ਅੰਡੇਮਾਨ ਨਿਕੋਬਾਰ ਤੋਂ ਸ਼ੁਰੂ ਹੋਇਆ ਸੰਘਰਸ਼ !    ਕੀ ਅਸੀਂ ਕਦੇ ਜਾਗਾਂਗੇ ? !    ਨਿਵਾਣਾਂ ਵੱਲ ਜਾਂਦੀ ਰਾਜਨੀਤੀ !    ਜਪਾਨ ਤੋਂ ਸਬਕ ਸਿੱਖੇ ਪੰਜਾਬ !    ਤੁਸ਼ਾਮ ਦੀ ਬਾਰਾਂਦਰੀ !    ਠੰਢਾ ਲੋਹਾ !    ਇੱਛਾਵਾਂ ਦੇ ਦਮਨ ਦਾ ਦੁਖਾਂਤ !    ਪੰਜਾਬੀ ਸਿਨੇਮਾ ਦਾ ਇਤਿਹਾਸ !    ਮੱਧਕਾਲੀ ਪੰਜਾਬ ਦੀਆਂ ਪੰਜ ਸਦੀਆਂ ਦਾ ਪ੍ਰਮਾਣਿਕ ਇਤਿਹਾਸ !    ਗ਼ਜ਼ਲ !    

ਜਵਾਹਰੇਵਾਲਾ ਕਾਂਡ: ਖੇਤ ਮਜ਼ਦੂਰ ਯੂਨੀਅਨ ਵੱਲੋਂ ਅਰਥੀ ਫ਼ੂਕ ਮੁਜ਼ਾਹਰੇ

Posted On August - 13 - 2019

ਪਿੰਡ ਬਲਹਾੜ ਮਹਿਮਾ ’ਚ ਨਾਅਰੇਬਾਜ਼ੀ ਕਰਦੇ ਹੋਏ ਖੇਤ ਮਜ਼ਦੂਰ ਯੂਨੀਅਨ ਦੇ ਕਾਰਕੁਨ। -ਫ਼ੋਟੋ: ਪੰਜਾਬੀ ਟ੍ਰਿਬਿਊਨ

ਪੱਤਰ ਪ੍ਰੇਰਕ
ਬਠਿੰਡਾ, 12 ਅਗਸਤ
ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਜ਼ਿਲ੍ਹਾ ਮੁਕਤਸਰ ਦੇ ਪਿੰਡ ਜਵਾਹਰੇਵਾਲਾ ਗੋਲੀ ਕਾਂਡ ਵਿੱਚ ਸ਼ਾਮਿਲ ਬਾਕੀ ਰਹਿੰਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਵਾਉਣ ਲਈ ਅੱਜ ਬਲਾਕ ਬਠਿੰਡਾ ਦੇ ਪਿੰਡ ਖ਼ੇਮੂਆਣਾ ਤੇ ਬਲਹਾੜ ਮਹਿਮਾ ’ਚ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰੇ ਕੀਤੇ ਗਏ। ਇਸ ਮੌਕੇ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਕਨਵੀਨਰ ਮਾਸਟਰ ਸੇਵਕ ਸਿੰਘ ਨੇ ਕਿਹਾ ਕਿ ਬੀਤੀ 12 ਜੁਲਾਈ ਨੂੰ ਪਿੰਡ ਜਵਾਹਰੇ ਵਾਲਾ ’ਚ ਕਾਂਗਰਸ ਟੋਲੇ ਵੱਲੋਂ ਦਲਿਤ ਵਰਗ ਦੇ ਸਰਪੰਚ ਤੇ ਮਨਰੇਗਾ ਕਾਮਿਆਂ ਤੇ ਸਿੱਧੀਆਂ ਗੋਲੀਆਂ ਚਲਾ ਕੇ ਕਾਂਗਰਸ ਸਰਕਾਰ ਦੀ ਸ਼ਹਿ ’ਤੇ ਗੁੰਡਾਗਰਦੀ ਕੀਤੀ ਅਤੇ ਸਰਪੰਚ ਦੀ ਪਤਨੀ ਤੇ ਉਸ ਦੇ ਰਿਸ਼ਤੇਦਾਰ ਦਾ ਕਤਲ ਕਰਵਾ ਕੇ ਕੰਮ ਬੰਦ ਕਰਵਾ ਦਿੱਤਾ ਸੀ। ਇਸ ਘਟਨਾ ਵਿੱਚ ਕੁੱਝ ਲੋਕ ਜ਼ਖ਼ਮੀ ਹੋ ਗਏ ਸਨ। ਯੂਨੀਅਨ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਪੁਲੀਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਅਤੇ ਚਿਤਾਵਨੀ ਜਾਰੀ ਕੀਤੀ ਕਿ 15 ਅਗਸਤ ਨੂੰ ਮੁਕਤਸਰ ਸ਼ਹਿਰ ਵੱਡੀ ਰੈਲੀ ਕੀਤੀ ਜਾਵੇਗੀ।


Comments Off on ਜਵਾਹਰੇਵਾਲਾ ਕਾਂਡ: ਖੇਤ ਮਜ਼ਦੂਰ ਯੂਨੀਅਨ ਵੱਲੋਂ ਅਰਥੀ ਫ਼ੂਕ ਮੁਜ਼ਾਹਰੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.