ਹੜ੍ਹ ਪੀੜਤਾਂ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ: ਹਰਨਾਮ ਸਿੰਘ ਖ਼ਾਲਸਾ !    ਹੜ੍ਹਾਂ ਦੀ ਮਾਰ ਪੈਣ ਤੋਂ ਬਾਅਦ ਰੇਤਾ ਵੀ ਹੋਇਆ ਮਹਿੰਗਾ !    ਮਨਪ੍ਰੀਤ ਬਾਦਲ ਸਿਆਸਤ ਕਰਨ ਦੀ ਥਾਂ ਨੁਕਸਾਨ ਦੀ ਰਿਪੋਰਟ ਕੇਂਦਰ ਨੂੰ ਭੇਜੇ: ਚੀਮਾ !    ਦਰਦ ਕਹਾਣੀ ਦੱਸਣ ਤੇ ਲੜਣ ਦੀ ਹਿੰਮਤ !    ਅਰਥਚਾਰੇ ਨੂੰ ਮਿਲਣ ਹੁਲਾਰੇ, ਦਾਤੇ ਦਿੱਤੇ ਚਾਰ !    ਇਮਰਾਨ ਨੂੰ ਤਹੱਮਲ ਨਾ ਤਿਆਗਣ ਦਾ ਮਸ਼ਵਰਾ !    ਮੁਕਤਸਰ ਤੇ ਫਾਜ਼ਿਲਕਾ ’ਚ ਪੀਣ ਵਾਲੇ ਪਾਣੀ ਦਾ ਕਾਲ ਪਿਆ !    ਸਾਮਰਾਜ ਬਨਾਮ ਪੰਜਾਬੀ ਸ਼ਾਇਰ ਲਾਲੂ ਤੇ ਬੁਲਿੰਦਾ ਲੁਹਾਰ !    ਸਾਹਿਰ ਲੁਧਿਆਣਵੀ ਮੁਕੱਦਮਾ ਭੁਗਤਣ ਦਿੱਲੀ ਆਇਆ !    ਇਤਿਹਾਸ ਸੰਭਾਲ ਰਹੀ : ਡਿਜੀਟਲ ਲਾਇਬਰੇਰੀ !    

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਰੈਲੀ ਬਾਰੇ ਮੀਟਿੰਗ

Posted On August - 13 - 2019

ਨਿੱਜੀ ਪੱਤਰ ਪ੍ਰੇਰਕ
ਫ਼ਿਰੋਜ਼ਪੁਰ, 12 ਅਗਸਤ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਨੇ ਮੀਟਿੰਗ ਕਰਕੇ ਕਿਸਾਨ ਲਹਿਰ ਦੇ ਪੰਜ ਸ਼ਹੀਦਾਂ ਨੂੰ ਸਮਰਪਿਤ ਸੂਬਾ ਪੱਧਰੀ ਮਹਾਂ ਰੈਲੀ 8 ਸਤੰਬਰ ਨੂੰ ਤਰਨਤਾਰਨ ਵਿਖੇ ਕਰਨ ਦਾ ਐਲਾਨ ਕੀਤਾ ਹੈ। ਇਹ ਮੀਟਿੰਗ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੀ ਅਗਵਾਈ ਵਿਚ ਹੋਈ। ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਕਿਸਾਨਾਂ, ਮਜ਼ਦੂਰਾਂ ਤੇ ਹੋਰ ਦੱਬੇ ਕੁਚਲੇ ਲੋਕਾਂ ਦੇ ਭਖਦੇ ਮਸਲਿਆਂ ਨੂੰ ਲੈ ਕੇ ਕੇਂਦਰ ਤੇ ਪੰਜਾਬ ਸਰਕਾਰ ’ਤੇ ਦਬਾਅ ਬਣਾਇਆ ਜਾਵੇਗਾ। ਇਹ ਰੈਲੀ ਲੋਕ ਮਾਰੂ ਨੀਤੀਆਂ ਵਿਰੁੱਧ ਕਿਸਾਨ ਮਜ਼ਦੂਰ ਲਹਿਰ ਦੇ ਪੰਜ ਸ਼ਹੀਦਾਂ ਨੂੰ ਸਮਰਪਿਤ ਹੋਵੇਗੀ। ਮੀਟਿੰਗ ਵਿਚ ਮੋਦੀ ਸਰਕਾਰ ਵੱਲੋਂ ਜੰਮੂ ਕਸ਼ਮੀਰ ਨੂੰ ਮਿਲੇ ਵੱਧ ਅਧਿਕਾਰਾਂ ਨੂੰ ਖ਼ਤਮ ਕਰਨ ਦੀ ਨਿਖੇਧੀ ਵੀ ਕੀਤੀ ਗਈ।
ਉਧਰ ਰਵੀਦਾਸ ਭਾਈਚਾਰੇ ਵੱਲੋਂ 13 ਅਗਸਤ ਨੂੰ ਪੰਜਾਬ ਦੇ ਸੱਦੇ ਕਾਰਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦਾ ਧਰਨਾ ਇੱਕ ਦਿਨ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਜਾਣਕਰੀ ਯੂਨੀਅਨ ਦੇ ਸੂਬਾ ਆਗੂ ਅਵਤਾਰ ਸਿੰਘ ਮਹਿਮਾ ਨੇ ਦਿੰਦਿਆਂ ਆਖਿਆ ਕਿ ਹੁਣ ਇਹ ਧਰਨਾ 14 ਅਗਸਤ ਨੂੰ ਸਥਾਨਕ ਡੀਸੀ ਦਫ਼ਤਰ ਦੇ ਬਾਹਰ ਲਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਧਰਨੇ ਵਾਲੇ ਦਿਨ ਕਿਸਾਨਾਂ ਦੇ ਕਰਜ਼ਾ ਮਾਫ਼ੀ ਫ਼ਾਰਮ ਜਮ੍ਹਾਂ ਕਰਵਾਏ ਜਾਣਗੇ।


Comments Off on ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਰੈਲੀ ਬਾਰੇ ਮੀਟਿੰਗ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.