ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ !    ਗੁਜਰਾਤ ’ਚ ਚਾਰ ਸੀਟਾਂ ’ਤੇ ਚੋਣਾਂ ਲਈ ਕਾਂਗਰਸ ਨੇ ਸਵਾਲ ਉਠਾਇਆ !    ਵਿਸ਼ਵ ਜੇਤੂ ਗਾਮਾ ਭਲਵਾਨ !    ਤਬਾਹੀ ਵੱਲ ਵਧ ਰਿਹਾ ਐਮੇਜ਼ੌਨ !    ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਰੰਧਾਵਾ !    ਸ਼ਾਂਤ ਤੇ ਖ਼ੂਬਸੂਰਤ ਤੀਰਥਨ ਘਾਟੀ !    ਮਿੰਨੀ ਕਹਾਣੀਆਂ !    ਕਾਲਾ ਪੰਡਤ !    ਦਲਿਤ ਸਾਹਿਤ ਦੀ ਸਮੀਖਿਆ !    ਦਲਿਤ ਜੀਵਨ ਦੀ ਪੇਸ਼ਕਾਰੀ !    

ਜੰਮੂ ਕਸ਼ਮੀਰ ’ਚੋਂ ਧਾਰਾ 370 ਹਟਾਉਣ ਦਾ ਤਰੀਕਾ ਗ਼ਲਤ: ਭਗਵੰਤ ਮਾਨ

Posted On August - 19 - 2019

ਗੁਰਦੀਪ ਸਿੰਘ ਲਾਲੀ
ਸੰਗਰੂਰ, 18 ਅਗਸਤ

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਭਗਵੰਤ ਮਾਨ।

ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਜੰਮੂ ਕਸ਼ਮੀਰ ’ਚੋਂ ਧਾਰਾ 370 ਹਟਾਉਣ ਦਾ ਤਰੀਕਾ ਗ਼ਲਤ ਹੈ। ਜੰਮੂ ਕਸ਼ਮੀਰ ਸੂਬਾ ਹੀ ਰਹਿਣਾ ਚਾਹੀਦਾ ਸੀ ਤੇ ਇਸ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਬਣਾਉਣ ਦੀ ਕੋਈ ਲੋੜ ਨਹੀਂ ਸੀ।
ਸਥਾਨਕ ਰੈਸਟ ਹਾਊਸ ਵਿਚ ਮੀਡੀਆ ਨਾਲ ਗੱਲਬਾਤ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਜੰਮੂ ਕਸ਼ਮੀਰ ਵਿਚੋਂ ਧਾਰਾ 370 ਖਤਮ ਕਰ ਕੇ ਪਾਬੰਦੀਆਂ ਹਟਾਉਣ ਦੀ ਹਮਾਇਤ ਕਰਦੀ ਹੈ ਤਾਂ ਜੋ ਜੰਮੂ ਕਸ਼ਮੀਰ ਵਿਚ ਉਦਯੋਗ ਸਥਾਪਿਤ ਹੋਵੇ, ਨਵੇਂ ਸਕੂਲ ਅਤੇ ਹਸਪਤਾਲ ਬਣਨ ਪਰ ਉੱਥੋਂ ਦੇ ਲੋਕਾਂ ਨੂੰ ਹਨ੍ਹੇਰੇ ਵਿਚ ਰੱਖ ਕੇ, ਘਰਾਂ ਵਿਚ ਬੰਦ ਕਰ ਕੇ ਅਤੇ ਫ਼ੌਜ ਤਾਇਨਾਤ ਕਰ ਕੇ ਅਜਿਹਾ ਕਰਨਾ ਤਾਨਾਸ਼ਾਹੀ ਹੈ। ਲੋਕਤੰਤਰੀ ਦੇਸ਼ ਵਿਚ ਅਜਿਹਾ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਲੋਕ ਸਭਾ ਵਿਚ ਸਿਰਫ਼ ਦੋ ਘੰਟੇ ਪਹਿਲਾਂ ਬਿੱਲ ਪੇਸ਼ ਕੀਤਾ ਗਿਆ, ਜਿਸ ਨੂੰ ਪੜ੍ਹਨ ਤਕ ਦਾ ਮੌਕਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਸਾਰੀਆਂ ਸਿਆਸੀ ਪਾਰਟੀਆਂ ਦੀ ਮੀਟਿੰਗ ਬੁਲਾਉਣੀ ਚਾਹੀਦੀ ਸੀ ਅਤੇ ਜੰਮੂ ਕਸ਼ਮੀਰ ਦੀਆਂ ਪਾਰਟੀਆਂ ਨਾਲ ਮੀਟਿੰਗ ਕਰਨੀ ਚਾਹੀਦੀ ਸੀ ਪਰ ਅਚਾਨਕ ਤਾਨਾਸ਼ਾਹੀ ਫ਼ੈਸਲਾ ਨਹੀਂ ਲੈਣਾ ਚਾਹੀਦਾ ਸੀ।
ਸ੍ਰੀ ਮਾਨ ਨੇ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ਨੂੰ ਹੱਲ ਨਾ ਕਰਨ ਲਈ ਕਾਂਗਰਸ ਅਤੇ ਅਕਾਲੀ ਦਲ, ਭਾਜਪਾ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਇਹ ਪਾਰਟੀਆ ਪੰਜਾਬ ਦੇ ਪਾਣੀਆਂ ਦੀਆਂ ਕਾਤਲ ਹਨ। ਮਿਲ ਬੈਠ ਕੇ ਇਹ ਮਸਲਾ ਹੱਲ ਹੋ ਸਕਦਾ ਸੀ ਪਰ ਇਸ ਮੁੱਦੇ ’ਤੇ ਇਨ੍ਹਾਂ ਪਾਰਟੀਆਂ ਨੇ ਘਟੀਆ ਰਾਜਨੀਤੀ ਕੀਤੀ ਹੈ। ਅਵਾਰਾ ਪਸ਼ੂਆਂ ਕਾਰਨ ਹੋ ਰਹੀਆਂ ਮੌਤਾਂ ਬਾਰੇ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਉਨ੍ਹਾਂ ਕਿਹਾ ਕਿ ਜੇ ਸਰਕਾਰ ਪੰਜਾਬ ਦੇ ਲੋਕਾਂ ਨੂੰ ਅਵਾਰਾ ਪਸ਼ੂਆਂ ਤੇ ਕੁੱਤਿਆਂ ਤੋਂ ਨਹੀਂ ਬਚਾ ਸਕਦੀ ਤਾਂ ਇਸ ਸਰਕਾਰ ਤੋਂ ਹੋਰ ਕੀ ਉਮੀਦ ਰੱਖ ਸਕਦੇ ਹਾਂ। ਬਿਜਲੀ ਬਿਲਾਂ ’ਚ ਗਊ ਸੈੱਸ ਵਸੂਲ ਰਹੀ ਸਰਕਾਰ ਨੂੰ ਤੁਰੰਤ ਅਵਾਰਾ ਪਸ਼ੂਆਂ ਦਾ ਪ੍ਰਬੰਧ ਕਰਨਾ ਚਾਹੀਦਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਬਿਜਲੀ ਵਿਭਾਗ ਦਾ ਚਾਰਜ ਸੰਭਾਲ ਕੇ ਪੰਜਾਬ ਦੇ ਲੋਕਾਂ ਨੂੰ ਰਾਹਤ ਦੇਣੀ ਚਾਹਦੀ ਸੀ। ਪੰਜਾਬ ਸਰਕਾਰ ਲਗਾਤਾਰ ਬਿਜਲੀ ਮਹਿੰਗੀ ਕਰ ਕੇ ਲੋਕਾਂ ’ਤੇ ਵਾਧੂ ਬੋਝ ਪਾ ਰਹੀ ਹੈ।


Comments Off on ਜੰਮੂ ਕਸ਼ਮੀਰ ’ਚੋਂ ਧਾਰਾ 370 ਹਟਾਉਣ ਦਾ ਤਰੀਕਾ ਗ਼ਲਤ: ਭਗਵੰਤ ਮਾਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.