ਹੜ੍ਹ ਪੀੜਤਾਂ ਦੀ ਮਦਦ ਲਈ ਪੰਜ ਮੰਤਰੀਆਂ ਦੀ ਡਿਊਟੀ ਲਾਈ !    ਆਨੰਦਪੁਰ ਸਾਹਿਬ ਦਾ ਪਿੰਡ ਹਰਸਾ ਬੇਲਾ ਪਾਣੀ ਵਿੱਚ ਘਿਰਿਆ !    ਪ੍ਰਕਾਸ਼ ਪੁਰਬ: ਭਾਰਤ-ਪਾਕਿ ਤਣਾਅ ਕਾਰਨ ਘਟ ਸਕਦੀ ਹੈ ਸੰਗਤ ਦੀ ਗਿਣਤੀ !    ਗੁਰੂ ਰਵਿਦਾਸ ਮੰਦਰ ਢਾਹੁਣ ’ਤੇ ਸਿਆਸਤ ਗਰਮਾਈ !    ਮਹਾਨ ਕਿਸਾਨ ਆਗੂ ਅਤੇ ਸੰਘਰਸ਼ੀ ਯੋਧਾ ਜਗੀਰ ਸਿੰਘ ਜੋਗਾ !    ਸਾਉਣੀ ਰੁੱਤ ਦੇ ਪਿਆਜ਼ ਦੀ ਕਾਸ਼ਤ ਦੇ ਨੁਕਤੇ !    ਝੋਨੇ ਦੀ ਸ਼ੀਥ ਬਲਾਈਟ ਤੇ ਝੂਠੀ ਕਾਂਗਿਆਰੀ !    ਗੋਲਚੀ ਗੁਰਪ੍ਰੀਤ ਸੰਧੂ ਤੇ ਥਰੋਅਰ ਤੇਜਿੰਦਰਪਾਲ ਤੂਰ ਦੀ ਅਰਜੁਨਾ ਐਵਾਰਡ ਲਈ ਚੋਣ !    ਸੁਰਾਂ ਦੀ ਮਿਠਾਸ ਦਾ ਨੱਕਾਸ਼ !    ਸ਼ਾਹਕਾਰ ਨਗ਼ਮਿਆਂ ਦੀ ਗਾਇਕਾ ਮੁਨੱਵਰ ਸੁਲਤਾਨਾ !    

ਤਲਵਾਰਬਾਜ਼ੀ ਚੈਂਪੀਅਨਸ਼ਿਪ ’ਚ ਗੁਰਦਾਸਪੁਰ ਦੇ ਖਿਡਾਰੀ ਛਾਏ

Posted On August - 15 - 2019

ਜੇਤੂ ਤਲਵਾਰਬਾਜ਼ ਜ਼ਿਲ੍ਹਾ ਸਿੱਖਿਆ ਅਫ਼ਸਰ ਮਨੋਹਰ ਸਿੰਘ ਨਾਲ। -ਫੋਟੋ: ਕੇਪੀ

ਨਿੱਜੀ ਪੱਤਰ ਪ੍ਰੇਰਕ
ਗੁਰਦਾਸਪੁਰ, 14 ਅਗਸਤ
ਨਾਸਿਕ (ਮਹਾਰਾਸ਼ਟਰ) ਵਿੱਚ ਹੋਈ ਅੰਡਰ-10 ਤੇ ਅੰਡਰ-12 ਕੌਮੀ ਤਲਵਾਰਬਾਜ਼ੀ ਚੈਂਪੀਅਨਸ਼ਿਪ ਵਿੱਚ ਪੰਜਾਬ ਦੀ ਟੀਮ ਵੱਲੋਂ ਭਾਗ ਲੈਂਦੇ ਹੋਏ ਗੁਰਦਾਸਪੁਰ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਗੁਰਦਾਸਪੁਰ ਦੇ ਕੁਲ ਅੱਠ ਖਿਡਾਰੀਆਂ ਨੇ ਭਾਗ ਲਿਆ ਸੀ, ਜਿਨ੍ਹਾਂ ਵਿੱਚੋਂ ਅਮਿਤੋਜ ਨੇ ਅੰਡਰ-12 ਫੋਇਲ ਟੀਮ ਵਿੱਚ ਖੇਡਦਿਆਂ ਸੋਨ ਤਗ਼ਮਾ ਜਿੱਤਿਆ। ਹਰਜਪੁਜੀ ਤੇ ਨਿਹਾਰਕਾ ਨੇ ਅੰਡਰ-12 ਇੱਪੀ ਟੀਮ ਵਿੱਚ ਖੇਡਦੇ ਹੋਏ ਕਾਂਸੇ ਦੇ ਤਗ਼ਮੇ ਜਿੱਤੇ। ਗੁਰਦਾਸਪੁਰ ਜ਼ਿਲ੍ਹਾ ਖੇਡ ਅਫ਼ਸਰ ਮਨੋਹਰ ਸਿੰਘ ਨੇ ਅੱਜ ਬੱਚਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਤੇ ਹਾਜ਼ਰ ਬੱਚਿਆਂ ਦੇ ਮਾਤਾ ਪਿਤਾ ਨੂੰ ਵਧਾਈ ਦਿੰਦੇ ਹੋਏ ਬੱਚਿਆਂ ਨੂੰ ਵਧੀਆ ਸਹੂਲਤਾਂ ਦੇਣ ਦਾ ਭਰੋਸਾ ਦਿਵਾਇਆ। ਇਸ ਮੌਕੇ ਪਵਨ ਕੁਮਾਰ ਰਾਏ, ਤਰਨਜੀਤ ਸਿੰਘ, ਹਰਜਿੰਦਰ ਸਿੰਘ, ਰਾਜਿੰਦਰ ਕੁਮਾਰ, ਹਰਚਰਨ ਸਿੰਘ ਅਤੇ ਤਰੁਨ ਸ਼ਰਮਾ ਮੌਜੂਦ ਸਨ।


Comments Off on ਤਲਵਾਰਬਾਜ਼ੀ ਚੈਂਪੀਅਨਸ਼ਿਪ ’ਚ ਗੁਰਦਾਸਪੁਰ ਦੇ ਖਿਡਾਰੀ ਛਾਏ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.