ਮੁਕਾਬਲੇ ਵਿੱਚ ਜੈਸ਼-ਏ-ਮੁਹੰਮਦ ਦਾ ਕਮਾਂਡਰ ਹਲਾਕ !    ਨੌਜਵਾਨ ਸੋਚ : ਵਿਦਿਆਰਥੀ ਸਿਆਸਤ ਦਾ ਉਭਾਰ !    ਤੁਰਕੀ ਬੰਬ ਹਮਲੇ ’ਚ ਪੰਜ ਹਲਾਕ !    ਵਿਹਲੇ ਸਮੇਂ ਕਿਤਾਬਾਂ ਪੜ੍ਹਨਾ ਉੱਤਮ ਰੁਝੇਵਾਂ !    ਪੁਣੇ ’ਚ ਅੱਠ ਦੀ ਮੌਤ, ਮ੍ਰਿਤਕਾਂ ਦੀ ਗਿਣਤੀ 16 ਹੋਈ !    ਵਿਦਿਆਰਥੀਆਂ ’ਚ ਮੁਕਾਬਲੇ ਦੀ ਭਾਵਨਾ ਪੈਦਾ ਕਰਨੀ ਜ਼ਰੂਰੀ !    ਕਰੋਨਾ ਬਨਾਮ ਸਾਡਾ ਨਿੱਘਰ ਰਿਹਾ ਸਮਾਜਿਕ ਢਾਂਚਾ !    ਸੁਲਤਾਨਪੁਰ ਲੋਧੀ ਹਸਪਤਾਲ ’ਚੋਂ ਸਰਕਾਰ ਨੇ ਵੈਂਟੀਲੇਟਰ ‘ਚੁੱਕੇ’ !    ਜਹਾਂਗੀਰ ਵਾਸੀਆਂ ਦੀ ਪਹਿਲਕਦਮੀ: ਆਪਣਿਆਂ ਵੱਲੋਂ ਨਕਾਰਿਆਂ ਦੀ ਅਰਥੀ ਨੂੰ ਦੇਣਗੇ ਮੋਢਾ !    ਪਰਵਾਸੀ ਔਰਤ ਦੇ ਸਸਕਾਰ ਲਈ ਸ਼ਮਸ਼ਾਨ ਦੇ ਬੂਹੇ ਕੀਤੇ ਬੰਦ !    

ਜੰਮੂ ਵਾਸੀਆਂ ਦੀ ਇੱਛਾਵਾਂ ਦੀ ਪੂਰਤੀ ਲਈ ਸੰਘ ਆਗੂਆਂ ਵੱਲੋਂ ਕੇਂਦਰ ਸਰਕਾਰ ਤੱਕ ਪਹੁੰਚ

Posted On August - 12 - 2019

ਦਿਨੇਸ਼ ਮਨਹੋਤਰਾ
ਜੰਮੂ, 11 ਅਗਸਤ
ਜੰਮੂ ਕਸ਼ਮੀਰ ਵਿੱਚੋਂ ਧਾਰਾ 370 ਹਟਾਏ ਜਾਣ ਬਾਅਦ ਜੰਮੂ ਖਿੱਤੇ ਦੇ ਲੋਕਾਂ ਦੀਆਂ ਇੱਛਾਵਾਂ ਦੀ ਪੂਰਤੀ ਅਤੇ ਉਨ੍ਹਾਂ ਦੇ ਮਨਾਂ ਵਿੱਚ ਪੈਦਾ ਹੋ ਰਹੇ ਖ਼ਦਸ਼ਿਆਂ ਨੂੰ ਦੂਰ ਕਰਨ ਲਈ ਰਾਸ਼ਟਰੀ ਸੋਇਮ ਸੇਵਕ ਸੰਘ ਦੇ ਸੀਨੀਅਰ ਆਗੂਆਂ ਨੇ ਕੇਂਦਰ ਸਰਕਾਰ ਤੱਕ ਪਹੁੰਚ ਕੀਤੀ ਹੈ। ਧਾਰਾ 370 ਹਟਾਉਣ ਬਾਅਦ ਪੈਦਾ ਹੋਈ ਸਥਿਤੀ ਉੱਤੇ ਚਰਚਾ ਕਰਨ ਲਈ ਸੰਘ ਪਰਿਵਾਰ ਦੇ ਸੀਨੀਅਰ ਆਗੂ ਪਿਛਲੇ ਦੋ ਦਿਨ ਤੋਂ ਦਿੱਲੀ ਵਿੱਚ ਕੇਂਦਰੀ ਆਗੂਆਂ ਨਾਲ ਮੀਟਿੰਗਾਂ ਕਰ ਰਹੇ ਹਨ।
ਜ਼ਿਕਰਯੋਗ ਹੈ ਕਿ ਧਾਰਾ 370 ਹਟਾਉਣ ਅਤੇ ਜੰਮੂ ਕਸ਼ਮੀਰ ਨੂੰ ਦੋ ਕੇਂਦਰ ਸਾਸ਼ਿਤ ਪ੍ਰਦੇਸ਼ਾਂ ਵਿੱਚ ਵੰਡਣ ਦੇ ਕੇਂਦਰ ਸਰਕਾਰ ਦੇ ਫੈਸਲੇ ਬਾਅਦ ਜੰਮੂ ਖਿੱਤੇ ਵਿੱਚ ਡੋਗਰਾ ਰਾਜ ਦੇ ਹਿੱਤਾਂ ਨੂੰ ਬਚਾਉਣ ਦੀ ਮੁਹਿੰਮ ਤੇਜ਼ ਹੋ ਰਹੀ ਹੈ। ਬਹੁਤੀਆਂ ਗੈਰ-ਭਾਜਪਾ ਪਾਰਟੀਆਂ ਕੇਂਦਰ ਸਰਕਾਰ ਦੇ ਫੈਸਲੇ ਦਾ ਵਿਰੋਧ ਕਰ ਰਹੀਆਂ ਹਨ ਅਤੇ ਜੰਮੂ ਨੂੰ ਵੱਖਰੇ ਰਾਜ ਦਾ ਦਰਜਾ ਕਰਨ ਦੀ ਮੰਗ ਕਰ ਰਹੀਆਂ ਹਨ। ਕੇਂਦਰ ਸਰਕਾਰ ਨੇ ਜੰਮੂ ਕਸ਼ਮੀਰ ਦੇ ਦੋ ਕੇਂਦਰ ਸਾਸ਼ਿਤ ਪ੍ਰਦੇਸ਼ ਹੋਂਦ ਵਿੱਚ ਲਿਆਉਣ ਲਈ 31 ਅਕਤੂਬਰ ਦਾ ਦਿਨ ਰੱਖਿਆ ਹੈ।


Comments Off on ਜੰਮੂ ਵਾਸੀਆਂ ਦੀ ਇੱਛਾਵਾਂ ਦੀ ਪੂਰਤੀ ਲਈ ਸੰਘ ਆਗੂਆਂ ਵੱਲੋਂ ਕੇਂਦਰ ਸਰਕਾਰ ਤੱਕ ਪਹੁੰਚ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.