ਅੰਡੇਮਾਨ ਨਿਕੋਬਾਰ ਤੋਂ ਸ਼ੁਰੂ ਹੋਇਆ ਸੰਘਰਸ਼ !    ਕੀ ਅਸੀਂ ਕਦੇ ਜਾਗਾਂਗੇ ? !    ਨਿਵਾਣਾਂ ਵੱਲ ਜਾਂਦੀ ਰਾਜਨੀਤੀ !    ਜਪਾਨ ਤੋਂ ਸਬਕ ਸਿੱਖੇ ਪੰਜਾਬ !    ਤੁਸ਼ਾਮ ਦੀ ਬਾਰਾਂਦਰੀ !    ਠੰਢਾ ਲੋਹਾ !    ਇੱਛਾਵਾਂ ਦੇ ਦਮਨ ਦਾ ਦੁਖਾਂਤ !    ਪੰਜਾਬੀ ਸਿਨੇਮਾ ਦਾ ਇਤਿਹਾਸ !    ਮੱਧਕਾਲੀ ਪੰਜਾਬ ਦੀਆਂ ਪੰਜ ਸਦੀਆਂ ਦਾ ਪ੍ਰਮਾਣਿਕ ਇਤਿਹਾਸ !    ਗ਼ਜ਼ਲ !    

ਗੁਰੂ ਰਵਿਦਾਸ ਮੰਦਰ ਤੋੜਨ ਵਿਰੁੱਧ ਬੇਲਾ-ਮੋਰਿੰਡਾ ਮਾਰਗ ’ਤੇ ਆਵਾਜਾਈ ਠੱਪ ਕੀਤੀ

Posted On August - 13 - 2019

ਸੰਜੀਵ ਬੱਬੀ
ਚਮਕੌਰ ਸਾਹਿਬ, 12 ਅਗਸਤ

ਚਮਕੌਰ ਸਾਹਿਬ ਵਿਚ ਦਲਿਤ ਭਾਈਚਾਰੇ ਦੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਦੇ ਹੋਏ। -ਫੋਟੋ: ਬੱਬੀ

ਦਿੱਲੀ ਦੇ ਤੁਗਲਕਾਬਾਦ ਵਿਚ ਸਥਿਤ ਗੁਰੂ ਰਵਿਦਾਸ ਮੰਦਰ ਨੂੰ ਢਾਹੇ ਜਾਣ ਦੇ ਵਿਰੋਧ ਵਜੋਂ ਰਵਿਦਾਸ ਭਾਈਚਾਰੇ ਦੇ ਲੋਕਾਂ ਨੇ ਇੱਥੋਂ ਦੇ ਬਾਜ਼ਾਰਾਂ ਵਿੱਚ ਰੋਸ ਪ੍ਰਦਰਸ਼ਨ ਕਰਦਿਆਂ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਟੀ-ਪੁਆਇੰਟ ’ਤੇ ਰੋਸ ਧਰਨਾ ਲਾ ਕੇ ਮੋਦੀ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਧਰਨੇ ਕਾਰਨ ਬੇਲਾ-ਮੋਰਿੰਡਾ ਜਾਣ ਵਾਲੀ ਆਵਾਜਾਈ ਠੱਪ ਹੋ ਗਈ ਅਤੇ ਲੋਕਾਂ ਨੂੰ ਪ੍ਰੇਸ਼ਾਨੀ ਝੱਲਣੀ ਪਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਡਾ. ਚਰਨਜੀਤ ਸਿੰਘ ਤੇ ਹੋਰਨਾਂ ਨੇ ਨਾਇਬ ਤਹਿਸੀਲਦਾਰ ਸੁਖਵਿੰਦਰ ਵਰਮਾ ਨੂੰ ਮੁੱਖ ਮੰਤਰੀ, ਰਾਜਪਾਲ ਅਤੇ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਦਿੰਦਿਆਂ ਕਿਹਾ ਕਿ ਢਾਹੇ ਗਏ ਗੁਰੂ ਰਵਿਦਾਸ ਮੰਦਰ ਨੂੰ ਮੁੜ ਤੋਂ ਪੂਰੀ ਸ਼ਾਨੋ-ਸ਼ੌਕਤ ਨਾਲ ਬਣਾਉਣ ਲਈ ਵੱਖਰੀ ਅਥਾਰਿਟੀ ਕਾਇਮ ਕੀਤੀ ਜਾਵੇ। ਇਸ ਮੌਕੇ ਐਡਵੋਕੇਟ ਦਰਸ਼ਨ ਸਿੰਘ ਮਹਿਤਾ, ਅਜਾਇਬ ਸਿੰਘ, ਨਰਸੀ ਰਾਮ ਹਾਜ਼ਰ ਸਨ।
ਫਤਹਿਗੜ੍ਹ ਸਾਹਿਬ (ਪੱਤਰ ਪ੍ਰੇਰਕ): ਦੀ ਕਲਾਸ ਫੋਰਥ ਗੌਰਮਿੰਟ ਐਂਪਲਾਈਜ਼ ਯੂਨੀਅਨ ਪੰਜਾਬ ਅਤੇ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਪੰਜਾਬ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਚੀਮਾ ਅਤੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਰੋਣੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਬੁਲਾਰਿਆਂ ਨੇ ਦਿੱਲੀ ਵਿਖੇ ਸ੍ਰੀ ਗੁਰੂ ਰਵਿਦਾਸ ਮੰਦਰ ਢਾਹੁਣ ਦੀ ਨਿਖੇਧੀ ਕੀਤੀ।
ਖਰੜ (ਪੱਤਰ ਪ੍ਰੇਰਕ): ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓ.ਐਸ.ਡੀ. ਬੀਬੀ ਲਖਵਿੰਦਰ ਕੌਰ ਗਰਚਾ ਨੇ ਅੱਜ ਇੱਥੇ ਕਿਹਾ ਕਿ ਗੁਰੂ ਰਵਿਦਾਸ ਮੰਦਰ ਨੂੰ ਢਾਹ ਦੇਣ ਨਾਲ ਸਮੁੱਚੇ ਦਲਿਤ ਭਾਈਚਾਰੇ ਵਿਚ ਪੈਦਾ ਹੋਏ ਤਣਾਅ ਨੂੰ ਹੱਲ ਕਰਨ ਕੇਂਦਰ ਸਰਕਾਰ ਨੂੰ ਤੁਰੰਤ ਯਤਨ ਕਰਨੇ ਚਾਹੀਦੇ ਹਨ। ਬੀਬੀ ਗਰਚਾ ਨੇ ਕਿਹਾ ਕਿ ਭਲਕੇ ਪੰਜਾਬ ਬੰਦ ਦੇ ਦਿੱਤੇ ਸੱਦੇ ਉਤੇ ਉਹ ਵੀ ਖਰੜ ਵਿਖੇ ਹੋਣ ਵਾਲੇ ਪ੍ਰਦਰਸ਼ਨ ਵਿਚ ਸ਼ਾਮਲ ਹੋਣਗੇ।
ਰੂਪਨਗਰ (ਪੱਤਰ ਪ੍ਰੇਰਕ): ਅੱਜ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਰੂਪਨਗਰ ਵਿਖੇ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੀ ਮੀਟਿੰਗ ਹੋਈ। ਮੀਟਿੰਗ ਗੁਰੂ ਰਵਿਦਾਸ ਦਾ 600 ਸਾਲ ਪੁਰਾਣਾ ਮੰਦਰ ਢਾਹੇ ਜਾਣ ਦੀ ਜ਼ੋਰਦਾਰ ਨਿਖੇਧੀ ਕੀਤੀ ਗਈ ਅਤੇ 13 ਅਗਸਤ ਨੂੰ ਭਾਰਤ ਬੰਦ ਦੇ ਸੱਦੇ ਦੀ ਹਮਾਇਤ ਕੀਤੀ ਗਈ।
ਐਸ.ਏ.ਐਸ. ਨਗਰ (ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਮੰਦਰ ਢਾਹੁਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਵਿੰਗ ਦਲਿਤ ਭਾਈਚਾਰੇ ਨਾਲ ਖੜਾ ਹੈ।

 


Comments Off on ਗੁਰੂ ਰਵਿਦਾਸ ਮੰਦਰ ਤੋੜਨ ਵਿਰੁੱਧ ਬੇਲਾ-ਮੋਰਿੰਡਾ ਮਾਰਗ ’ਤੇ ਆਵਾਜਾਈ ਠੱਪ ਕੀਤੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.