ਆਜ਼ਾਦੀ ਸੰਘਰਸ਼ ਵਿੱਚ ਗੁਰੂ ਹਰੀ ਸਿੰਘ ਦਾ ਯੋਗਦਾਨ !    ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਿੱਚ ਵਿੱਦਿਆ ਪ੍ਰਬੰਧ !    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸ਼ਤਾਬਦੀ ਵਰ੍ਹਾ !    ਗਾਜ਼ਾ ’ਚ ਇਜ਼ਰਾਇਲੀ ਹਵਾਈ ਹਮਲੇ ’ਚ ਇਸਲਾਮਿਕ ਕਮਾਂਡਰ ਦੀ ਮੌਤ !    ਬੀਕਾਨੇਰ: ਹਾਦਸੇ ’ਚ 7 ਮੌਤਾਂ !    ਕਸ਼ਮੀਰ ’ਚ ਪੱਤਰਕਾਰਾਂ ਵੱਲੋਂ ਪ੍ਰਦਰਸ਼ਨ !    ਉੱਤਰਾਖੰਡ ’ਚ ਭੁਚਾਲ ਦੇ ਝਟਕੇ !    ਵਿਆਹ ਕਰਾਉਣ ਤੋਂ ਨਾਂਹ ਕਰਨ ’ਤੇ ਤਾਇਕਵਾਂਡੋ ਖਿਡਾਰਨ ਨੂੰ ਗੋਲੀ ਮਾਰੀ !    ਮੁਕਾਬਲੇ ਵਿੱਚ ਦਹਿਸ਼ਤਗਰਦ ਹਲਾਕ !    ਲੋਕ ਜਨਸ਼ਕਤੀ ਪਾਰਟੀ ਝਾਰਖੰਡ ਵਿੱਚ 50 ਸੀਟਾਂ ’ਤੇ ਚੋਣ ਲੜੇਗੀ !    

ਠੇਕਾ ਮੁਲਾਜ਼ਮਾਂ ਵੱਲੋਂ ਕੈਪਟਨ ਨੂੰ ਘੇਰਨ ਦੀਆਂ ਤਿਆਰੀਆਂ

Posted On August - 13 - 2019

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 12 ਅਗਸਤ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਜ਼ਾਦੀ ਦਿਹਾੜੇ ’ਤੇ ਘੇਰਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਸ ਸਬੰਧੀ ਵੱਖ ਵੱਖ ਦਫ਼ਤਰਾਂ ਵਿੱਚ ਜਾ ਕੇ ਮੁਲਾਜ਼ਮਾਂ ਦੀ ਲਾਮਬੰਦੀ ਕੀਤੀ ਜਾ ਰਹੀ ਹੈ। ਹਾਲਾਂਕਿ ਪੰਜਾਬ ਪੁਲੀਸ ਦੇ ਖੁਫ਼ੀਆ ਵਿੰਗ ਅਤੇ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਵੱਲੋਂ ਮੁਲਾਜ਼ਮਾਂ ਨੂੰ ਸ਼ਾਂਤ ਕਰਨ ਦੇ ਯਤਨ ਕੀਤੇ ਜਾ ਰਹੇ ਹਨ ਪਰ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਹੁਣ ਉਹ ਝੂਠੇ ਲਾਰਿਆਂ ਵਿੱਚ ਆਉਣ ਵਾਲੇ ਨਹੀਂ ਹਨ। ਸੰਘਰਸ਼ ਮੋਰਚਾ ਦੇ ਸੂਬਾਈ ਆਗੂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂ, ਬਲਿਹਾਰ ਸਿੰਘ ਕਟਾਰੀਆ ਤੇ ਹੋਰਾਂ ਨੇ ਆਊਟਸੋਰਸਿੰਗ ਤੇ ਠੇਕਾ ਮੁਲਾਜ਼ਮਾਂ ਦੇ ਪ੍ਰਤੀ ਪੰਜਾਬ ਸਰਕਾਰ ਦੇ ਰਵੱਈਏ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ ਕਿਹਾ ਕਿ ਕੈਪਟਨ ਸਰਕਾਰ ਆਪਣੇ ਚੋਣ ਮਨੋਰਥ ਪੱਤਰ ਵਿੱਚ ਸਮੂਹ ਸਰਕਾਰੀ ਅਦਾਰਿਆਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਵਾਅਦੇ ਤੋਂ ਭੱਜ ਰਹੀ ਹੈ ਅਤੇ ਸਰਕਾਰ ਵੱਲੋਂ ਆਪਣੇ 28 ਮਹੀਨਿਆਂ ਦੇ ਕਾਰਜਕਾਲ ਦੌਰਾਨ ਕਿਸੇ ਵੀ ਅਦਾਰੇ ਦੇ ਕੱਚੇ ਮੁਲਾਜ਼ਮ ਨੂੰ ਪੱਕਾ ਨਹੀਂ ਕੀਤਾ, ਸਗੋਂ ਸਮੂਹ ਅਦਾਰਿਆਂ ਦੇ ਕੱਚੇ ਮੁਲਾਜ਼ਮਾਂ ਦੀਆਂ ਛਾਂਟੀਆਂ ਕਰਨ ਵਾਲੇ ਪਾਸੇ ਤੁਰੀ ਹੋਈ ਹੈ। ਉਨ੍ਹਾਂ ਨੇ ਸਮੂਹ ਸੰਘਰਸ਼ਸ਼ੀਲ ਜਥੇਬੰਦੀਆਂ ਨੂੰ ਵੱਖੋ-ਵੱਖਰੇ ਸੰਘਰਸ਼ ਕਰਨ ਦੀ ਥਾਂ ਸੰਘਰਸ਼ ਮੋਰਚੇ ਦੇ ਬੈਨਰ ਹੇਠ ਕੇ ਇਕਜੁੱਟ ਹੋ ਕੇ ਸੰਘਰਸ਼ ਵਿੱਢਣ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਦੀ ਪੰਜਾਬ ਐਡਹਾਕ, ਕੰਟਰੈਕਟ, ਡੇਲੀਵੇਜ, ਟੈਂਪਰੇਰੀ, ਆਊਟ-ਸੋਰਸਿੰਗ, ਐਂਪਲਾਇਜ਼ ਵੈੱਲਫੇਅਰ ਐਕਟ 2016 ਬਣਾਇਆ ਸੀ ਪਰ ਕੈਪਟਨ ਸਰਕਾਰ ਉਸ ਐਕਟ ਨੂੰ ਲਾਗੂ ਕਰਨ ਤੋਂ ਟਾਲਾ ਵੱਟ ਰਹੀ ਹੈ ਅਤੇ ਵੈੱਲਫੇਅਰ ਐਕਟ 2016 ਨੂੰ ਤੋੜ ਕੇ ਆਊਟ-ਸੋਰਸਿਸ ਅਤੇ ਠੇਕਾ ਪ੍ਰਣਾਲੀ ਨੂੰ ਐਕਟ ਤੋਂ ਬਾਹਰ ਕਰਨ ਦੇ ਰਾਹ ਪੈ ਗਈ ਹੈ। ਆਗੂਆਂ ਨੇ ਕਿਹਾ ਕਿ ਠੇਕਾ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਪਿੱਤਰੀ ਵਿਭਾਗਾਂ ਵਿੱਚ ਰੈਗੂਲਰ ਕਰਨ ਨਾਲ ਪੰਜਾਬ ਸਰਕਾਰ ਅਤੇ ਮਹਿਕਮਿਆਂ ’ਤੇ ਕੋਈ ਵੀ ਵਾਧੂ ਵਿੱਤੀ ਬੋਝ ਨਹੀਂ ਪਵੇਗਾ ਸਗੋਂ ਕੰਪਨੀਆਂ ਨੂੰ ਦਿੱਤੇ ਜਾਣ ਵਾਲੇ ਕਮਿਸ਼ਨ ਅਤੇ ਜੀਐੱਸਟੀ ਦੀ ਵੱਡੇ ਪੱਧਰ ’ਤੇ ਬਚਤ ਹੋਵੇਗੀ।

15 ਅਗਸਤ ਨੂੰ ਰੋਸ ਮਾਰਚ ਕਰਨਗੇ ਮੁਲਾਜ਼ਮ

ਉਨ੍ਹਾਂ ਕਿਹਾ ਕਿ ਸਰਕਾਰ ਦੇ ਠੇਕਾ ਮੁਲਾਜ਼ਮਾਂ ਪ੍ਰਤੀ ਰਵੱਈਏ ਅਤੇ ਸਰਕਾਰ ਦੀ ਵਾਅਦਾ-ਖ਼ਿਲਾਫ਼ੀ ਵਿਰੁੱਧ 14 ਤੇ 15 ਅਗਸਤ ਨੂੰ ਸੂਬਾ ਪੱਧਰੀ ਸੰਘਰਸ਼ ਕੀਤਾ ਜਾ ਰਿਹਾ ਹੈ। ਜਿੱਥੇ ਵੀ ਮੁੱਖ ਮੰਤਰੀ ਆਜ਼ਾਦੀ ਦਿਵਸ਼ ਦੇ ਸਮਾਗਮ ਵਿੱਚ ਤਿਰੰਗਾ ਲਹਿਰਾਉਣਗੇ, ਉਸ ਜ਼ਿਲ੍ਹੇ ਵਿੱਚ 14 ਅਗਸਤ ਨੂੰ ਕਾਲੇ ਚੋਗੇ ਪਾ ਕੇ ਪ੍ਰਦਰਸ਼ਨ ਕੀਤਾ ਜਾਵੇਗਾ। 15 ਅਗਸਤ ਨੂੰ ਆਜ਼ਾਦੀ ਸਮਾਗਮ ਵੱਲ ਰੋਸ ਮਾਰਚ ਕੀਤਾ ਜਾਵੇਗਾ।


Comments Off on ਠੇਕਾ ਮੁਲਾਜ਼ਮਾਂ ਵੱਲੋਂ ਕੈਪਟਨ ਨੂੰ ਘੇਰਨ ਦੀਆਂ ਤਿਆਰੀਆਂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.