ਅੰਡੇਮਾਨ ਨਿਕੋਬਾਰ ਤੋਂ ਸ਼ੁਰੂ ਹੋਇਆ ਸੰਘਰਸ਼ !    ਕੀ ਅਸੀਂ ਕਦੇ ਜਾਗਾਂਗੇ ? !    ਨਿਵਾਣਾਂ ਵੱਲ ਜਾਂਦੀ ਰਾਜਨੀਤੀ !    ਜਪਾਨ ਤੋਂ ਸਬਕ ਸਿੱਖੇ ਪੰਜਾਬ !    ਤੁਸ਼ਾਮ ਦੀ ਬਾਰਾਂਦਰੀ !    ਠੰਢਾ ਲੋਹਾ !    ਇੱਛਾਵਾਂ ਦੇ ਦਮਨ ਦਾ ਦੁਖਾਂਤ !    ਪੰਜਾਬੀ ਸਿਨੇਮਾ ਦਾ ਇਤਿਹਾਸ !    ਮੱਧਕਾਲੀ ਪੰਜਾਬ ਦੀਆਂ ਪੰਜ ਸਦੀਆਂ ਦਾ ਪ੍ਰਮਾਣਿਕ ਇਤਿਹਾਸ !    ਗ਼ਜ਼ਲ !    

ਢਾਣੀ ਦਾਦਾ ਨਿਰਾਣੀਆਂ ’ਚ ਦੋ ਦਿਨਾਂ ਤੋਂ ਬਿਜਲੀ ਸਪਲਾਈ ਠੱਪ

Posted On August - 13 - 2019

ਬਿਜਲੀ ਘਰ ਅੱਗੇ ਮੁਜ਼ਾਹਰਾ ਕਰਦੇ ਹੋਏ ਢਾਣੀ ਨਿਰਾਣੀਆਂ ਦੇ ਵਸਨੀਕ।

ਪੱਤਰ ਪ੍ਰੇਰਕ
ਅਬੋਹਰ, 12 ਅਗਸਤ
ਢਾਣੀ ਦਾਦਾ ਨਿਰਾਣੀਆਂ ’ਚ ਪਿਛਲੇ ਦੋ ਦਿਨਾਂ ਤੋਂ ਬਿਜਲੀ ਸਪਲਾਈ ਠੱਪ ਹੋਣ ਕਾਰਨ ਪ੍ਰੇਸ਼ਾਨ ਲੋਕਾਂ ਨੇ ਪੰਚਾਇਤ ਮੈਂਬਰ ਮੰਗਤ ਰਾਮ ਦੀ ਅਗਵਾਈ ਹੇਠ ਅੱਜ ਸ੍ਰੀਗੰਗਾਨਗਰ ਰੋਡ ’ਤੇ ਬਿਜਲੀ ਘਰ ਦੇ ਸਾਹਮਣੇ ਧਰਨਾ ਦੇ ਕੇ ਬਿਜਲੀ ਬੋਰਡ ਖ਼ਿਲਾਫ਼ ਪਿੱਟ ਸਿਆਪਾ ਕੀਤਾ। ਸੂਚਨਾ ਮਿਲਣ ’ਤੇ ਵਿਧਾਇਕ ਅਰੂਣ ਨਾਰੰਗ ਨੇ ਮੌਕੇ ’ਤੇ ਪੁੱਜ ਕੇ ਧਰਨਾਕਾਰੀਆਂ ਨੂੰ ਸ਼ਾਂਤ ਕਰਵਾਉਂਦੇ ਹੋਏ ਉਨ੍ਹਾਂ ਦਾ ਧਰਨਾ ਚੁਕਵਾਇਆ। ਹਨੁਮਾਨਗੜ੍ਹ ਰੋਡ ’ਤੇ ਢਾਣੀ ਦਾਦਾ ਨਿਰਾਣੀਆਂ ਦੇ ਵਾਸੀਆਂ ਨੇ ਬਿਜਲੀ ਘਰ ਅੱਗੇ ਰੋਸ ਮੁਜ਼ਾਹਰਾ ਕਰਦੇ ਹੋਏ ਕਿਹਾ ਕਿ ਪਿਛਲੇ ਦੋ ਦਿਨਾਂ ਤੋਂ ਉਨ੍ਹਾਂ ਦੇ ਖੇਤਰ ਵਿੱਚ ਬਿਜਲੀ ਨਹੀਂ ਹੈ, ਘਰਾਂ ’ਚ ਲੱਗੇ ਇਨਵਰਟਰ ਵੀ ਜਵਾਬ ਦੇ ਚੁੱਕੇ ਹਨ। ਉਨ੍ਹਾਂ ਦੀ ਢਾਣੀ ਵਿੱਚ ਕਰੀਬ 150 ਘਰ ਹਨ। ਉਨ੍ਹਾਂ ਵੱਲੋਂ ਬਿਜਲੀ ਕਰਮਚਾਰੀਆਂ ਨੂੰ ਜਾਣੂ ਕਰਵਾਏ ਜਾਣ ਤੋਂ ਬਾਅਦ ਵੀ ਕੋਈ ਸੁਣਵਾਈ ਨਹੀਂ ਹੋ ਰਹੀ। ਐਸਡੀਓ ਬਲਦੇਵ ਸਿੰਘ ਤੇ ਰਾਜ ਕੁਮਾਰ ਨੇ ਦੱਸਿਆ ਕਿ ਖਰਾਬੀ ਨੂੰ ਠੀਕ ਕਰਕੇ ਜਲਦੀ ਹੀ ਬਿਜਲੀ ਸਪਲਾਈ ਬਹਾਲ ਕਰ ਦੇਣਗੇ।


Comments Off on ਢਾਣੀ ਦਾਦਾ ਨਿਰਾਣੀਆਂ ’ਚ ਦੋ ਦਿਨਾਂ ਤੋਂ ਬਿਜਲੀ ਸਪਲਾਈ ਠੱਪ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.