ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ !    ਗੁਜਰਾਤ ’ਚ ਚਾਰ ਸੀਟਾਂ ’ਤੇ ਚੋਣਾਂ ਲਈ ਕਾਂਗਰਸ ਨੇ ਸਵਾਲ ਉਠਾਇਆ !    ਵਿਸ਼ਵ ਜੇਤੂ ਗਾਮਾ ਭਲਵਾਨ !    ਤਬਾਹੀ ਵੱਲ ਵਧ ਰਿਹਾ ਐਮੇਜ਼ੌਨ !    ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਰੰਧਾਵਾ !    ਸ਼ਾਂਤ ਤੇ ਖ਼ੂਬਸੂਰਤ ਤੀਰਥਨ ਘਾਟੀ !    ਮਿੰਨੀ ਕਹਾਣੀਆਂ !    ਕਾਲਾ ਪੰਡਤ !    ਦਲਿਤ ਸਾਹਿਤ ਦੀ ਸਮੀਖਿਆ !    ਦਲਿਤ ਜੀਵਨ ਦੀ ਪੇਸ਼ਕਾਰੀ !    

ਜੀਕੇ ਦਾ ਕੇਸ ਮੁੱਖ ਮੈਟਰੋਪੋਲਿਟਨ ਮੈਜਿਸਟ੍ਰੇਟ ਦੀ ਅਦਾਲਤ ’ਚ ਤਬਦੀਲ

Posted On August - 20 - 2019

ਪੱਤਰ ਪ੍ਰੇਰਕ
ਨਵੀਂ ਦਿੱਲੀ, 19 ਅਗਸਤ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਗੁਰਮੀਤ ਸਿੰਘ ਸ਼ੰਟੀ ਨੇ ਕਿਹਾ ਹੈ ਕਿ ਉਹ ਗੁਰੂ ਦੀ ਗੋਲਕ ਚੋਰੀ ਕਰਨ ਵਾਲਿਆਂ ਨੂੰ ਉਨ੍ਹਾਂ ਦੇ ਗੁਨਾਹਾਂ ਦੀ ਸਜ਼ਾ ਦਿਵਾ ਕੇ ਹੀ ਦਮ ਲੈਣਗੇ। ਉਨ੍ਹਾਂ ਨੇ ਇਸ ਗੱਲ ਦਾ ਪ੍ਰਗਟਾਵਾ ਅੱਜ ਇੱਥੇ ਪਟਿਆਲਾ ਹਾਊਸ ਕੋਰਟ ਵਿਚ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਦੇ ਗੁਰੂ ਦੀ ਗੋਲਕ ਦੇ ਘਪਲਿਆਂ ਨਾਲ ਸਬੰਧਤ ਕੇਸ ਦੀ ਸੁਣਵਾਈ ਮਗਰੋਂ ਕੀਤਾ।
ਗੁਰਮੀਤ ਸਿੰਘ ਸ਼ੰਟੀ ਨੇ ਮਨਜੀਤ ਸਿੰਘ ਜੀਕੇ ਖ਼ਿਲਾਫ਼ ਗੋਲਕ ਦੇ ਕਰੋੜਾਂ ਰੁਪਏ ਦੇ ਘੁਟਾਲੇ ਦਾ ਕੇਸ ਦਰਜ ਕਰਵਾਇਆ ਸੀ।
ਬੀਤੇ ਦਿਨੀਂ ਜੀਕੇ ਵਿਰੁੱਧ ਚਲਦੇ ਕੇਸ ਦੀ ਜਾਂਚ ਕ੍ਰਾਈਮ ਬ੍ਰਾਂਚ ਨੂੰ ਸੌਂਪ ਦਿੱਤੀ ਗਈ ਸੀ। ਸ਼ੰਟੀ ਨੇ ਸ਼ੱਕ ਜ਼ਾਹਿਰ ਕੀਤਾ ਸੀ ਕਿ ਦਿੱਲੀ ਪੁਲੀਸ ਜੀਕੇ ਵਿਰੁੱਧ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਜਾਂਚ ਨਹੀਂ ਕਰ ਰਹੀ। ਕੇਸ ਦੀ ਗੰਭੀਰਤਾ ਨੂੰ ਦੇਖਦਿਆਂ ਜੱਜ ਨੇ ਜੀਕੇ ਵਿਰੁੱਧ ਚੱਲ ਰਹੇ ਕੇਸ ਨੂੰ ਪਟਿਆਲਾ ਹਾਊਸ ਕੋਰਟ ਤੋਂ ਬਦਲ ਕੇ ਮੁੱਖ ਮੈਟਰੋਪੋਲਿਟਨ ਮੈਜਿਸਟ੍ਰੇਟ ਦੀ ਅਦਾਲਤ ਵਿਚ ਭੇਜ ਦਿੱਤਾ ਹੈ, ਜਿਸ ਦੀ ਅਗਲੀ ਸੁਣਵਾਈ 22 ਅਗਸਤ ਨੂੰ ਹੋਵੇਗੀ।
ਕੋਰਟ ਵੱਲੋਂ ਇਸ ਕੇਸ ਨੂੰ ਕ੍ਰਾਈਮ ਬ੍ਰਾਂਚ ਚਾਣਕਿਆਪੁਰੀ ਥਾਣੇ ’ਚ ਤਬਦੀਲ ਕਰਦਿਆਂ ਕੇਸ ਵਿਚ 420 ਦੇ ਨਾਲ-ਨਾਲ 409, 467, 468 ਤੇ 471 ਧਾਰਾਵਾਂ ਵੀ ਜੋੜ ਦਿੱਤੀਆਂ ਗਈਆਂ ਹਨ।

ਸਿਰਸਾ ਨੇ ਕ੍ਰਾਈਮ ਬ੍ਰਾਂਚ ਕੋਲ ਬਿਆਨ ਦਰਜ ਕਰਵਾਏ

ਨਵੀਂ ਦਿੱਲੀ (ਪੱਤਰ ਪ੍ਰੇਰਕ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਖ਼ਿਲਾਫ਼ ਗੁਰੂ ਦੀ ਗੋਲਕ ਦੇ ਪੈਸੇ ਦੀ ਹੇਰੀ-ਫੇਰੀ ਦੇ ਕੇਸ ਵਿਚ ਅੱਜ ਮੌਜੂਦਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੂੰ ਕ੍ਰਾਈਮ ਬ੍ਰਾਂਚ ਵਿਚ ਬੁਲਾ ਕੇ ਬਿਆਨ ਦਰਜ ਕੀਤੇ ਗਏ। ਸ੍ਰੀ ਸਿਰਸਾ ਨੇ ਦੱਸਿਆ ਕਿ ਜਿਹੜਾ ਕੇਸ ਸ੍ਰੀ ਜੀਕੇ ਖ਼ਿਲਾਫ਼ ਦਰਜ ਹੈ, ਉਸ ਸਬੰਧੀ ਉਨ੍ਹਾਂ ਤੋਂ ਪੁਲੀਸ ਨੇ ਜਾਣਕਾਰੀ ਮੰਗੀ ਸੀ, ਜੋ ਉਨ੍ਹਾਂ ਸਬੂਤਾਂ ਸਮੇਤ ਦੇ ਦਿੱਤੀ ਹੈ। ਸ੍ਰੀ ਸਿਰਸਾ ਨੇ ਦੱਸਿਆ ਕਿ ਗੁਰੂ ਦੀ ਗੋਲਕ ਦਾ ਪੈਸਾ ਸ੍ਰੀ ਜੀਕੇ ਤੋਂ ਵਸੂਲਣ ਲਈ ਉਹ ਜੀਕੇ ਨੂੰ ਨੋਟਿਸ ਜਾਰੀ ਕਰ ਰਹੇ ਹਨ। ਜੇ ਪੈਸਾ ਵਾਪਸ ਗੁਰੂ ਘਰ ਜਮ੍ਹਾਂ ਨਾ ਕਰਵਾਇਆ ਗਿਆ ਤਾਂ ਜੀਕੇ ਦੀ ਜਾਇਦਾਦ ਜ਼ਬਤ ਕਰ ਕੇ ਅਤੇ ਨਿਲਾਮੀ ਕਰ ਕੇ ਪੈਸੇ ਵਸੂਲਣ ਲਈ ਹਾਈ ਕੋਰਟ ਤਕ ਪਹੁੰਚ ਕੀਤੀ ਜਾਵੇਗੀ


Comments Off on ਜੀਕੇ ਦਾ ਕੇਸ ਮੁੱਖ ਮੈਟਰੋਪੋਲਿਟਨ ਮੈਜਿਸਟ੍ਰੇਟ ਦੀ ਅਦਾਲਤ ’ਚ ਤਬਦੀਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.