ ਤੋਂ ਉਤਰੇ !    ਨੌਜਵਾਨ ਸੋਚ:ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਪੰਜਾਬੀ ਸਮਾਜ ਵਿਚ ਜਾਤ ਪਾਤ ਦਾ ਘਿਨਾਉਣਾ ਰੂਪ !    ਸੋਸ਼ਲ ਮੀਡੀਆ: ਨੌਜਵਾਨਾਂ ਦੀ ਬੋਲੀ ਤੇ ਪੜ੍ਹਾਈ ਉਤੇ ਮਾੜਾ ਅਸਰ !    ਖੰਡ ਮਿੱਲਾਂ ਕਿਸਾਨਾਂ ਨੂੰ ਆਪਣੇ ਕੋਲੋਂ ਕਰਨ ਅਦਾਇਗੀ: ਰੰਧਾਵਾ !    ਪਰਵਾਸੀ ਮਜ਼ਦੂਰ ਨੂੰ ਨੂੜਣ ਦੀ ਵੀਡੀਓ ਵਾਇਰਲ ਹੋਣ ’ਤੇ ਦੋ ਖ਼ਿਲਾਫ਼ ਕੇਸ !    ‘ਪਵਿੱਤਰ ਗੈਂਗ’ ਨੇ ਲਈ ਪੰਡੋਰੀ ਤੇ ਜੀਜੇਆਣੀ ’ਚ ਦੋ ਨੌਜਵਾਨਾਂ ਨੂੰ ਗੋਲੀ ਮਾਰਨ ਦੀ ਜ਼ਿੰਮੇਵਾਰੀ !    ਡੋਪ ਟੈਸਟ ਮਾਮਲਾ: ਵਿਧਾਇਕ ਵੱਲੋਂ ਸਿਵਲ ਹਸਪਤਾਲ ਦੀ ਚੈਕਿੰਗ !    ਜਰਮਨੀ ਦੇ ਸਾਬਕਾ ਰਾਸ਼ਟਰਪਤੀ ਦੇ ਪੁੱਤਰ ਦੀ ਹੱਤਿਆ !    ਕਾਂਗਰਸ ਨੇ ਹਿਮਾਚਲ ਵਿੱਚ ਪਾਰਟੀ ਇਕਾਈ ਭੰਗ ਕੀਤੀ !    

ਕਸ਼ਮੀਰ ਮਸਲੇ ’ਤੇ ਇਕਜੁੱਟ ਹੋਣ ਸਿਆਸੀ ਪਾਰਟੀਆਂ: ਕੁਰੈਸ਼ੀ

Posted On August - 13 - 2019

ਇਸਲਾਮਾਬਾਦ, 12 ਅਗਸਤ

ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਮੁਜੱਫਰਾਬਾਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਉਨ੍ਹਾਂ ਨਾਲ ਪਾਕਿਸਤਾਨੀ ਕਸ਼ਮੀਰ ਦੇ ਰਾਸ਼ਟਰਪਤੀ ਮਸੂਦ ਖ਼ਾਨ ਵੀ ਨਜ਼ਰ ਆ ਰਹੇ ਹਨ । -ਫੋਟੋ: ਪੀਟੀਆਈ

ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਵਿਰੋਧੀ ਪਾਰਟੀਆਂ ਨੂੰ ਕਸ਼ਮੀਰ ਮਸਲੇ ’ਤੇ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ। ਕੁਰੈਸ਼ੀ ਨੇ ਕਿਹਾ ਕਿ ਮੁਲਕ ਨੂੰ ਇਸ ਮੁੱਦੇ ’ਤੇ ਇਕੱਠਿਆਂ ਖੜ੍ਹਨਾ ਚਾਹੀਦਾ ਹੈ। ਵਿਦੇਸ਼ ਮੰਤਰੀ ਇਥੇ ਈਦ ਮਨਾਉਣ ਦੇ ਨਾਲ ਸ਼ਰਨਾਰਥੀ ਕੈਂਪ ਦੀ ਫੇਰੀ ਪਾਉਣ ਲਈ ਆਏ ਸੀ।
ਮਕਬੂਜ਼ਾ ਕਸ਼ਮੀਰ ਦੇ ਮੁਜ਼ੱਫ਼ਰਾਬਾਦ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੁਰੈਸ਼ੀ ਨੇ ਕਿਹਾ, ‘ਪਾਕਿਸਤਾਨੀ ਮੁਲਕ ਅਤੇ ਸਿਆਸੀ ਲੀਡਰਸ਼ਿਪ ਕਸ਼ਮੀਰ ਮੁੱਦੇ ਨੂੰ ਲੈ ਕੇ ਇਕਜੁੱਟ ਹੈ ਤੇ 14 ਅਗਸਤ ਨੂੰ ਮੁਲਕ ਦੇ ਆਜ਼ਾਦੀ ਦਿਹਾੜੇ ਮੌਕੇ ਕਸ਼ਮੀਰੀਆਂ ਦੇ ਹੱਕ ਵਿੱਚ ਇਕਸੁਰ ਹੋ ਕੇ ਆਵਾਜ਼ ਬੁਲੰਦ ਕੀਤੀ ਜਾਵੇਗੀ।’ ਪਾਕਿਸਤਾਨ ਨੇ ਐਲਾਨ ਕੀਤਾ ਹੈ ਕਿ ਉਹ 14 ਅਗਸਤ ਨੂੰ ‘ਕਸ਼ਮੀਰ ਨਾਲ ਇਕਜੁੱਟਤਾ ਦਿਹਾੜੇ’ ਜਦੋਂਕਿ 15 ਅਗਸਤ ਨੂੰ ‘ਕਾਲੇ ਦਿਨ’ ਵਜੋਂ ਮਨਾਉਣਗੇ। ਕੁਰੈਸ਼ੀ ਨੇ ਮੁਲਕ ਦੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਕਸ਼ਮੀਰ ਮਸਲੇ ’ਤੇ ਇਕਜੁੱਟਤਾ ਦਾ ਪ੍ਰਗਟਾਵਾ ਕਰਨ। ਉਨ੍ਹਾਂ ਪਾਰਟੀਆਂ ਨੂੰ ਇਸ ਮੁੱਦੇ ’ਤੇ ਸਿਆਸਤ ਕਰਨ ਤੋਂ ਵਰਜਦਿਆਂ ਕਿਹਾ ਕਿ ਇਸ ਦਾ ਨੁਕਸਾਨ ਝੱਲਣਾ ਪੈ ਸਕਦਾ ਹੈ। -ਪੀਟੀਆਈ

ਹਰ ਹਾਲ ’ਚ ਕਸ਼ਮੀਰੀਆਂ ਦੀ ਮੱਦਦ ਕਰਾਂਗੇ: ਬਾਜਵਾ
ਇਸਲਾਮਾਬਾਦ: ਪਾਕਿਸਤਾਨੀ ਫ਼ੌਜ ਦੇ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਅੱਜ ਕਿਹਾ ਕਿ ਪਾਕਿਸਤਾਨ ਵਲੋਂ ਕਸ਼ਮੀਰ ਦੀ ਸਥਿਤੀ ਨਾਲ ਨਜਿੱਠਣ ਲਈ ਕੋਸ਼ਿਸ਼ਾਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਵਲੋਂ ਹਰ ਹਾਲ ਵਿੱਚ ਕਸ਼ਮੀਰੀ ਲੋਕਾਂ ਦੀ ਮੱਦਦ ਕੀਤੀ ਜਾਵੇਗੀ। ਬਾਜਵਾ ਨੇ ਇਹ ਗੱਲ ਕੰਟਰੋਲ ਰੇਖਾ ਨੇੜੇ ਬਾਗ ਸੈਕਟਰ ਵਿੱਚ ਪਾਕਿਸਤਾਨੀ ਜਵਾਨਾਂ ਨਾਲ ਈਦ ਮਨਾਉਂਦਿਆਂ ਆਖੀ। -ਪੀਟੀਆਈ


Comments Off on ਕਸ਼ਮੀਰ ਮਸਲੇ ’ਤੇ ਇਕਜੁੱਟ ਹੋਣ ਸਿਆਸੀ ਪਾਰਟੀਆਂ: ਕੁਰੈਸ਼ੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.