ਆਰਫ ਕਾ ਸੁਣ ਵਾਜਾ ਰੇ !    ਮਹਾਰਾਣਾ ਪ੍ਰਤਾਪ ਦਾ ਮੁਗ਼ਲਾਂ ਵਿਰੁੱਧ ਸੰਘਰਸ਼ !    ਸ਼ਹੀਦ ਬਾਬਾ ਦੀਪ ਸਿੰਘ !    ਮੁਗਲ ਇਮਾਰਤ ਕਲਾ ਦੀ ਸ਼ਾਨ ਸਰਾਏ ਅਮਾਨਤ ਖ਼ਾਨ !    ਟਰੰਪ ਖ਼ਿਲਾਫ਼ ਮਹਾਂਦੋਸ਼ ਸਬੰਧੀ ਸੁਣਵਾਈ ਸ਼ੁਰੂ !    ਨੀਰਵ ਮੋਦੀ ਦਾ ਜ਼ਬਤ ਸਾਮਾਨ ਹੋਵੇਗਾ ਨਿਲਾਮ !    ਕੋਲਕਾਤਾ ’ਚੋਂ 25 ਕਿਲੋ ਹੈਰੋਇਨ ਫੜੀ !    ਭਾਜਪਾ ਆਗੂ ਬਿਰੇਂਦਰ ਸਿੰਘ ਵਲੋਂ ਰਾਜ ਸਭਾ ਤੋਂ ਅਸਤੀਫ਼ਾ !    ਮਹਾਰਾਸ਼ਟਰ ਦੇ ਸਕੂਲਾਂ ’ਚ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹਨੀ ਲਾਜ਼ਮੀ ਕਰਾਰ !    ਰੂਸ ਦੇ ਹਵਾਈ ਹਮਲੇ ’ਚ ਸੀਰੀਆ ’ਚ 23 ਮੌਤਾਂ !    

ਚੰਗੇ ਕਿਰਦਾਰ, ਯੋਗਤਾ ਅਤੇ ਵਿਹਾਰਕ ਸਮਰੱਥਾ ਵਾਲੇ ਲੋਕਾਂ ਨੂੰ ਚੁਣੋ: ਨਾਇਡੂ

Posted On August - 5 - 2019

ਪਟਨਾ: ਉਪ ਰਾਸ਼ਟਰਪਤੀ ਐੱਮ ਵੈਂਕਈਆ ਨਾਇਡੂ ਨੇ ਲੋਕਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਆਪਣੇ ਨੁਮਾਇੰਦੇ ਚੁਣਨ ਸਮੇਂ ਚੰਗਾ ਕਿਰਦਾਰ, ਵਿਹਾਰ, ਯੋਗਤਾ ਅਤੇ ਸਮਰੱਥਾ ਦੇਖ ਕੇ ਹੀ ਉਨ੍ਹਾਂ ਦੀ ਚੋਣ ਕਰਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਜਾਤ-ਪਾਤ, ਪੈਸੇ, ਫਿਰਕਾਪ੍ਰਸਤੀ ਅਤੇ ਜੁਰਮ ਨਾਲ ਜੁੜੇ ਲੋਕਾਂ ਨੂੰ ਬਾਹਰ ਦਾ ਰਸਤਾ ਦਿਖਾਉਣ। ਉਨ੍ਹਾਂ ਕਿਹਾ ਕਿ ਕਿਸੇ ਦੇ ਨਾਲ ਵੀ ਜਾਤ, ਧਰਮ, ਲਿੰਗਿਕ ਆਧਾਰ ਉੱਤੇ ਵਿਤਕਰੇਬਾਜ਼ੀ ਨਹੀਂ ਹੋਣੀ ਚਾਹੀਦੀ। ਪਟਨਾ ਯੂਨੀਵਰਸਿਟੀ ਦੀ ਲਾਇਬਰੇਰੀ ਦੇ ਸ਼ਤਾਬਦੀ ਸਮਾਗਮ ਵਿੱਚ ਸ਼ਾਮਲ ਹੋਣ ਸਮੇਂ ਉਪ ਰਾਸ਼ਟਰਪਤੀ ਐੱਮ ਵੈਂਕਈਆ ਨਾਇਡੂ ਨੇ ਲੋਕਾਂ ਨੂੰ ਇਹ ਸੱਦਾ ਦਿੰਦਿਆਂ ਕਿਹਾ ਕਿ ਪਰ ਬਦਕਿਸਮਤੀ ਹੈ ਕਿ ਰਾਜਸੀ ਆਗੂਆਂ ਵਿੱਚ ਚੰਗੇ ਕਿਰਦਾਰ, ਆਚਰਣ, ਸਮਰੱਥਾ ਅਤੇ ਯੋਗਤਾ ਦੀ ਘਾਟ ਹੈ। ਇਸ ਦੌਰਾਨ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਅਗਵਾਈ ਵਾਲੇ ਜਨਤਾ ਦਲ (ਯੂਨਾਈਟਿਡ) ਨੇ ਐਲਾਨ ਕੀਤਾ ਹੈ ਕਿ ਪਾਰਟੀ ਝਾਰਖੰਡ ਵਿੱਚ ਵਿਧਾਨ ਸਭਾ ਚੋਣਾਂ ਆਪਣੇ ਬਲਬੂਤੇ ਉੱਤੇ ਲੜੇਗੀ।

ਪੀਟੀਆਈ


Comments Off on ਚੰਗੇ ਕਿਰਦਾਰ, ਯੋਗਤਾ ਅਤੇ ਵਿਹਾਰਕ ਸਮਰੱਥਾ ਵਾਲੇ ਲੋਕਾਂ ਨੂੰ ਚੁਣੋ: ਨਾਇਡੂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.