ਹੜ੍ਹ ਪੀੜਤਾਂ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ: ਹਰਨਾਮ ਸਿੰਘ ਖ਼ਾਲਸਾ !    ਹੜ੍ਹਾਂ ਦੀ ਮਾਰ ਪੈਣ ਤੋਂ ਬਾਅਦ ਰੇਤਾ ਵੀ ਹੋਇਆ ਮਹਿੰਗਾ !    ਮਨਪ੍ਰੀਤ ਬਾਦਲ ਸਿਆਸਤ ਕਰਨ ਦੀ ਥਾਂ ਨੁਕਸਾਨ ਦੀ ਰਿਪੋਰਟ ਕੇਂਦਰ ਨੂੰ ਭੇਜੇ: ਚੀਮਾ !    ਦਰਦ ਕਹਾਣੀ ਦੱਸਣ ਤੇ ਲੜਣ ਦੀ ਹਿੰਮਤ !    ਅਰਥਚਾਰੇ ਨੂੰ ਮਿਲਣ ਹੁਲਾਰੇ, ਦਾਤੇ ਦਿੱਤੇ ਚਾਰ !    ਇਮਰਾਨ ਨੂੰ ਤਹੱਮਲ ਨਾ ਤਿਆਗਣ ਦਾ ਮਸ਼ਵਰਾ !    ਮੁਕਤਸਰ ਤੇ ਫਾਜ਼ਿਲਕਾ ’ਚ ਪੀਣ ਵਾਲੇ ਪਾਣੀ ਦਾ ਕਾਲ ਪਿਆ !    ਸਾਹਿਰ ਲੁਧਿਆਣਵੀ ਮੁਕੱਦਮਾ ਭੁਗਤਣ ਦਿੱਲੀ ਆਇਆ !    ਸਾਮਰਾਜ ਬਨਾਮ ਪੰਜਾਬੀ ਸ਼ਾਇਰ ਲਾਲੂ ਤੇ ਬੁਲਿੰਦਾ ਲੁਹਾਰ !    ਇਤਿਹਾਸ ਸੰਭਾਲ ਰਹੀ : ਡਿਜੀਟਲ ਲਾਇਬਰੇਰੀ !    

ਚੀਮਾ ਦੀ ਅਗਵਾਈ ’ਚ ਵਿਰੋਧੀ ਧਿਰ ਦਾ ਵਫ਼ਦ ਪੁਰੀ ਨੂੰ ਮਿਲਿਆ

Posted On August - 14 - 2019

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 13 ਅਗਸਤ
ਕੌਮੀ ਰਾਜਧਾਨੀ ਦਿੱਲੀ ਦੇ ਤੁਗਲਕਾਬਾਦ ਵਿੱਚ ਇਤਿਹਾਸਕ ਗੁਰੂ ਰਵਿਦਾਸ ਮੰਦਰ ਨੂੰ ਢਹਿ-ਢੇਰੀ ਕਰਨ ਵਿਰੁੱਧ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਉੱਚ-ਪੱਧਰੀ ਵਫ਼ਦ ਸਮੇਤ ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਮਿਲੇ।
ਵਫ਼ਦ ’ਚ ‘ਆਪ’ ਦੇ ਸੀਨੀਅਰ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਤੁਗਲਕਾਬਾਦ ਦੀ ਮੰਦਰ ਕਮੇਟੀ ਦਾ ਪੰਜ ਮੈਂਬਰ ਵਫਦ, ਸਾਬਕਾ ਅਕਾਲੀ ਸੰਸਦ ਚਰਨਜੀਤ ਸਿੰਘ ਅਟਵਾਲ, ਸਾਬਕਾ ਆਈਏਐੱਸ ਅਧਿਕਾਰੀ ਐੱਸਆਰ ਲੱਧੜ, ਲੋਕ ਜਨਸ਼ਕਤੀ ਕਿਰਨਜੀਤ ਸਿੰਘ ਗਹਿਰੀ ਸਮੇਤ ਦੋ ਦਰਜਨ ਦੇ ਕਰੀਬ ਨੁਮਾਇੰਦੇ ਸ਼ਾਮਲ ਸਨ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ‘ਆਪ’ ਇਸ ਤਰ੍ਹਾਂ ਦੇ ਧਾਰਮਿਕ, ਭਾਵਨਾਤਮਕ ਤੇ ਸਮਾਜਿਕ ਭਾਈਚਾਰੇ ਨੂੰ ਪ੍ਰਭਾਵਿਤ ਕਰਨ ਵਾਲੇ ਸੰਵੇਦਨਸ਼ੀਲ ਮੁੱਦਿਆਂ ’ਤੇ ਸਿਆਸਤ ਨਹੀਂ ਕਰਦੀ। ਇਹੋ ਕਾਰਨ ਹੈ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਾਂਝੇ ਵਫ਼ਦ ਦੇ ਮੈਂਬਰ ਵਜੋਂ ਹਰਦੀਪ ਸਿੰਘ ਪੁਰੀ ਨੂੰ ਗੁਰੂ ਰਵਿਦਾਸ ਮੰਦਰ ਦੀ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਦੱਸਦੇ ਹੋਏ ਮੰਦਰ ਦੀ ਤੁਰੰਤ ਪੁਨਰ-ਉਸਾਰੀ ਅਤੇ ਮੰਦਰ ਦੀ ਬਾਕੀ ਜ਼ਮੀਨ ’ਤੇ ਗੁਰੂ ਰਵਿਦਾਸ ਰਿਸਰਚ ਸੈਂਟਰ ਦੀ ਸਥਾਪਨਾ ਕੀਤੀ ਜਾਵੇ।
ਸ੍ਰੀ ਚੀਮਾ ਨੇ ਭਾਜਪਾ, ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਬਸਪਾ ਦੇ ਜ਼ਿੰਮੇਵਾਰ ਆਗੂਆਂ ਵੱਲੋਂ ਇਸ ਲਈ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੂੰ ਬਿਨਾਂ ਕਾਰਨ ਜ਼ਿੰਮੇਵਾਰ ਠਹਿਰਾਉਣ ਲਈ ਕੀਤੇ ਜਾ ਰਹੇ ਕੂੜ ਪ੍ਰਚਾਰ ਨੂੰ ਗੁਮਰਾਹਕੁਨ ਦੱਸਿਆ। ਉਨ੍ਹਾਂ ਕਿਹਾ ਕਿ ਡੀਡੀਏ ਸਮੇਤ ਦਿੱਲੀ ਪੁਲੀਸ ’ਤੇ ਕੇਜਰੀਵਾਲ ਸਰਕਾਰ ਦਾ ਰੱਤੀ ਭਰ ਵੀ ਕੰਟਰੋਲ ਨਹੀਂ ਹੈ। ਡੀਡੀਏ ਅਤੇ ਪੁਲੀਸ ਦਿੱਲੀ ਦੇ ਉੱਪ ਰਾਜਪਾਲ ਰਾਹੀਂ ਸਿੱਧਾ ਕੇਂਦਰ ਸਰਕਾਰ ਦੇ ਕੰਟਰੋਲ ਹੇਠ ਹਨ। ਅਕਾਲੀ ਦਲ ਅਤੇ ਭਾਜਪਾ ਆਪਣੀ ਦਲਿਤ ਵਿਰੋਧੀ ਕਾਰਵਾਈ ਛੁਪਾਉਣ ਲਈ ਕੇਜਰੀਵਾਲ ਦਾ ਨਾਂ ਬਿਨਾਂ ਕਾਰਨ ਉਛਾਲ ਰਹੇ ਹਨ। ਉਨ੍ਹਾਂ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਸੋਚ ਸਮਝ ਕੇ ਬੋਲਣ ਦੀ ਸਲਾਹ ਦਿੰਦਿਆਂ ਕਿਹਾ ਕਿ ਮੰਦਰ ਢਾਹੇ ਜਾਣ ਵਾਲੇ ਮਾਮਲੇ ’ਚ ਕੇਜਰੀਵਾਲ ਸਰਕਾਰ ਦਾ ਨਾਂ ਬਦਨਾਮ ਕਰਨ ਦੀ ਕੋਸ਼ਿਸ਼ ਨਾ ਕਰਨ।


Comments Off on ਚੀਮਾ ਦੀ ਅਗਵਾਈ ’ਚ ਵਿਰੋਧੀ ਧਿਰ ਦਾ ਵਫ਼ਦ ਪੁਰੀ ਨੂੰ ਮਿਲਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.