ਨਾਭਾ ਜੇਲ੍ਹ ’ਚ ਬੇਅਦਬੀ ਖ਼ਿਲਾਫ਼ ਬੰਦੀ ਸਿੰਘਾਂ ਵੱਲੋਂ ਭੁੱਖ ਹੜਤਾਲ !    ਜਾਨ੍ਹਵੀ ਕਪੂਰ ਨੇ ਆਪਣੀ ਮਾਂ ਨੂੰ ਯਾਦ ਕੀਤਾ !    ਇਕ ਹਫ਼ਤੇ ਲਈ ਦੋ ਦਰਜਨ ਰੇਲ ਗੱਡੀਆਂ ਦੇ ਰੂਟ ਰੱਦ !    ਸਿਨਹਾ ਨੇ ਅਲਵੀ ਦੇ ਫ਼ਿਕਰਾਂ ਦੇ ‘ਸਮਰਥਨ’ ਤੋਂ ਕੀਤਾ ਇਨਕਾਰ !    ਜਲ ਸੈਨਾ ਦਾ ਮਿੱਗ ਹਾਦਸਾਗ੍ਰਸਤ !    ਸਰਕਾਰ ਦੀ ਅਣਦੇਖੀ ਕਾਰਨ ਕਈ ਕਾਲਜਾਂ ਦੇ ਬੰਦ ਹੋਣ ਦੀ ਤਿਆਰੀ !    ਸਰਕਾਰੀ ਵਾਅਦੇ: ਅੱਗੇ-ਅੱਗੇ ਸਰਕਾਰ, ਪਿੱਛੇ-ਪਿੱਛੇ ਬੇਰੁਜ਼ਗਾਰ !    ਮਾੜੀ ਆਰਥਿਕਤਾ ਕਾਰਨ ਸਰਕਾਰ ਦੇ ਵਾਅਦਿਆਂ ਨੂੰ ਨਹੀਂ ਪਿਆ ਬੂਰ !    ਦੁੱਨੇਕੇ ਵਿੱਚ ਪਰਵਾਸੀ ਮਜ਼ਦੂਰ ਜਿਉਂਦਾ ਸੜਿਆ !    ਕਿਲ੍ਹਾ ਰਾਏਪੁਰ ਦੀਆਂ ਖੇਡਾਂ ਅੱਜ ਤੋਂ !    

ਕਸ਼ਮੀਰ ਵਿਚੋਂ ਧਾਰਾ 370 ਖ਼ਤਮ ਕਰਨ ਵਿਰੁੱਧ ਰੋਸ ਮਾਰਚ

Posted On August - 19 - 2019

ਵੱਖ ਵੱਖ ਜਥੇਬੰਦੀਆਂ ਦੇ ਕਾਰਕੁਨ ਕਸ਼ਮੀਰ ਮੁੱਦੇ ’ਤੇ ਮੋਦੀ ਸਰਕਾਰ ਖ਼ਿਲਾਫ਼ ਰੋਸ ਮਾਰਚ ਕੱਢਦੇ ਹੋਏ।

ਮਨੋਜ ਸ਼ਰਮਾ
ਬਠਿੰਡਾ, 18 ਅਗਸਤ
ਅੱਜ ਲੋਕ ਮੋਰਚਾ ਪੰਜਾਬ ਸਮੇਤ ਵੱਖ ਵੱਖ ਜਥੇਬੰਦੀਆਂ ਵੱਲੋਂ ਕਸ਼ਮੀਰ ਵਿਚੋਂ ਧਾਰਾ 370 ਖ਼ਤਮ ਕਰਨ ਅਤੇ ਕਸ਼ਮੀਰੀ ਲੋਕਾਂ ਦੇ ਸਵੈ-ਨਿਰਣੇ ਦੇ ਹੱਕ ਨੂੰ ਕੁਚਲਣ ਵਿਰੁੱਧ ਗੋਨਿਆਣਾ ਮੰਡੀ ਦੇ ਰੇਲਵੇ ਪਾਰਕ ਵਿਚ ਇਕੱਤਰਤਾ ਕੀਤੀ ਗਈ।
ਇਸ ਦੌਰਾਨ ਲੋਕ ਮੋਰਚਾ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਸੁਖਵਿੰਦਰ ਸਿੰਘ, ਨੌਜਵਾਨ ਭਾਰਤ ਸਭਾ ਦੇ ਆਗੂ ਬਲਕਰਨ ਸਿੰਘ, ਖੇਤ ਮਜ਼ਦੂਰ ਯੂਨੀਅਨ ਦੇ ਮਨਦੀਪ ਸਿੰਘ ਅਤੇ ਮਾਸਟਰ ਸੇਵਕ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਧਾਰਾ 370 ਧਾਰਾ ਖ਼ਤਮ ਕਰਨ ਦਾ ਉਹ ਵਿਰੋਧ ਕਰਦੇ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦਾ ਇਹ ਫ਼ੈਸਲਾ ਦੇਸ਼ ਅੰਦਰ ਆਜ਼ਾਦ ਹਵਾ ਵਿਚ ਸਾਹ ਲੈਣ ਵਾਲੇ ਲੋਕਾਂ ਦਾ ਗਲਾ ਘੋਟਣ ਦੇ ਬਰਾਬਰ ਹੈ। ਆਗੂਆਂ ਨੇ ਕਿਹਾ ਕਿ ਕਸ਼ਮੀਰ ਘਾਟੀ ਅੰਦਰ ਇੰਟਰਨੈੱਟ ਸੇਵਾਵਾਂ ਬੰਦ ਕਰ ਕੇ ਅਤੇ ਪੱਤਰਕਾਰਾਂ ਨੂੰ ਗ੍ਰਿਫ਼ਤਾਰ ਕਰ ਕੇ ਲੋਕਾਂ ਦੀਆਂ ਹੱਕੀ ਮੰਗਾਂ ਨੂੰ ਦਬਾਇਆ ਜਾ ਰਿਹਾ ਹੈ ਅਤੇ ਇਸ ਫ਼ੈਸਲੇ ਦਾ ਵਿਰੋਧ ਕਰ ਰਹੇ ਕਸ਼ਮੀਰੀਆਂ ਨੂੰ ਜੇਲ੍ਹ ਵਿਚ ਸੁੱਟਿਆ ਜਾ ਰਿਹਾ ਹੈ, ਜੋ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇ ਜਮਹੂਰੀ ਦੇਸ਼ ਹੋਣ ਦਾ ਬੁਰਕਾ ਲੀਰੋ-ਲੀਰ ਹੋ ਗਿਆ ਹੈ ਅਤੇ ਭਾਰਤ ਵਿਚ ਕਾਰਪੋਰੇਟ ਘਰਾਣਿਆਂ ਲਈ ਲੁੱਟ ਦੇ ਦਰਵਾਜ਼ੇ ਖੋਲ੍ਹ ਦਿੱਤੇ ਗਏ ਹਨ।
ਇਸ ਮੌਕੇ ਇਕੱਤਰ ਹੋਈਆਂ ਧਿਰਾਂ ਵੱਲੋਂ ਗੋਨਿਆਣਾ ਦੇ ਰੇਲਵੇ ਸਟੇਸ਼ਨ ਤੋਂ ਚੱਲ ਕੇ ਰੇਲਵੇ ਰੋਡ, ਮਾਲ ਰੋਡ, ਮਹਿੰਦਰ ਸਿੰਘ ਰੋਡ ਤੋਂ ਲੈ ਕੇ ਬੱਸ ਸਟੈਂਡ ਤਕ ਰੋਸ ਮਾਰਚ ਕੱਢਿਆ ਗਿਆ। ਉਨ੍ਹਾਂ ਭਾਰਤ ਅਤੇ ਪਾਕਿਸਤਾਨ ਨੂੰ ਕਸ਼ਮੀਰ ਦੇ ਲੁਟੇਰੇ ਕਰਾਰ ਦਿੱਤਾ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।


Comments Off on ਕਸ਼ਮੀਰ ਵਿਚੋਂ ਧਾਰਾ 370 ਖ਼ਤਮ ਕਰਨ ਵਿਰੁੱਧ ਰੋਸ ਮਾਰਚ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.