ਨਾਭਾ ਜੇਲ੍ਹ ’ਚ ਬੇਅਦਬੀ ਖ਼ਿਲਾਫ਼ ਬੰਦੀ ਸਿੰਘਾਂ ਵੱਲੋਂ ਭੁੱਖ ਹੜਤਾਲ !    ਜਾਨ੍ਹਵੀ ਕਪੂਰ ਨੇ ਆਪਣੀ ਮਾਂ ਨੂੰ ਯਾਦ ਕੀਤਾ !    ਇਕ ਹਫ਼ਤੇ ਲਈ ਦੋ ਦਰਜਨ ਰੇਲ ਗੱਡੀਆਂ ਦੇ ਰੂਟ ਰੱਦ !    ਸਿਨਹਾ ਨੇ ਅਲਵੀ ਦੇ ਫ਼ਿਕਰਾਂ ਦੇ ‘ਸਮਰਥਨ’ ਤੋਂ ਕੀਤਾ ਇਨਕਾਰ !    ਜਲ ਸੈਨਾ ਦਾ ਮਿੱਗ ਹਾਦਸਾਗ੍ਰਸਤ !    ਸਰਕਾਰ ਦੀ ਅਣਦੇਖੀ ਕਾਰਨ ਕਈ ਕਾਲਜਾਂ ਦੇ ਬੰਦ ਹੋਣ ਦੀ ਤਿਆਰੀ !    ਸਰਕਾਰੀ ਵਾਅਦੇ: ਅੱਗੇ-ਅੱਗੇ ਸਰਕਾਰ, ਪਿੱਛੇ-ਪਿੱਛੇ ਬੇਰੁਜ਼ਗਾਰ !    ਮਾੜੀ ਆਰਥਿਕਤਾ ਕਾਰਨ ਸਰਕਾਰ ਦੇ ਵਾਅਦਿਆਂ ਨੂੰ ਨਹੀਂ ਪਿਆ ਬੂਰ !    ਦੁੱਨੇਕੇ ਵਿੱਚ ਪਰਵਾਸੀ ਮਜ਼ਦੂਰ ਜਿਉਂਦਾ ਸੜਿਆ !    ਕਿਲ੍ਹਾ ਰਾਏਪੁਰ ਦੀਆਂ ਖੇਡਾਂ ਅੱਜ ਤੋਂ !    

ਕਾਂਗਰਸ ਅਤੇ ਮਾਇਆਵਤੀ ਵੱਲੋਂ ਭਾਗਵਤ ਦੇ ਰਾਖਵੇਂਕਰਨ ਬਾਰੇ ਬਿਆਨ ਦੀ ਨਿੰਦਾ

Posted On August - 20 - 2019

ਨਵੀਂ ਦਿੱਲੀ/ਲਖਨਊ, 19 ਅਗਸਤ
ਆਰਐੱਸਐੱਸ ਮੁਖੀ ਮੋਹਨ ਭਾਗਵਤ ਵੱਲੋਂ ਰਾਖਵੇਂਕਰਨ ਬਾਰੇ ਦਿੱਤੇ ਬਿਆਨ ’ਤੇ ਸਿਆਸਤ ਭਖ ਗਈ ਹੈ। ਕਾਂਗਰਸ ਅਤੇ ਬਸਪਾ ਮੁਖੀ ਮਾਇਆਵਤੀ ਨੇ ਭਾਗਵਤ ਦੇ ਬਿਆਨ ਦੀ ਆਲੋਚਨਾ ਕਰਦਿਆਂ ਕਿਹਾ ਹੈ ਕਿ ਇਸ ਨਾਲ ਆਰਐੱਸਐੱਸ-ਭਾਜਪਾ ਦਾ ਦਲਿਤ ਅਤੇ ਪੱਛੜੇ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ। ਕਾਂਗਰਸ ਦੇ ਮੁੱਖ ਤਰਜਮਾਨ ਰਣਦੀਪ ਸੁਰਜੇਵਾਲਾ ਨੇ ਟਵੀਟ ਕਰਕੇ ਕਿਹਾ ਕਿ ਗਰੀਬਾਂ, ਦਲਿਤਾਂ ਅਤੇ ਪੱਛੜਿਆਂ ਦੇ ਹੱਕਾਂ ’ਤੇ ਹਮਲੇ ਹੀ ਭਾਜਪਾ ਦਾ ਅਸਲ ਏਜੰਡਾ ਹੈ। ਉਨ੍ਹਾਂ ਕਿਹਾ ਕਿ ਗਰੀਬਾਂ ਲਈ ਰਾਖਵਾਂਕਰਨ ਖ਼ਤਮ ਕਰਨ ਅਤੇ ਸੰਵਿਧਾਨ ’ਚ ਬਦਲਾਅ ਦੀ ਨੀਤੀ ਸਬੰਧੀ ਸਾਜ਼ਿਸ਼ ਦਾ ਪਰਦਾਫ਼ਾਸ਼ ਹੋ ਗਿਆ ਹੈ।
ਉਧਰ ਲਖਨਊ ’ਚ ਬਸਪਾ ਸੁਪਰੀਮੋ ਮਾਇਆਵਤੀ ਨੇ ਕਿਹਾ ਕਿ ਆਰਐੱਸਐੱਸ ਰਾਖਵਾਂਕਰਨ ਵਿਰੋਧੀ ਵਿਚਾਰਧਾਰਾ ਛੱਡੇ। ਉਨ੍ਹਾਂ ਕਿਹਾ ਕਿ ਰਾਖਵਾਂਕਰਨ ਸੰਵਿਧਾਨਕ ਵਿਵਸਥਾ ਤਹਿਤ ਦਿੱਤਾ ਗਿਆ ਹੈ ਅਤੇ ਇਸ ਨੂੰ ਖ਼ਤਮ ਕਰਨ ਨਾਲ ਬੇਇਨਸਾਫ਼ੀ ਹੋਵੇਗੀ। ਜ਼ਿਕਰਯੋਗ ਹੈ ਕਿ ਸ੍ਰੀ ਭਾਗਵਤ ਨੇ ਰਾਖਵੇਂਕਰਨ ਬਾਰੇ ਸਦਭਾਵਨਾ ਦੇ ਮਾਹੌਲ ’ਚ ਬਹਿਸ ਕਰਨ ਦਾ ਸੱਦਾ ਦਿੱਤਾ ਸੀ। ਮਾਇਆਵਤੀ ਨੇ ਕਿਹਾ ਕਿ ਅਜਿਹੀ ਬਹਿਸ ਨਾਲ ਖ਼ਤਰਨਾਕ ਹਾਲਾਤ ਬਣਨਗੇ ਜਿਨ੍ਹਾਂ ਦੀ ਕੋਈ ਲੋੜ ਨਹੀਂ ਹੈ।

-ਪੀਟੀਆਈ


Comments Off on ਕਾਂਗਰਸ ਅਤੇ ਮਾਇਆਵਤੀ ਵੱਲੋਂ ਭਾਗਵਤ ਦੇ ਰਾਖਵੇਂਕਰਨ ਬਾਰੇ ਬਿਆਨ ਦੀ ਨਿੰਦਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.