ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ !    ਗੁਜਰਾਤ ’ਚ ਚਾਰ ਸੀਟਾਂ ’ਤੇ ਚੋਣਾਂ ਲਈ ਕਾਂਗਰਸ ਨੇ ਸਵਾਲ ਉਠਾਇਆ !    ਵਿਸ਼ਵ ਜੇਤੂ ਗਾਮਾ ਭਲਵਾਨ !    ਤਬਾਹੀ ਵੱਲ ਵਧ ਰਿਹਾ ਐਮੇਜ਼ੌਨ !    ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਰੰਧਾਵਾ !    ਸ਼ਾਂਤ ਤੇ ਖ਼ੂਬਸੂਰਤ ਤੀਰਥਨ ਘਾਟੀ !    ਮਿੰਨੀ ਕਹਾਣੀਆਂ !    ਕਾਲਾ ਪੰਡਤ !    ਦਲਿਤ ਸਾਹਿਤ ਦੀ ਸਮੀਖਿਆ !    ਦਲਿਤ ਜੀਵਨ ਦੀ ਪੇਸ਼ਕਾਰੀ !    

ਚੌਪਰ ਘੁਟਾਲੇ ’ਚ ਜਾਂਚ ਤੋਂ ਭੱਜ ਰਿਹੈ ਰਤੁਲ ਪੁਰੀ: ਈਡੀ

Posted On August - 20 - 2019

ਨਵੀਂ ਦਿੱਲੀ, 19 ਅਗਸਤ
ਅਗਸਤਾਵੈਸਟਲੈਂਡ ਚੌਪਰ ਘੁਟਾਲੇ ਨਾਲ ਜੁੜੇ ਕਾਲੇ ਧਨ ਨੂੰ ਸਫ਼ੇਦ ਕਰਨ ਦੇ ਮਾਮਲੇ ਦੀ ਜਾਂਚ ਕਰ ਰਹੀ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਅੱਜ ਅਦਾਲਤ ਵਿੱੱਚ ਕਿਹਾ ਕਿ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਦਾ ਭਤੀਜਾ ਰਤੁਲ ਪੁਰੀ ਜਾਂਚ ਵਿੱਚ ਸਹਿਯੋਗ ਤੋਂ ਟਾਲ-ਮਟੋਲ ਕਰ ਰਿਹਾ ਹੈ। ਏਜੰਸੀ ਨੇ ਇਹ ਦੋਸ਼ ਵਿਸ਼ੇਸ਼ ਜੱਜ ਅਰਵਿੰਦ ਕੁਮਾਰ ਦੀ ਅਦਾਲਤ ਵਿੱਚ ਲਾਏ। ਜੱਜ ਉਸ ਮੌਕੇ ਪੁਰੀ ਵੱਲੋਂ ਉਸ ਖ਼ਿਲਾਫ਼ ਜਾਰੀ ਗ਼ੈਰ-ਜ਼ਮਾਨਤੀ ਵਾਰੰਟਾਂ ਨੂੰ ਰੱਦ ਕਰਨ ਲਈ ਦਾਇਰ ਪਟੀਸ਼ਨ ’ਤੇ ਸੁਣਵਾਈ ਕਰ ਰਹੇ ਸਨ। ਏਜੰਸੀ ਨੇ ਪੁਰੀ ਦੀ ਅਪੀਲ ਦਾ ਵਿਰੋਧ ਕਰਦਿਆਂ ਕਿਹਾ ਕਿ ਉਸ ਨੂੰ ਐਤਵਾਰ ਤੇ ਸੋਮਵਾਰ ਸਮੇਤ ਕਈ ਮੌਕਿਆਂ ’ਤੇ ਪੇਸ਼ ਹੋਣ ਲਈ ਕਿਹਾ ਗਿਆ, ਪਰ ਪੁਰੀ ਹਰ ਵਾਰੀ ਗੈਰਹਾਜ਼ਰ ਰਿਹਾ। ਉਧਰ ਪੁਰੀ ਦੇ ਵਕੀਲ ਵਿਜੈ ਅਗਰਵਾਲ ਨੇ ਦਾਅਵਾ ਕੀਤਾ ਕਿ ਉਸ ਦਾ ਮੁਵੱਕਿਲ ਜਾਂਚ ਵਿੱਚ ਸਹਿਯੋਗ ਦੇ ਰਿਹੈ, ਪਰ ਏਜੰਸੀ ਉਸ ਨਾਲ ਧੱਕਾ ਕਰ ਰਹੀ ਹੈ। ਕੋਰਟ ਨੇ ਪੁਰੀ ਨੇ ਅਪੀਲ ’ਤੇ 21 ਅਗਸਤ ਤਕ ਫੈਸਲਾ ਰਾਖਵਾਂ ਰੱਖ ਲਿਆ ਹੈ।

-ਪੀਟੀਆਈ

ਚਿਦੰਬਰਮ ਦੀ ਪੇਸ਼ਗੀ ਜ਼ਮਾਨਤ ਅਰਜ਼ੀ ’ਤੇ ਅੱਜ ਆ ਸਕਦਾ ਹੈ ਫ਼ੈਸਲਾ

ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਆਈਐੱਨਐਕਸ ਮੀਡੀਆ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਤੇ ਕਾਲੇ ਧਨ ਨੂੰ ਸਫ਼ੇਦ ਕਰਨ ਦੇ ਮਾਮਲੇ ਵਿੱਚ ਕਾਂਗਰਸੀ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਪੀ.ਚਿਦੰਬਰਮ ਵੱਲੋਂ ਦਾਇਰ ਪੇਸ਼ਗੀ ਜ਼ਮਾਨਤ ਦੀ ਅਰਜ਼ੀ ’ਤੇ ਮੰਗਲਵਾਰ ਨੂੰ ਫੈਸਲਾ ਸੁਣਾ ਸਕਦੀ ਹੈ। ਜਸਟਿਸ ਸੁਨੀਲ ਗੌਰ ਨੇ 25 ਜਨਵਰੀ ਨੂੰ ਫੈਸਲਾ ਰਾਖਵਾਂ ਰੱਖ ਲਿਆ ਸੀ। ਉਂਜ ਸੁਣਵਾਈ ਦੌਰਾਨ ਸੀਬੀਆਈ ਤੇ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਚਿਦੰਬਰਮ ਦੀ ਜ਼ਮਾਨਤ ਅਰਜ਼ੀ ਦਾ ਵਿਰੋਧ ਕਰਦਿਆਂ ਕਿਹਾ ਸੀ ਕਿ ਕਾਂਗਰਸੀ ਆਗੂ ਤੋਂ ਹਿਰਾਸਤੀ ਪੁੱਛਗਿੱਛ ਦੀ ਲੋੜ ਹੈ ਕਿਉਂਕਿ ਸਾਬਕਾ ਕੇਂਦਰੀ ਮੰਤਰੀ ਸਵਾਲਾਂ ਤੋਂ ਟਲਦਾ ਰਿਹਾ ਹੈ।

-ਪੀਟੀਆਈ


Comments Off on ਚੌਪਰ ਘੁਟਾਲੇ ’ਚ ਜਾਂਚ ਤੋਂ ਭੱਜ ਰਿਹੈ ਰਤੁਲ ਪੁਰੀ: ਈਡੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.