ਸਰਕਾਰੀ ਸਕੂਲਾਂ ਵਿੱਚ ਤਕਨਾਲੋਜੀ ਦੀ ਵਰਤੋਂ !    ਡਾਕਟਰਾਂ ਤੇ ਮਰੀਜ਼ਾਂ ਵਿੱਚ ਮਜ਼ਬੂਤ ਰਿਸ਼ਤਿਆਂ ਦੀ ਜ਼ਰੂਰਤ !    ਅਜੋਕੀ ਸਿੱਖਿਆ ਤੇ ਬੌਧਿਕ ਵਿਕਾਸ !    ਖ਼ਰਾਬ ਮੌਸਮ ਕਾਰਨ 26 ਉਡਾਣਾਂ ’ਚ ਤਬਦੀਲੀ !    370: ਸੁਪਰੀਮ ਕੋਰਟ ਵੱਲੋਂ ਪਟੀਸ਼ਨਾਂ ਸੱਤ ਮੈਂਬਰੀ ਬੈਂਚ ਕੋਲ ਭੇਜਣ ਦਾ ਸੰਕੇਤ !    ਕਤਲ ਮਾਮਲਾ: ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਆਵਾਜਾਈ ਰੋਕੀ !    ਭਾਰਤ-ਅਮਰੀਕਾ ਵਿਚਾਲੇ 2+2 ਗੱਲਬਾਤ 18 ਨੂੰ !    ਸੀਬੀਆਈ ਵੱਲੋਂ 13 ਟਿਕਾਣਿਆਂ ’ਤੇ ਛਾਪੇ !    ਅਤਿਵਾਦੀ ਹਮਲੇ ’ਚ ਨਾਈਜਰ ਦੇ 71 ਫੌਜੀ ਹਲਾਕ !    ਛੱਤੀਸਗੜ੍ਹ ’ਚ ਦੋ ਨਕਸਲੀ ਹਲਾਕ !    

ਜਾਮਾ ਮਸਜਿਦ ਵਿਚ ਈਦ-ਉਲ-ਜ਼ੁਹਾ ਦੀ ਨਮਾਜ਼ ਅਦਾ ਕੀਤੀ

Posted On August - 13 - 2019

ਡੇਰਾਬਸੀ ਵਿੱਚ ਈਦ ਦੀ ਨਮਾਜ਼ ਕਰਦੇ ਹੋਏ ਮੁਸਲਿਮ ਭਾਈਚਾਰੇ ਦੇ ਲੋਕ। -ਫੋਟੋ: ਨਿਤਿਨ ਮਿੱਤਲ

ਗੁਰਿੰਦਰ ਸਿੰਘ
ਲੁਧਿਆਣਾ, 12 ਅਗਸਤ
ਇਤਿਹਾਸਕ ਜਾਮਾ ਮਸਜਿਦ ਵਿਖੇ ਈਦ-ਉਲ-ਜ਼ੁਹਾ (ਬਕਰ ਈਦ) ਦੀ ਨਮਾਜ਼ ਇਸਲਾਮੀ ਰਵਾਇਤ ਮੁਤਾਬਕ ਸ਼ਾਹੀ ਇਮਾਮ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਨੇ ਅਦਾ ਕਰਵਾਈ। ਇਸ ਮੌਕੇ ਵੱਖ-ਵੱਖ ਧਰਮਾਂ ਅਤੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧ ਮੁਸਲਿਮ ਭਾਈਚਾਰੇ ਨੂੰ ਈਦ ਦੀਆਂ ਮੁਬਾਰਕਾਂ ਦੇਣ ਪੁੱਜੇ।
ਸਮਾਗਮ ਨੂੰ ਸੰਬੋਧਨ ਕਰਦਿਆਂ ਸ਼ਾਹੀ ਇਮਾਮ ਮੌਲਾਨਾ ਹਬੀਬ ਉਰ ਰਹਿਮਾਨ ਨੇ ਕਿਹਾ ਕਿ ਇਹ ਦਿਨ ਅੱਲ੍ਹਾ ਦੇ ਨਬੀ ਹਜ਼ਰਤ ਇਬਰਾਹੀਮ ਅਲੇਹਿਸਲਾਮ ਦੀ ਯਾਦ ਵਿਚ ਮਨਾਇਆ ਜਾਂਦਾ ਹੈ, ਜਿਨ੍ਹਾਂ ਆਪਣੇ ਰੱਬ ਦੀ ਰਜ਼ਾ ਲਈ ਆਪਣਾ ਪੁੱਤਰ ਕੁਰਬਾਨ ਕਰਨ ’ਚ ਵੀ ਦੇਰ ਨਹੀਂ ਲਾਈ। ਉਨ੍ਹਾਂ ਕਿਹਾ ਕਿ ਈਦ ਦਾ ਦਿਨ ਸਾਨੂੰ ਸਬਕ ਦਿੰਦਾ ਹੈ ਕਿ ਅਸੀਂ ਵੀ ਆਪਣੇ ਅੰਦਰ ਕੁਰਬਾਨੀ ਦਾ ਜਜ਼ਬਾ ਰੱਖੀਏ। ਸ਼ਾਹੀ ਇਮਾਮ ਨੇ ਕਿਹਾ ਕਿ ਦੇਸ਼ ਵਿਚ ਫ਼ਿਰਕੂ ਤਾਕਤਾਂ ਧਰਮ ਦੇ ਨਾਮ ’ਤੇ ਲੋਕਾਂ ਵਿਚ ਪਾੜ ਪਾ ਰਹੀਆਂ ਹਨ, ਇਸ ਲਈ ਸਮੂਹ ਭਾਰਤੀਆਂ ਅਤੇ ਖ਼ਾਸ ਕਰਕੇ ਮੁਸਲਿਮ ਭਾਈਚਾਰੇ ਨੂੰ ਇਨ੍ਹਾਂ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਹਰ ਕੁਰਬਾਨੀ ਦੇਣ ਵਾਸਤੇ ਤਿਆਰ ਰਹਿਣਾ ਚਾਹੀਦਾ ਹੈ।
ਸ਼ਾਹੀ ਇਮਾਮ ਨੇ ਕਿਹਾ ਕਿ ਸਿਰਫ਼ ਕਸ਼ਮੀਰ ਦੀ ਗੱਲ ਕਰਨ ਵਾਲੇ ਲੋਕ ਕਸ਼ਮੀਰੀਆਂ ਨੂੰ ਵੀ ਆਪਣਾ ਸਮਝਣ। ਉਨ੍ਹਾਂ ਕਸ਼ਮੀਰੀ ਮਾਂਵਾਂ-ਭੈਣਾਂ ਵੱਲ ਨਾਪਾਕ ਇਰਾਦੇ ਰੱਖਣ ਵਾਲਿਆਂ ਨੂੰ ਤਾੜਨਾ ਕੀਤੀ ਕਿ ਉਨ੍ਹਾਂ ਦੀਆਂ ਗੁਸਤਾਖ਼ੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਇਸ ਮੌਕੇ ਵਿਧਾਇਕ ਸੁਰਿੰਦਰ ਡਾਬਰ ਅਤੇ ਵਿਧਾਇਕ ਸੰਜੇ ਤਲਵਾੜ ਨੇ ਕਿਹਾ ਕਿ ਪੰਜਾਬ ਦੀ ਧਰਤੀ ਪੀਰਾਂ ਅਤੇ ਪੈਗੰਬਰਾਂ ਦੀ ਧਰਤੀ ਹੈ ਅਤੇ ਇੱਥੇ ਸਾਰੇ ਧਰਮਾਂ ਦੇ ਲੋਕ ਮਿਲ ਜੁਲ ਕੇ ਰਹਿੰਦੇ ਹਨ। ਸਾਬਕਾ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਮੁਸਲਮਾਨ ਭਰਾਵਾਂ ਨੂੰ ਈਦ ਦੀ ਮੁਬਾਰਕਬਾਦ ਦਿੱਤੀ।

ਅਹਿਮਦੀਆ ਜਮਾਤ ਵੱਲੋਂ ਈਦ ਦੀ ਨਮਾਜ਼ ਅਦਾ

ਬਟਾਲਾ (ਦਲਬੀਰ ਸੱਖੋਵਾਲੀਆ): ਅਹਿਮਦੀਆ ਮੁਸਲਿਮ ਜਮਾਤ ਦੇ ਕੌਮਾਂਤਰੀ ਮੁੱਖ ਕੇਂਦਰ ਕਾਦੀਆਂ ’ਚ ਅੱਜ ਈਦ ਦੀ ਨਮਾਜ਼ ਅਦਾ ਕੀਤੀ ਗਈ। ਇਸ ਮੌਕੇ ਕਾਦੀਆਂ ਅਤੇ ਆਸ ਪਾਸ ਦੇ ਇਲਾਕੇ ਤੋਂ ਵੱਡੀ ਗਿਣਤੀ ਵਿੱਚ ਮੁਸਲਿਮ ਭਾਈਚਾਰੇ ਦੇ ਲੋਕ ਨਮਾਜ਼ ਅਦਾ ਕਰਨ ਲਈ ਪਹੁੰਚੇ। ਜਮਾਤ ਅਹਿਮਦੀਆ ਦੇ ਮੁੱਖ ਸਕੱਤਰ ਮੌਲਾਨਾ ਮੁਹੰਮਦ ਇਨਾਮ ਗੌਰੀ ਨੇ ਅਦਾ ਕਰਵਾਈ। ਉਨ੍ਹਾਂ ਕਿਹਾ ਕਿ ਹਰ ਸਮਰੱਥਾ ਰੱਖਣ ਵਾਲੇ ਮੁਸਲਮਾਨ ਲਈ ਆਪਣੀ ਜ਼ਿੰਦਗੀ ਵਿਚ ਇਕ ਵਾਰ ਹੱਜ ਕਰਨਾ ਜ਼ਰੂਰੀ ਹੈ। ਇਹ ਈਦ ਕੁਰਬਾਨੀ ਵਾਲੀ ਈਦ ਦੇ ਨਾਂ ਤੋਂ ਵੀ ਜਾਣੀ ਜਾਂਦੀ ਹੈ। ਹਜ਼ਰਤ ਇਬਰਾਹੀਮ, ਉਨ੍ਹਾਂ ਦੀ ਪਤਨੀ ਹਜ਼ਰਤ ਹਾਜ਼ਰਾ ਅਤੇ ਬੇਟੇ ਹਜ਼ਰਤ ਇਸਮਾਈਲ ਦੀ ਕੁਰਬਾਨੀ ਦੀ ਯਾਦ ਵਿਚ ਈਦ ਕੁਰਬਾਨ ਮਨਾਈ ਜਾਂਦੀ ਹੈ। ਇਸ ਮੌਕੇ ਮੁਸਲਿਮ ਜਮਾਤ ਅਹਿਮਦੀਆ ਦੇ ਪ੍ਰੈੱਸ ਸਕੱਤਰ ਨੇ ਕੁਝ ਲੋਕਾਂ ਵੱਲੋਂ ਕਸ਼ਮੀਰੀ ਔਰਤਾਂ ਬਾਰੇ ਗ਼ੈਰਜ਼ਿੰਮੇਵਾਰਾਨਾ ਟਿੱਪਣੀਆਂ ਕਰਨ ’ਤੇ ਹੈਰਾਨੀ ਜਤਾਈ ਤੇ ਕਿਹਾ ਅਜਿਹੀਆਂ ਟਿੱਪਣੀਆਂ ਆਪਸੀ ਪਿਆਰ ’ਚ ਫਿੱਕ ਪਾਉਣ ਦਾ ਯਤਨ ਹਨ।


Comments Off on ਜਾਮਾ ਮਸਜਿਦ ਵਿਚ ਈਦ-ਉਲ-ਜ਼ੁਹਾ ਦੀ ਨਮਾਜ਼ ਅਦਾ ਕੀਤੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.