ਕਰੋਨਾਵਾਇਰਸ ਦੀ ਥਾਂ ਭੁੱਖਮਰੀ ਨੇ ਡਰਾਏ ਦਿਹਾੜੀਦਾਰ ਮਜ਼ਦੂਰ !    ਜਦੋਂ ਤੱਕ ਕਰੋਨਾ ਦਾ ਪ੍ਰਕੋਪ, ਸਾਡੇ ਘਰ ਆਉਣ ’ਤੇ ਰੋਕ !    ਏਮਸ ਵੱਲੋਂ ਹੈਲਥ ਕੇਅਰ ਵਰਕਰਾਂ ਲਈ ਕੋਵਿਡ-19 ਦਸਤਾਵੇਜ਼ ਜਾਰੀ !    ਫ਼ੌਜੀਆਂ ਵੱਲੋਂ ਇਕ ਦਿਨ ਦੀ ਤਨਖਾਹ ਦਾਨ ਵਿੱਚ ਦੇਣ ਦਾ ਐਲਾਨ !    ਅਫ਼ਵਾਹਾਂ ਤੇ ਲੌਕਡਾਊਨ ਨੇ ਠੁੰਗਗਿਆ ਪੋਲਟਰੀ ਕਾਰੋਬਾਰ !    ਪਾਕਿਸਤਾਨ ’ਚ ਕਰੋਨਾਵਾਇਰਸ ਕੇਸਾਂ ਦੀ ਗਿਣਤੀ 1526 ਹੋਈ !    ਨੈਤਿਕ ਕਦਰਾਂ ਹੀ ਕੰਨਿਆ ਪੂਜਾ !    ਬਹਾਵਲਪੁਰ: ਖ਼ੂਬਸੂਰਤ ਅਤੀਤ, ਬਦਸੂਰਤ ਵਰਤਮਾਨ... !    ਅਖ਼ਬਾਰ ਆ ਨਹੀਂ ਰਹੀ, ਤੁਸੀਂ ਵੀ ਖ਼ਬਰਾਂ ਪੜ੍ਹਨੀਆਂ ਬੰਦ ਕਰ ਦਿਓ !    ਸ਼ਾਹੀਨ ਬਾਗ਼ ਵਿੱਚ ਦੁਕਾਨ ਨੂੰ ਅੱਗ ਲੱਗੀ !    

ਗੁਰਦੁਆਰਾ ਦੂਖਨਿਵਾਰਨ ਦੀ ਸਬ-ਕਮੇਟੀ ਦੀ ਇਕੱਤਰਤਾ

Posted On August - 14 - 2019

ਇਕੱਤਰਤਾ ਦੌਰਾਨ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਭੁਪਿੰਦਰ ਸਿੰਘ ਭਲਵਾਨ ਤੇ ਹੋਰ ਮੈਂਬਰ। -ਫੋਟੋ: ਭਿੰਡਰ

ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 13 ਅਗਸਤ
ਗੁਰਦੁਆਰਾ ਦੂਖਨਿਵਾਰਨ ਵਿਚ ਗਠਿਤ ਸਬ-ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਦੀ ਪ੍ਰਧਾਨਗੀ ’ਚ ਹੋਈ। ਇਸ ਦੌਰਾਨ ਅੰਤ੍ਰਿੰਗ ਕਮੇਟੀ ਮੈਂਬਰ ਭੁਪਿੰਦਰ ਸਿੰਘ ਭਲਵਾਨ, ਨਿਰਮਲ ਸਿੰਘ ਹਰਿਆਊ, ਸਵਿੰਦਰ ਸਿੰਘ ਸੱਭਰਵਾਲ, ਜਸਮੇਰ ਸਿੰਘ ਲਾਛੜੂ, ਸਤਵਿੰਦਰ ਸਿੰਘ ਟੌਹੜਾ ਅਤੇ ਵਧੀਕ ਸਕਤੱਤਰ ਸਿਮਰਜਤ ਸਿੰਘ ਤੋਂ ਇਲਾਵਾ ਮੈਨੇਜਰ ਕਰਨੈਲ ਸਿੰਘ ਆਦਿ ਸ਼ਾਮਲ ਹੋਏ।
ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਦੱਸਿਆ ਕਿ ਕਮੇਟੀ ਸਾਹਮਣੇ ਨੌਂ ਦੇ ਕਰੀਬ ਵੱਖ-ਵੱਖ ਮਤੇ ਪੇਸ਼ ਕੀਤੇ ਗਏ। ਇਨ੍ਹਾਂ ’ਤੇ ਵਿਚਾਰ ਤੋਂ ਬਾਅਦ ਲਗਭਗ ਕਈ ਮਤਿਆਂ ‘ਤੇ ਸਹਿਮਤੀ ਬਣ ਗਈ ਹੈ ਤੇ ਕੁਝ ਮਤਿਆਂ ਨੂੰ ਅਗਲੇਰੀ ਮੀਟਿੰਗ ਲਈ ਰਾਖਵਾਂ ਰੱਖ ਲਿਆ ਹੈ। ਜਥੇਦਾਰ ਕਰਤਾਰਪੁਰ ਨੇ ਪਾਣੀ ਦੇ ਡਿੱਗ ਰਹੇ ਪੱਧਰ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਗੁਰਦੁਆਰਾ ਦੂਖਨਿਵਾਰਨ ਸਾਹਿਬ ਦੇ ਦਰਬਾਰ ਸਾਹਿਬ ਦੇ ਸਰੋਵਰ, ਲੰਗਰ ਅਤੇ ਬਾਥਰੂਮਾਂ ‘ਚ ਪਾਣੀ ਦੀ ਵੱਧ ਵਰਤੋਂ ਹੁੰਦੀ ਹੈ। ਪਾਣੀ ਦੀ ਦੁਰਵਰਤੋਂ ਰੋਕਣ ਲਈ ਗਰਾਊਂਡ ਵਾਟਰ ਰੀਚਾਰਜ ਪਲਾਂਟ ਲਗਾਉਣ ਲਈ ਸਬ-ਕਮੇਟੀ ਨੇ ਸਹਿਮਤੀ ਦੇ ਦਿੱਤੀ ਹੈ। ਜਥੇਦਾਰ ਕਰਤਾਰਪੁਰ ਨੇ ਦੱਸਿਆ ਕਿ ਸਬ-ਕਮੇਟੀ ਗੈਸ ਪਾਈਪਲਾਈਨ ਰਾਹੀਂ ਗੁਰਦੁਆਰੇ ਦੇ ਲੰਗਰਾਂ ਲਈ ਕੁਦਰਤੀ ਗੈਸ ਦੀ ਸਪਲਾਈ ਦੇਣ ‘ਤੇ ਲਗਭਗ ਸਹਿਮਤੀ ਬਣ ਗਈ ਹੈ, ਜਲਦ ਹੀ ਦੋਵਾਂ ਅਹਿਮ ਫ਼ੈਸਲਿਆਂ ‘ਤੇ ਅਗਲੇਰੀ ਇਕੱਤਰਤਾ ‘ਚ ਪ੍ਰਵਾਨਗੀ ਤੋਂ ਬਾਅਦ ਮੋਹਰ ਲੱਗੇਗੀ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਮੋਤੀ ਬਾਗ਼ ਸਾਹਿਬ ਵਿਚ 20 ਕਮਰਿਆਂ ਦੀ ਸਰਾਂ ਤਿਆਰ ਕਰਨ ਲਈ ਰੂਪਾ-ਰੇਖਾ ਉਲੀਕੀ ਗਈ ਹੈ।


Comments Off on ਗੁਰਦੁਆਰਾ ਦੂਖਨਿਵਾਰਨ ਦੀ ਸਬ-ਕਮੇਟੀ ਦੀ ਇਕੱਤਰਤਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.