ਨੌਜਵਾਨ ਸੋਚ : ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਬੇਰੁਜ਼ਗਾਰ ਨੌਜਵਾਨਾਂ ਦੇ ਇਕਜੁੱਟ ਸੰਘਰਸ਼ ਦੀ ਲੋੜ !    ਮੈਕਸੀਕੋ ਤੋਂ ਵਤਨ ਪਰਤਾਏ ਪੰਜਾਬੀ ਤੇ ਪਰਵਾਸ !    ਮੱਧ ਪ੍ਰਦੇਸ਼: ਸਰਕਾਰੀ ਤੀਰਥ ਯਾਤਰਾ ਯੋਜਨਾ ’ਚ ਗੁਰਦੁਆਰਾ ਕਰਤਾਰਪੁਰ ਸਾਹਿਬ ਵੀ ਸ਼ਾਮਲ !    ਮਹਿਲਾ ਪੁਲੀਸ ਮੁਲਾਜ਼ਮ ਦਾ ਪਿੱਛਾ ਕਰਨ ਵਾਲਾ ਆਈਬੀ ਮੁਲਾਜ਼ਮ ਗ੍ਰਿਫ਼ਤਾਰ !    ਆਈਐੱਨਐਕਸ: ਚਿਦੰਬਰਮ ਦੀ ਹਿਰਾਸਤ 27 ਤੱਕ ਵਧੀ !    ਜਸਟਿਸ ਰਵੀ ਰੰਜਨ ਝਾਰਖੰਡ ਹਾਈ ਕੋਰਟ ਦੇ ਚੀਫ ਜਸਟਿਸ ਬਣੇ !    ਅੰਮ੍ਰਿਤਸਰ ਬਣਿਆ ਗਲੋਬਲ ਸ਼ਹਿਰੀ ਹਵਾ ਪ੍ਰਦੂਸ਼ਣ ਅਬਜ਼ਰਵੇਟਰੀ ਦਾ ਮੈਂਬਰ !    ਕਾਰੋਬਾਰੀ ਦੀ ਪਤਨੀ ਨੂੰ ਬੰਦੀ ਬਣਾ ਕੇ ਨੌਕਰ ਨੇ ਲੁੱਟੇ 60 ਲੱਖ !    

ਗੈਂਗਸਟਰ ਸੁੱਖਪ੍ਰੀਤ ਬੁੱਢਾ ਰੋਮਾਨੀਆ ’ਚੋਂ ਗ੍ਰਿਫ਼ਤਾਰ

Posted On August - 18 - 2019

ਇੰਟਰਪੋਲ ਦੀ ਮਦਦ ਨਾਲ ਪੰਜਾਬ ਪੁਲੀਸ ਨੂੰ ਮਿਲੀ ਸਫਲਤਾ, ਇੱਕ ਹੋਰ ਗੈਂਗਸਟਰ ਵੀ ਕਾਬੂ

ਵੀਰੇਂਦਰ ਪ੍ਰਮੋਦ
ਲੁਧਿਆਣਾ, 17 ਅਗਸਤ
ਪੰਜਾਬ ਪੁਲੀਸ ਨੇ ਇੰਟਰਪੋਲ ਦੀ ਮਦਦ ਨਾਲ ਗੈਂਗਸਟਰ ਸੁਖਪ੍ਰੀਤ ਬੁੱਢਾ ਨੂੰ ਰੋਮਾਨੀਆ ਵਿੱਚੋਂ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਅਨੁਸਾਰ ਉਸਨੂੰ ਦੋ ਦਿਨ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਪੁਲੀਸ ਦੀ ਟੀਮ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਰੋਮਾਨੀਆ ਗਈ ਸੀ। ਉਸਨੂੰ ਕਾਬੂ ਕਰਨ ਵਿੱਚ ਪੰਜਾਬ ਪੁਲੀਸ ਦੇ ਸਾਈਬਰ ਸੈੱਲ ਦਾ ਵਿਸ਼ੇਸ਼ ਯੋਗਦਾਨ ਹੈ। ਜਦੋਂ ਇੰਟਰਪੋਲ ਅਤੇ ਪੰਜਾਬ ਪੁਲੀਸ ਦੀ ਟੀਮ ਨੇ ਉਸਦੀ ਛੁਪਣਗਾਹ ’ਤੇ ਛਾਪਾ ਮਾਰਿਆ ਤਾਂ ਇੱਕ ਹੋਰ ਗੈਂਗਸਟਰ ਵੀ ਉਸਦੇ ਘਰ ਮੌਜੂਦ ਸੀ ਅਤੇ ਉਹ ਵੀ ਪੁਲੀਸ ਦੇ ਕਾਬੂ ਆ ਗਿਆ ਹੈ। ਉਸ ਨੂੰ ਵੀ ਭਾਰਤ ਲਿਆਉਣ ਦੇ ਯਤਨ ਕੀਤੇ ਜਾ ਰਹੇ ਹਨ ਅਤੇ ਬੁੱਢਾ ਤੋਂ ਪੁੱਛਗਿੱਛ ਦੌਰਾਨ ਅਨੇਕਾਂ ਤਰ੍ਹਾਂ ਦੇ ਖੁਲਾਸੇ ਹੋਣ ਦੀ ਉਮੀਦ ਕੀਤੀ ਜਾਂਦੀ ਹੈ।
ਸੁਖਪ੍ਰੀਤ ਬੁੱਢਾ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਤੋਂ ਫਿਰੌਤੀਆਂ ਲੈਣ ਲਈ ਬਦਨਾਮ ਸੀ ਅਤੇ ਵੱਟਸਐਪ ਰਾਹੀਂ ਵਿਦੇਸ਼ੀ ਫੋਨ ਨੰਬਰ ਤੋਂ ਧਮਕੀਆਂ ਦਿੰਦਾ ਸੀ। ਬੁੱਢਾ ਦੀ ਗ੍ਰਿਫ਼ਤਾਰੀ ਦੀ ਖ਼ਬਰ ਨਾਲ ਨਜ਼ਦੀਕੀ ਕਸਬਾ ਮੁੱਲਾਂਪੁਰ ਦੇ 12 ਤੋਂ ਵੱਧ ਵਪਾਰੀਆਂ ਨੇ ਇੱਕ ਵਾਰ ਸੁੱਖ ਦਾ ਸਾਹ ਲਿਆ ਹੈ, ਜਿਨ੍ਹਾਂ ਨੂੰ ਧਮਕੀਆਂ ਦੇ ਕੇ ਉਹ ਮੋਟੀਆਂ ਰਕਮਾਂ ਫਿਰੌਤੀ ਵਜੋਂ ਮੰਗਦਾ ਸੀ ਅਤੇ ਉਨ੍ਹਾਂ ਨੂੰ ਜਾਨ ਤੋਂ ਮਾਰਨ ਦੀਆਂ ਤੇ ਬੱਚੇ ਚੁੱਕਣ ਦੀਆਂ ਧਮਕੀਆਂ ਦਿੰਦਾ ਸੀ। ਉਹ ਦਵਿੰਦਰ ਬੰਬੀਹਾ ਦੀ 2016 ਵਿੱਚ ਮੌਤ ਤੋਂ ਬਾਅਦ ਬੰਬੀਹਾ ਗੈਂਗ ਦਾ ਸਰਗਣਾ ਬਣ ਗਿਆ ਸੀ। ਬੁੱਢਾ ਅਤੇ ਵਿੱਕੀ ਗੌਂਡਰ ਨੂੰ ਪੰਜਾਬ ਦੇ ਸਭ ਤੋਂ ਵੱਧ ਖਤਰਨਾਕ ਗੈਂਗਸਟਰ ਮੰਨਿਆ ਜਾਂਦਾ ਸੀ। ਉਸ ਵਿਰੁੱਧ 25 ਤੋਂ ਵੱਧ ਕੇਸ ਦਰਜ ਹਨ।

ਖਰੜ ਪੁਲੀਸ ਨੂੰ ਲੋੜੀਂਦਾ ਹੈ ਬੁੱਢਾ

ਖਰੜ (ਸ਼ਸ਼ੀਪਾਲ ਜੈਨ): ਗੈਗਸਟਰ ਸੁਖਪ੍ਰੀਤ ਸਿੰਘ ਬੁੱਢਾ ਵਿਰੁੱਧ ਪਿਛਲੇ ਮਹੀਨੇ ਖਰੜ ਸਿਟੀ ਥਾਣੇ ਵਿੱਚ ਵੀ ਖਰੜ ਵਾਸੀ ਸ਼ਿਵ ਸੈਨਾ ਆਗੂ ਨਿਸ਼ਾਂਤ ਸ਼ਰਮਾ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਅਧੀਨ ਕੇਸ ਦਰਜ ਹੈ। ਜ਼ਿਕਰਯੋਗ ਹੈ ਕਿ ਥਾਣਾ (ਸਿਟੀ) ਖਰੜ ਵਿੱਚ 20 ਜੁਲਾਈ ਨੂੰ ਨਿਸ਼ਾਂਤ ਸ਼ਰਮਾ ਨੇ ਸੁਖਪ੍ਰੀਤ ਸਿੰਘ ਬੁੱਢਾ ਦੇ ਵਿਰੁੱਧ ਉਸ ਨੂੰ ਮੋਬਾਈਲ ਫੋਨ ਉਤੇ ਧਮਕੀਆਂ ਦੇਣ ਦੇ ਦੋਸ਼ ਅਧੀਨ ਧਾਰਾ 307, 116, 506 ਅਤੇ 341 ਤਹਿਤ ਕੇਸ ਦਰਜ ਕੀਤਾ ਗਿਆ ਸੀ।


Comments Off on ਗੈਂਗਸਟਰ ਸੁੱਖਪ੍ਰੀਤ ਬੁੱਢਾ ਰੋਮਾਨੀਆ ’ਚੋਂ ਗ੍ਰਿਫ਼ਤਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.