ਹੜ੍ਹ ਪੀੜਤਾਂ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ: ਹਰਨਾਮ ਸਿੰਘ ਖ਼ਾਲਸਾ !    ਹੜ੍ਹਾਂ ਦੀ ਮਾਰ ਪੈਣ ਤੋਂ ਬਾਅਦ ਰੇਤਾ ਵੀ ਹੋਇਆ ਮਹਿੰਗਾ !    ਮਨਪ੍ਰੀਤ ਬਾਦਲ ਸਿਆਸਤ ਕਰਨ ਦੀ ਥਾਂ ਨੁਕਸਾਨ ਦੀ ਰਿਪੋਰਟ ਕੇਂਦਰ ਨੂੰ ਭੇਜੇ: ਚੀਮਾ !    ਦਰਦ ਕਹਾਣੀ ਦੱਸਣ ਤੇ ਲੜਣ ਦੀ ਹਿੰਮਤ !    ਅਰਥਚਾਰੇ ਨੂੰ ਮਿਲਣ ਹੁਲਾਰੇ, ਦਾਤੇ ਦਿੱਤੇ ਚਾਰ !    ਇਮਰਾਨ ਨੂੰ ਤਹੱਮਲ ਨਾ ਤਿਆਗਣ ਦਾ ਮਸ਼ਵਰਾ !    ਮੁਕਤਸਰ ਤੇ ਫਾਜ਼ਿਲਕਾ ’ਚ ਪੀਣ ਵਾਲੇ ਪਾਣੀ ਦਾ ਕਾਲ ਪਿਆ !    ਸਾਹਿਰ ਲੁਧਿਆਣਵੀ ਮੁਕੱਦਮਾ ਭੁਗਤਣ ਦਿੱਲੀ ਆਇਆ !    ਸਾਮਰਾਜ ਬਨਾਮ ਪੰਜਾਬੀ ਸ਼ਾਇਰ ਲਾਲੂ ਤੇ ਬੁਲਿੰਦਾ ਲੁਹਾਰ !    ਇਤਿਹਾਸ ਸੰਭਾਲ ਰਹੀ : ਡਿਜੀਟਲ ਲਾਇਬਰੇਰੀ !    

ਕੌਮਾਂਤਰੀ ਨਗਰ ਕੀਰਤਨ ਗੁਰਦੁਆਰਾ ਕਪਾਲ ਮੋਚਨ ਤੋਂ ਰਵਾਨਾ

Posted On August - 14 - 2019

ਕੌਮਾਂਤਰੀ ਨਗਰ ਕੀਰਤਨ ਦਾ ਸਵਾਗਤ ਕਰਦੀ ਹੋਈ ਸੰਗਤ।

ਪੱਤਰ ਪ੍ਰੇਰਕ
ਅੰਮ੍ਰਿਤਸਰ/ਯਮੁਨਾਨਗਰ, 13 ਅਗਸਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪੰਜ ਤਖ਼ਤ ਸਾਹਿਬਾਨ ਲਈ ਸਜਾਇਆ ਗਿਆ ਅੰਤਰਰਾਸ਼ਟਰੀ ਨਗਰ ਕੀਰਤਨ ਹਰਿਆਣਾ ਦੇ ਗੁਰਦੁਅਰਾ ਕਪਾਲ ਮੋਚਨ ਬਿਲਾਸਪੁਰ ਤੋਂ ਅਗਲੇ ਪੜਾਅ ਲਈ ਰਵਾਨਾ ਹੋ ਗਿਆ। ਹਜ਼ਾਰਾਂ ਸੰਗਤਾਂ ਨੇ ਇਸ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ। ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਅਰਦਾਸ ਕੀਤੀ ਅਤੇ ਸੰਗਤਾਂ ਨੂੰ ਹੁਕਮਨਾਮਾ ਵੀ ਸਰਵਣ ਕਰਵਾਇਆ।
ਇਸ ਮੌਕੇ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪੇ ਭੇਟ ਕੀਤੇ ਗਏ। ਕਪਾਲ ਮੋਚਨ ਤੋਂ ਨਗਰ ਕੀਰਤਨ ਦੀ ਅੱਗੇ ਰਵਾਨਗੀ ਸਮੇਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਬਲਦੇਵ ਸਿੰਘ ਕਾਇਮਪੁਰ, ਮਨਜੀਤ ਕੌਰ ਗਧੌਲਾ, ਮੀਤ ਸਕੱਤਰ ਕਰਮਬੀਰ ਸਿੰਘ ਕਿਆਮਪੁਰ ਮੌਜੂਦ ਸਨ। ਇਸੇ ਦੌਰਾਨ ਨਗਰ ਕੀਰਤਨ ਦਾ ਕਪਾਲ ਮੋਚਨ ਤੋਂ ਅੱਗੇ ਵੱਖ-ਵੱਖ ਥਾਵਾਂ ’ਤੇ ਸੰਗਤ ਨੇ ਫੁੱਲਾਂ ਦੀ ਵਰਖਾ ਕਰ ਕੇ ਸਵਾਗਤ ਕੀਤਾ। ਸੰਗਤ ਵੱਲੋਂ ਵੱਖ-ਵੱਖ ਥਾਵਾਂ ’ਤੇ ਲੰਗਰ ਲਗਾਏ ਗਏ ਅਤੇ ਗਤਕਾ ਤੇ ਬੈਂਡ ਪਾਰਟੀਆਂ ਵੱਲੋਂ ਵੀ ਨਗਰ ਕੀਰਤਨ ਦੀ ਸ਼ੋਭਾ ਵਧਾਈ ਗਈ।


Comments Off on ਕੌਮਾਂਤਰੀ ਨਗਰ ਕੀਰਤਨ ਗੁਰਦੁਆਰਾ ਕਪਾਲ ਮੋਚਨ ਤੋਂ ਰਵਾਨਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.