ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ !    ਗੁਜਰਾਤ ’ਚ ਚਾਰ ਸੀਟਾਂ ’ਤੇ ਚੋਣਾਂ ਲਈ ਕਾਂਗਰਸ ਨੇ ਸਵਾਲ ਉਠਾਇਆ !    ਵਿਸ਼ਵ ਜੇਤੂ ਗਾਮਾ ਭਲਵਾਨ !    ਤਬਾਹੀ ਵੱਲ ਵਧ ਰਿਹਾ ਐਮੇਜ਼ੌਨ !    ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਰੰਧਾਵਾ !    ਸ਼ਾਂਤ ਤੇ ਖ਼ੂਬਸੂਰਤ ਤੀਰਥਨ ਘਾਟੀ !    ਮਿੰਨੀ ਕਹਾਣੀਆਂ !    ਕਾਲਾ ਪੰਡਤ !    ਦਲਿਤ ਸਾਹਿਤ ਦੀ ਸਮੀਖਿਆ !    ਦਲਿਤ ਜੀਵਨ ਦੀ ਪੇਸ਼ਕਾਰੀ !    

ਟਰੰਪ ਵੱਲੋਂ ਡੈਨਮਾਰਕ ਦੌਰਾ ਰੱਦ ਕਰਨ ’ਤੇ ਸ਼ਾਹੀ ਪਰਿਵਾਰ ਹੈਰਾਨ

Posted On August - 22 - 2019

ਕੋਪਨਹੇਗਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਆਪਣਾ ਡੈਨਮਾਰਕ ਦੌਰਾ ਰੱਦ ਕੀਤੇ ਜਾਣ ’ਤੇ ਸ਼ਾਹੀ ਡੈਨਿਸ਼ ਪਰਿਵਾਰ ਨੇ ਹੈਰਾਨੀ ਦਾ ਪ੍ਰਗਟਾਵਾ ਕੀਤਾ ਹੈ। ਦੱਸਣਯੋਗ ਹੈ ਕਿ ਟਰੰਪ ਨੇ ਗ੍ਰੀਨਲੈਂਡ ਨੂੰ ਖ਼ਰੀਦਣ ਦੀ ਇੱਛਾ ਜ਼ਾਹਿਰ ਕੀਤੀ ਸੀ ਤੇ ਡੈਨਮਾਰਕ ਦੀ ਪ੍ਰਧਾਨ ਮੰਤਰੀ ਨੇ ਇਸ ਪੇਸ਼ਕਸ਼ ਨੂੰ ‘ਬੇਤੁਕਾ’ ਦੱਸਿਆ ਸੀ। ਟਰੰਪ ਨੇ 2 ਤੇ 3 ਸਤੰਬਰ ਨੂੰ ਡੈਨਮਾਰਕ ਆਉਣਾ ਸੀ। ਗ੍ਰੀਨਲੈਂਡ, ਡੈਨਮਾਰਕ ਅਧੀਨ ਹੈ ਤੇ ਇਸ ਨੂੰ ਪੰਜਾਹ ਫ਼ੀਸਦ ਮਾਮਲਿਆਂ ਵਿਚ ਖ਼ੁਦਮੁਖਤਿਆਰੀ ਹਾਸਲ ਹੈ। ਟਰੰਪ ਨੇ ਟਵੀਟ ਕੀਤਾ ਕਿ ਡੈਨਮਾਰਕ ਬੇਹੱਦ ਨਿੱਘੇ ਲੋਕਾਂ ਦਾ ਖਾਸ ਦੇਸ਼ ਹੈ ਪਰ ਪ੍ਰਧਾਨ ਮੰਤਰੀ ਦੀ ਟਿੱਪਣੀ ਤੋਂ ਬਾਅਦ ਉਹ ਦੌਰਾ ਰੱਦ ਕਰ ਰਹੇ ਹਨ।
-ਏਪੀ


Comments Off on ਟਰੰਪ ਵੱਲੋਂ ਡੈਨਮਾਰਕ ਦੌਰਾ ਰੱਦ ਕਰਨ ’ਤੇ ਸ਼ਾਹੀ ਪਰਿਵਾਰ ਹੈਰਾਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.