ਹੜ੍ਹ ਪੀੜਤਾਂ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ: ਹਰਨਾਮ ਸਿੰਘ ਖ਼ਾਲਸਾ !    ਹੜ੍ਹਾਂ ਦੀ ਮਾਰ ਪੈਣ ਤੋਂ ਬਾਅਦ ਰੇਤਾ ਵੀ ਹੋਇਆ ਮਹਿੰਗਾ !    ਮਨਪ੍ਰੀਤ ਬਾਦਲ ਸਿਆਸਤ ਕਰਨ ਦੀ ਥਾਂ ਨੁਕਸਾਨ ਦੀ ਰਿਪੋਰਟ ਕੇਂਦਰ ਨੂੰ ਭੇਜੇ: ਚੀਮਾ !    ਦਰਦ ਕਹਾਣੀ ਦੱਸਣ ਤੇ ਲੜਣ ਦੀ ਹਿੰਮਤ !    ਅਰਥਚਾਰੇ ਨੂੰ ਮਿਲਣ ਹੁਲਾਰੇ, ਦਾਤੇ ਦਿੱਤੇ ਚਾਰ !    ਇਮਰਾਨ ਨੂੰ ਤਹੱਮਲ ਨਾ ਤਿਆਗਣ ਦਾ ਮਸ਼ਵਰਾ !    ਮੁਕਤਸਰ ਤੇ ਫਾਜ਼ਿਲਕਾ ’ਚ ਪੀਣ ਵਾਲੇ ਪਾਣੀ ਦਾ ਕਾਲ ਪਿਆ !    ਸਾਹਿਰ ਲੁਧਿਆਣਵੀ ਮੁਕੱਦਮਾ ਭੁਗਤਣ ਦਿੱਲੀ ਆਇਆ !    ਸਾਮਰਾਜ ਬਨਾਮ ਪੰਜਾਬੀ ਸ਼ਾਇਰ ਲਾਲੂ ਤੇ ਬੁਲਿੰਦਾ ਲੁਹਾਰ !    ਇਤਿਹਾਸ ਸੰਭਾਲ ਰਹੀ : ਡਿਜੀਟਲ ਲਾਇਬਰੇਰੀ !    

ਜੇਲ੍ਹ ਮੰਤਰੀ ਵੱਲੋਂ ਬਾਬਾ ਸਰਬਜੋਤ ਸਿੰਘ ਬੇਦੀ ਨਾਲ ਭੇਟ

Posted On August - 13 - 2019

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 12 ਅਗਸਤ
ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇੱਥੇ ਮਨਸੂਰਾਂ ’ਚ ਗੁਰੂ ਨਾਨਕ ਦੇਵ ਦੀ 16ਵੀਂ ਪੀੜ੍ਹੀ ’ਚੋਂ ਸੰਤ ਸਮਾਜ ਦੀ ਉੱਘੀ ਤੇ ਸਤਿਕਾਰਤ ਸ਼ਖ਼ਸੀਅਤ ਬਾਬਾ ਸਰਬਜੋਤ ਸਿੰਘ ਬੇਦੀ ਨਾਲ ਮੁਲਾਕਾਤ ਕਰ ਕੇ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਲਈ ਸੇਧ ਤੇ ਸੇਵਾ ਸੰਭਾਲ ਲਈ ਅਪੀਲ ਕੀਤੀ।
ਇਸ ਮੁਲਾਕਾਤ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਰੰਧਾਵਾ ਨੇ ਦੱਸਿਆ ਕਿ ਸਰਕਾਰ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਬਣਾਉਣ ਲਈ ਵੱਡੇ ਪੱਧਰ ਉਤੇ ਸਮਾਗਮ ਲਈ ਉਲੀਕੇ ਗਏ ਹਨ ਅਤੇ ਇਨ੍ਹਾਂ ਸਮਾਗਮਾਂ ਨੂੰ ਪੂਰਨ ਗੁਰ ਮਰਿਆਦਾ ਨਾਲ ਨੇਪਰੇ ਚਾੜ੍ਹਨ ਲਈ ਸੰਤ ਸਮਾਜ ਤੋਂ ਸੇਧ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਾਬਾ ਬੇਦੀ ਜੀ ਨੂੰ ਸਮਾਗਮਾਂ ਦੀ ਅਗਵਾਈ ਤੇ ਸੇਵਾ ਸੰਭਾਲ ਲਈ ਅਪੀਲ ਕਰਨ ਆਏ ਹਨ ਅਤੇ ਬਾਬਾ ਬੇਦੀ ਜੀ ਵੱਲੋਂ ਇਸ ਕਾਰਜ ਲਈ ਹਾਮੀ ਭਰੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਵਿੱਚ ਦੇਸ਼ ਵਿਦੇਸ਼ ਤੋਂ ਸੰਗਤ ਵੱਡੀ ਗਿਣਤੀ ’ਚ ਜੁੜ ਰਹੀ ਹੈ ਅਤੇ ਧਾਰਮਿਕ ਸ਼ਖ਼ਸੀਅਤਾਂ ਦੀ ਅਗਵਾਈ ਨਾਲ ਇਹ ਸਮਾਗਮ ਪੂਰਨ ਗੁਰ ਮਰਿਆਦਾ ਨਾਲ ਨੇਪਰੇ ਚਾੜ੍ਹੇ ਜਾਣਗੇ। ਇਸ ਮੌਕੇ ਸੰਤ ਸਮਾਜ ਦੀਆਂ ਹੋਰ ਵੀ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ ਜਿਨ੍ਹਾਂ ਵਿੱਚ ਭਾਈ ਗੁਰਪ੍ਰੀਤ ਸਿੰਘ ਰੰਧਾਵਾ, ਸੰਤ ਗੁਰਮੀਤ ਸਿੰਘ ਤੇ ਭਾਈ ਅਨਮੋਲ ਸਿੰਘ ਆਦਿ ਮੌਜੂਦ ਸਨ।


Comments Off on ਜੇਲ੍ਹ ਮੰਤਰੀ ਵੱਲੋਂ ਬਾਬਾ ਸਰਬਜੋਤ ਸਿੰਘ ਬੇਦੀ ਨਾਲ ਭੇਟ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.