ਗੁਰਬਾਣੀ ਤੇ ਸੂਫ਼ੀਆਨਾ ਕਲਾਮ ਗਾਉਂਦਿਆਂ !    ਅਨਭੋਲ ਮਨ ਵਿਚ ਸਾਹਿਤ ਦਾ ਚੁੱਪ-ਚੁਪੀਤਾ ਪ੍ਰਵੇਸ਼ !    ਦਰਗਾਹ ਸ਼ਰੀਫ਼ ਕਾਰਨ ਪ੍ਰਸਿੱਧ ਅਜਮੇਰ !    ਮਾਰਿਆ ਜਾਵੇਂਗਾ ਤੂੰ ਵੀ ਇਕ ਦਿਨ !    ਰਾਮ ਕੁਮਾਰ ਦਾ ‘ਆਵਾਰਾ’ ਆਦਮੀ !    ਕਾਵਿ ਕਿਆਰੀ !    ਗ਼ਦਰ ਲਹਿਰ ਦਾ ਕਾਬੁਲ ਅੱਡਾ !    ਮੌਸਮ ਠੀਕ ਨਹੀਂ !    ਮਾਨਵੀ ਵੇਦਨਾ-ਸੰਵੇਦਨਾ ਦਾ ਪ੍ਰਗਟਾਵਾ !    ਨਵੇਂ ਰੰਗ ਦੀ ਸ਼ਾਇਰੀ !    

ਗੁਰੂ ਰਵਿਦਾਸ ਮੰਦਰ ਢਾਹੁਣ ’ਤੇ ਸਿਆਸਤ ਗਰਮਾਈ

Posted On August - 24 - 2019

ਬਲਵਿੰਦਰ ਜੰਮੂ
ਚੰਡੀਗੜ੍ਹ, 23 ਅਗਸਤ
ਦਿੱਲੀ ਦੇ ਤੁਗਲਕਾਬਾਦ ਵਿਚ ਗੁਰੂ ਰਵਿਦਾਸ ਦਾ ਮੰਦਰ ਢਾਹੇ ਜਾਣ ਦੇ ਮਾਮਲੇ ’ਤੇ ਪੰਜਾਬ ਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਕਾਂਗਰਸ ਆਗੂਆਂ ਦੇ ਦਿੱਲੀ ਵਿਚ ਰੁਝੇਵੇਂ ਵਧ ਗਏ ਹਨ। ਇਸ ਮੁੱਦੇ ਨੂੰ ਲੈ ਕੇ 13 ਅਗਸਤ ਨੂੰ ਪੰਜਾਬ ਬੰਦ ਕੀਤਾ ਗਿਆ ਸੀ ਤੇ ਉਸ ਸਮੇਂ ਕੈਪਟਨ ਅਮਰਿੰਦਰ ਸਿੰਘ ਨੇ ਇਸ ਮੁੱਦੇ ਨੂੰ ਹੱਲ ਕਰਵਾਉਣ ਲਈ ਪੰਜ ਮੈਂਬਰੀ ਕਮੇਟੀ ਕਾਇਮ ਕੀਤੀ ਜਿਸ ਨੇ ਬੰਦ ਵਿੱਚ ਸ਼ਾਮਲ ਧਿਰਾਂ ਨਾਲ ਗੱਲਬਾਤ ਕਰ ਕੇ ਬੰਦ ਨੂੰ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਵਿਚ ਮਦਦ ਕੀਤੀ ਸੀ। ਲੋਕ ਸਭਾ ਚੋਣਾਂ ਵਿਚ ਬਹੁਜਨ ਸਮਾਜ ਪਾਰਟੀ ਨੇ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿਚ ਆਪਣਾ ਚੰਗਾ ਰੰਗ ਦਿਖਾਇਆ ਸੀ ਤੇ ਇਸ ਕਰ ਕੇ ਕਾਂਗਰਸ ਪਾਰਟੀ ਨੇ ਦਿੱਲੀ ਵਿੱਚ ਮੰਦਿਰ ਢਾਹੇ ਜਾਣ ਦੇ ਮੁੱਦੇ ਨੂੰ ਲੈ ਕੇ ਕਾਫ਼ੀ ਸਰਗਰਮੀ ਕੀਤੀ ਹੈ। ਦਿੱਲੀ ਵਿਚ ਕੀਤੇ ਗਏ ਰੋਸ ਮੁਜ਼ਾਹਰੇ ਵਿਚ ਬੱਸਾਂ ਤੇ ਬੰਦੇ ਦੋਵੇਂ ਭੇਜਣ ਵਿਚ ਮਦਦ ਕੀਤੀ ਹੈ। ਕਾਂਗਰਸ ਪਾਰਟੀ ਦੇ ਪੰਜ ਆਗੂ ਜਿਨ੍ਹਾਂ ਵਿਚ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ, ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ, ਵਿਧਾਇਕ ਸੁਸ਼ੀਲ ਰਿੰਕੂ, ਡਾ. ਰਾਜ ਕੁਮਾਰ ਚੱਬੇਵਾਲ ਤੇ ਡਾ. ਰਾਜ ਕੁਮਾਰ ਵੇਰਕਾ ਦਿੱਲੀ ਵਿਚ ਰੋਸ ਮੁਜ਼ਾਹਰੇ ਵਿੱਚ ਸ਼ਾਮਲ ਹੋਏ ਸਨ। ਸ਼੍ਰੋਮਣੀ ਅਕਾਲੀ ਦਲ, ਕੇਂਦਰ ਸਰਕਾਰ ਵਿਚ ਭਾਈਵਾਲ ਹੈ ਪਰ ਇਸ ਦੇ ਵਿਧਾਇਕ ਪਵਨ ਟੀਨੂੰ ਵੀ ਆਪਣੇ ਹਮਾਇਤੀਆਂ ਸਣੇ ਪ੍ਰਦਰਸ਼ਨ ਵਿਚ ਸ਼ਾਮਲ ਹੋਏ ਹਨ। ਕੁਝ ਹੋਰ ਵਿਧਾਇਕਾਂ ਦੇ ਸ਼ਾਮਲ ਹੋਣ ਦੀਆਂ ਰਿਪੋਰਟਾਂ ਹਨ। ਇਸ ਸਬੰਧੀ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਭਾਈਚਾਰੇ ਵਿਚ ਵਿਆਪਕ ਰੋਸ ਹੈ, ਉਹ ਭਾਈਚਾਰੇ ਦੀ ਮਦਦ ਕਰ ਰਹੇ ਹਨ। ਕਾਂਗਰਸ ਦੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਦਾ ਕਹਿਣਾ ਹੈ ਕਿ ਇਸ ਮੁੱਦੇ ਨੂੰ ਰਾਜਨੀਤਕ ਪਾਰਟੀਆਂ ਨੇ ਚੱਕ ਲਿਆ ਹੈ।


Comments Off on ਗੁਰੂ ਰਵਿਦਾਸ ਮੰਦਰ ਢਾਹੁਣ ’ਤੇ ਸਿਆਸਤ ਗਰਮਾਈ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.