ਅੰਡੇਮਾਨ ਨਿਕੋਬਾਰ ਤੋਂ ਸ਼ੁਰੂ ਹੋਇਆ ਸੰਘਰਸ਼ !    ਕੀ ਅਸੀਂ ਕਦੇ ਜਾਗਾਂਗੇ ? !    ਨਿਵਾਣਾਂ ਵੱਲ ਜਾਂਦੀ ਰਾਜਨੀਤੀ !    ਜਪਾਨ ਤੋਂ ਸਬਕ ਸਿੱਖੇ ਪੰਜਾਬ !    ਤੁਸ਼ਾਮ ਦੀ ਬਾਰਾਂਦਰੀ !    ਠੰਢਾ ਲੋਹਾ !    ਇੱਛਾਵਾਂ ਦੇ ਦਮਨ ਦਾ ਦੁਖਾਂਤ !    ਪੰਜਾਬੀ ਸਿਨੇਮਾ ਦਾ ਇਤਿਹਾਸ !    ਮੱਧਕਾਲੀ ਪੰਜਾਬ ਦੀਆਂ ਪੰਜ ਸਦੀਆਂ ਦਾ ਪ੍ਰਮਾਣਿਕ ਇਤਿਹਾਸ !    ਗ਼ਜ਼ਲ !    

ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

Posted On August - 13 - 2019

ਖੇਡਾਂ ਵਿੱਚ ਤਗ਼ਮੇ ਫੁੰਡਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਸਕੂਲ ਦੇ ਚੇਅਰਮੈਨ ਜਸਪਿੰਦਰ ਸਿੰਘ ਕਾਹਲੋਂ।

ਨਿੱਜੀ ਪੱਤਰ ਪ੍ਰੇਰਕ
ਮਜੀਠਾ, 12 ਅਗਸਤ
ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ਬੀਤੇ ਦਿਨੀਂ ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਸਕੂਲੀ ਵਿਦਿਆਰਥੀਆਂ ਦੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਮੱਲਾਂ ਮਾਰਨ ਵਾਲੇ ਸਥਾਨਕ ਸੈਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਦੇ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ।
ਇਨ੍ਹਾਂ ਮੁਕਾਬਲਿਆਂ ਵਿੱਚ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਮਜੀਠਾ ਦੇ ਅੰਡਰ-14 ਵਰਗ ਦੇ ਵਿਦਿਆਰਥੀਆਂ ਨੇ ਅਥਲੈਟਿਕਸ ਵਿੱਚ ਭਾਗ ਲਿਆ, ਜਿਨ੍ਹਾਂ ਵਿੱਚੋਂ ਤਿੰਨ ਬੱਚਿਆਂ ਨੇ ਚੰਗੀ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਆਪਣੀ ਥਾਂ ਪੱਕੀ ਕੀਤੀ। ਇਨ੍ਹਾਂ ਮੁਕਾਬਲਿਆਂ ਵਿੱਚ ਮਹਿਕਪ੍ਰੀਤ ਕੌਰ ਨੇ 100 ਮੀਟਰ ਦੌੜ ’ਚ ਪਹਿਲਾ ਸਥਾਨ, ਹਰਲੀਨ ਕੌਰ ਨੇ ਸ਼ਾਟਪੁੱਟ ਵਿੱਚ ਦੂਸਰਾ ਸਥਾਨ, ਮੰਨਤਪ੍ਰੀਤ ਕੌਰ ਨੇ ਡਿਸਕਸ ਥਰੋਅ ਵਿੱਚ ਦੂਸਰਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸਰਟੀਫਿਕੇਟ ਅਤੇ ਤਗ਼ਮੇ ਪ੍ਰਾਪਤ ਕੀਤੇ ਗਏ। ਉਪਰੰਤ ਸਕੂਲ ਪੁੱਜਣ ’ਤੇ ਸਕੂਲ ਚੇਅਰਮੈਨ ਜਸਪਿੰਦਰ ਸਿੰਘ ਕਾਹਲੋਂ ਅਤੇ ਸਟਾਫ ਮੈਂਬਰਾਂ ਵੱਲੋਂ ਇਨ੍ਹਾਂ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸਕੂਲ ਪ੍ਰਿੰਸੀਪਲ ਹਰਜਿੰਦਰਪਾਲ ਕੌਰ ਨੇ ਇਨ੍ਹਾਂ ਵਿਦਿਆਰਥੀਆਂ ਦੀ ਇਸ ਕਾਮਯਾਬੀ ਦਾ ਸਿਹਰਾ ਕੋਚ ਸੁਖਜੀਤ ਸਿੰਘ ਅਤੇ ਅਮਰਜੀਤ ਸਿੰਘ ਸਿਰ ਬੰਨ੍ਹਿਆ। ਉਨ੍ਹਾਂ ਵਿਦਿਆਰਥੀਆਂ ਦੇ ਨਾਲ-ਨਾਲ ਕੋਚਾਂ ਦੀ ਹੌਸਲਾ ਅਫ਼ਜ਼ਾਈ ਵੀ ਕੀਤੀ। ਇਸ ਮੌਕੇ ਸਕੂਲ ਦੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।


Comments Off on ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.