ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 42 ਲੱਖ ਠੱਗੇ !    ਵਿੱਤ ਮੰਤਰੀ ਵਲੋਂ ਸਰਬੱਤ ਸਿਹਤ ਬੀਮਾ ਯੋਜਨਾ ਦਾ ਆਗਾਜ਼ !    ਤਿੰਨ ਕਸ਼ਮੀਰੀ ਹਿਰਾਸਤ ’ਚ ਲਏ !    ਈਡੀ ਵੱਲੋਂ ਚਿਦੰਬਰਮ ਨੂੰ ਸੰਮਨ !    ਵਿੱਤੀ ਮਦਦ ’ਚ ਕਟੌਤੀ ਮਗਰੋਂ ਪਾਕਿ ਨਾਲ ਸਬੰਧ ਸੁਧਰੇ: ਟਰੰਪ !    ਵਿਸ਼ਵ ਪੁਲੀਸ ਖੇਡਾਂ: ਮਨੋਹਰ ਨੇ ਜਿੱਤਿਆ ਸੋਨਾ !    ਯਮੁਨਾ ਤੇ ਮਾਰਕੰਡਾ ਨਦੀ ’ਚ ਪਾਣੀ ਦਾ ਪੱਧਰ ਵਧਣ ’ਤੇ ਚਾਰ ਜ਼ਿਲ੍ਹਿਆਂ ਦੇ 84 ਪਿੰਡਾਂ ’ਚ ਅਲਰਟ !    ਪੌਂਗ ਡੈਮ ਵਿਚ ਪਾਣੀ ਦਾ ਪੱਧਰ 1375 ਫੁੱਟ ਹੋਇਆ !    ਮਿਸ਼ੇਲ ਦੀ ਜ਼ਮਾਨਤ ਅਰਜ਼ੀ: ਈਡੀ ਤੇ ਸੀਬੀਆਈ ਨੂੰ 28 ਤੱਕ ਸਮਾਂ ਮਿਲਿਆ !    ਕਿਰਤ ਦਾ ਸਵੈਮਾਣ !    

ਗੁਰੂ ਰਵਿਦਾਸ ਮੰਦਿਰ ਢਾਹੁਣਾ ਭਾਜਪਾ ਨੂੰ ਮਹਿੰਗਾ ਪਵੇਗਾ: ‘ਆਪ’

Posted On August - 12 - 2019

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਅਗਸਤ
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਦਿੱਲੀ ਦੇ ਤੁਗਲਕਾਬਾਦ ਖੇਤਰ ਵਿੱਚ ਪ੍ਰਾਚੀਨ ਗੁਰੂ ਰਵਿਦਾਸ ਦੇ ਮੰਦਰ ਨੂੰ ਢਾਹੁਣ ਲਈ ਕੇਂਦਰ ਵਿੱਚ ਦਿੱਲੀ ਵਿਕਾਸ ਅਥਾਰਿਟੀ (ਡੀਡੀਏ) ਅਤੇ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੀ ਨਿੰਦਾ ਕੀਤੀ ਹੈ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਕੋਰ ਕਮੇਟੀ ਪੰਜਾਬ ਦੇ ਚੇਅਰਮੈਨ ਪ੍ਰਿੰਸੀਪਲ ਬੁੱਧਰਾਮ, ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਰੁਪਿੰਦਰ ਕੌਰ ਰੂਬੀ ਅਤੇ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਦੇ ਕੰਟਰੋਲ ਹੇਠ ਕੰਮ ਕਰਨ ਵਾਲੀ ਦਿੱਲੀ ਵਿਕਾਸ ਅਥਾਰਿਟੀ ਵੱਲੋਂ ਇਤਿਹਾਸਕ ਮੰਦਰ ਨੂੰ ਢਾਹੁਣ ਦੀ ਕੀਤੀ ਕਾਰਵਾਈ ਨਾਲ ਦੇਸ਼ ਭਰ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਹੋਈ ਅਜਿਹੀ ਕਾਰਵਾਈ ਨੇ ਕੇਂਦਰ ਸਰਕਾਰ ਦਾ ਦਲਿਤ ਵਿਰੋਧੀ ਚਿਹਰਾ ਜਨਤਕ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਐਨੇ ਗੰਭੀਰ ਮਾਮਲੇ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਵਿੱਚ ਬੈਠੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਪਤਨੀ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਚੁੱਪ ਧਾਰੀ ਹੋਈ ਹੈ। ਉੱਥੇ ਹੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਨੇ ਵੀ ਦਿੱਲੀ ਵਿਕਾਸ ਅਥਾਰਿਟੀ ਅਤੇ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਅਜਿਹੇ ਘਿਣਾਉਣੇ ਕੰਮ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਡੀਡੀਏ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਸਿੱਧੇ ਕੰਟਰੋਲ ਵਿੱਚ ਕੰਮ ਕਰਦੀ ਹੈ ਅਤੇ ਅਕਾਲੀ ਦਲ ਇਸ ਮੁੱਦੇ ’ਤੇ ਕੇਜਰੀਵਾਲ ਉਪਰ ਝੂਠੇ ਦੋਸ਼ ਲਾ ਕੇ ਆਪਣੀ ਚਮੜੀ ਬਚਾਉਣ ਦੀ ਅਸਫਲ ਕੋਸ਼ਿਸ਼ ਕਰ ਰਿਹਾ ਹੈ।


Comments Off on ਗੁਰੂ ਰਵਿਦਾਸ ਮੰਦਿਰ ਢਾਹੁਣਾ ਭਾਜਪਾ ਨੂੰ ਮਹਿੰਗਾ ਪਵੇਗਾ: ‘ਆਪ’
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.